ਨੌਜਵਾਨ ਦਾ ਕਤਲ ਕਰ ਕੇ ਜ਼ਮੀਨ 'ਚ ਦੱਬ ਦਿੱਤੀ ਲਾਸ਼, 3 ਗ੍ਰਿਫ਼ਤਾਰ ਤੇ ਲਾਸ਼ ਬਰਾਮਦ
Published : Oct 29, 2022, 3:32 pm IST
Updated : Oct 29, 2022, 3:32 pm IST
SHARE ARTICLE
Youth killed and the body was buried in the ground
Youth killed and the body was buried in the ground

ਪ੍ਰੇਮ ਸੰਬੰਧਾਂ ਕਰਕੇ ਹੋਇਆ ਨੌਜਵਾਨ ਦਾ ਕਤਲ

 

ਰਾਏਪੁਰ - ਛੱਤੀਸਗੜ੍ਹ ਦੇ ਰਾਏਪੁਰ ਜ਼ਿਲ੍ਹੇ ਵਿੱਚ ਪੁਲਿਸ ਨੇ ਕਾਂਗਰਸੀ ਕੌਂਸਲਰ ਦੇ ਭਤੀਜੇ ਦੇ ਕਤਲ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਅਧਿਕਾਰੀਆਂ ਮੁਤਾਬਿਕ ਮੁਲਜ਼ਮਾਂ ਨੇ 25 ਸਤੰਬਰ ਨੂੰ ਕੌਂਸਲਰ ਦੇ ਭਤੀਜੇ ਦਾ ਕਥਿਤ ਤੌਰ 'ਤੇ ਕਤਲ ਕਰਕੇ ਲਾਸ਼ ਜ਼ਮੀਨ ਵਿੱਚ ਦੱਬ ਦਿੱਤੀ ਸੀ।ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬੀਰਗਾਓਂ ਨਗਰ ਨਿਗਮ ਦੇ ਕਾਂਗਰਸ ਪਾਰਟੀ ਦੇ ਕੌਂਸਲਰ ਇਕਰਾਮ ਅਹਿਮਦ ਦੇ ਭਤੀਜੇ ਵਹਾਜੂਦੀਨ ਉਰਫ਼ ਬਾਬੂ (23) ਦੇ ਕਤਲ ਮਾਮਲੇ 'ਚ ਇਸੇ  ਹੀ ਪਿੰਡ ਦੇ ਕਰੀਮ ਖ਼ਾਨ (53), ਫ਼ਿਰੋਜ਼ ਖ਼ਾਨ (22) ਅਤੇ ਵਿਸ਼ਵਨਾਥ ਉਰਫ਼ ਵਿਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਸ਼ਹਿਰ ਦੇ ਖਮਤਰਾਈ ਥਾਣਾ ਖੇਤਰ ਅਧੀਨ ਪੈਂਦੇ ਡਬਲਿਊ.ਆਰ.ਐਸ. ਕਲੋਨੀ ਇਲਾਕੇ ਵਿੱਚ ਵਹਾਜੂਦੀਨ ਦਾ ਕਤਲ ਕਰ ਕੇ ਲਾਸ਼ ਜ਼ਮੀਨ 'ਚ ਗੱਡ ਦਿੱਤੀ ਸੀ। ਪੁਲਿਸ ਨੇ ਸ਼ੁੱਕਰਵਾਰ ਨੂੰ ਲਾਸ਼ ਬਰਾਮਦ ਕਰ ਲਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਬਾਬੂ ਦੇ ਕਰੀਮ ਦੀ ਬੇਟੀ ਨਾਲ ਪ੍ਰੇਮ ਸਬੰਧ ਸਨ। ਉਨ੍ਹਾਂ ਕਿਹਾ ਕਿ ਗੁੱਸੇ 'ਚ ਆਏ ਕਰੀਮ ਨੇ ਹੋਰਾਂ ਨਾਲ ਮਿਲ ਕੇ ਬਾਬੂ ਦਾ ਕਤਲ ਕਰ ਦਿੱਤਾ।

ਅਧਿਕਾਰੀਆਂ ਨੇ ਦੱਸਿਆ ਕਿ ਬਾਬੂ ਦੇ 25 ਸਤੰਬਰ ਨੂੰ ਲਾਪਤਾ ਹੋਣ ਤੋਂ ਬਾਅਦ ਉਸ ਦੇ ਰਿਸ਼ਤੇਦਾਰਾਂ ਨੇ ਉਰਲਾ ਥਾਣੇ 'ਚ ਮਾਮਲਾ ਦਰਜ ਕਰਵਾਇਆ ਸੀ, ਉਦੋਂ ਤੋਂ ਹੀ ਬਾਬੂ ਦੀ ਭਾਲ ਜਾਰੀ ਸੀ।ਦੱਸਿਆ ਗਿਆ ਹੈ ਕਿ ਮਾਮਲੇ ਦੀ ਜਾਂਚ ਦੌਰਾਨ ਪੁਲੀਸ ਨੇ ਕਰੀਮ ਖ਼ਾਨ, ਫ਼ਿਰੋਜ਼ ਖ਼ਾਨ ਅਤੇ ਵਿਸ਼ਵਨਾਥ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਤਿੰਨਾਂ ਨੇ ਬਾਬੂ ਦਾ ਕਤਲ ਕਰਨ ਅਤੇ ਲਾਸ਼ ਜ਼ਮੀਨ 'ਚ ਦੱਬਣ ਦਾ ਗੁਨਾਹ ਕਬੂਲ ਕਰ ਲਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement