Canada News: ਏਜੰਸੀਆਂ ਨੇ ਕੈਨੇਡਾ ਦੇ 8 ਗੁਰਦੁਆਰਿਆਂ ਦੀ ਬਣਾਈ ਲਿਸਟ, ਕੈਨਡਾ 'ਚ ਮੁੜ ਵਧੀਆਂ ਭਾਰਤ ਵਿਰੋਧੀ ਗਤੀਵਿਧੀਆਂ
Published : Oct 29, 2023, 1:02 pm IST
Updated : Oct 29, 2023, 1:02 pm IST
SHARE ARTICLE
Hardeep Singh Nijjar
Hardeep Singh Nijjar

ਸਭ ਤੋਂ ਪਹਿਲਾਂ ਮੁਲਜ਼ਮਾਂ ਨੇ ਕੈਨੇਡਾ ਦੇ ਗੁਰਦੁਆਰਿਆਂ ਵਿੱਚ ਕਈ ਥਾਵਾਂ ’ਤੇ ਭਾਰਤ ਖ਼ਿਲਾਫ਼ ਪੋਸਟਰ ਲਾਏ।  

Canada News: - ਗਰਮਖਿਆਲੀਆਂ ਨੇ ਕੈਨੇਡਾ 'ਚ ਧਾਰਮਿਕ ਸਥਾਨਾਂ ਨੂੰ ਅਤਿਵਾਦੀ ਕੇਂਦਰਾਂ 'ਚ ਤਬਦੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਰਤੀ ਖੁਫੀਆ ਏਜੰਸੀਆਂ ਨੇ ਕੈਨੇਡਾ ਦੇ ਅਜਿਹੇ 8 ਗੁਰਦੁਆਰਿਆਂ ਨੂੰ ਸੂਚੀਬੱਧ ਕੀਤਾ ਹੈ, ਜਿੱਥੋਂ ਭਾਰਤ ਵਿਰੁੱਧ ਅਤਿਵਾਦੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ ਵਿਰੁੱਧ ਦਿੱਤੇ ਗਏ ਬਿਆਨ ਤੋਂ ਬਾਅਦ ਇਸ ਏਜੰਡੇ ਦਾ ਪ੍ਰਚਾਰ ਸਰੀ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਗਿਆ ਸੀ। 

ਸੂਚੀ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਸਾਰੀਆਂ ਸਰਗਰਮੀਆਂ ਦੀ ਨੁਮਾਇੰਦਗੀ ਕੈਨੇਡਾ ਦੇ ਸਰੀ ਸੂਬੇ ਵਿਚ ਮਾਰੇ ਗਏ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਨੇ ਕੀਤੀ ਸੀ। ਉਸ ਦੀ ਮੌਤ ਤੋਂ ਬਾਅਦ ਭਾਰਤ ਵਿਰੁੱਧ ਸਰਗਰਮੀਆਂ ਘਟ ਗਈਆਂ ਸਨ। ਪਰ ਪੀਐਮ ਟਰੂਡੋ ਦੇ ਬਿਆਨ ਤੋਂ ਬਾਅਦ ਫਿਰ ਤੋਂ ਭਾਰਤ ਖਿਲਾਫ਼ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ਸਭ ਤੋਂ ਪਹਿਲਾਂ ਮੁਲਜ਼ਮਾਂ ਨੇ ਕੈਨੇਡਾ ਦੇ ਗੁਰਦੁਆਰਿਆਂ ਵਿੱਚ ਕਈ ਥਾਵਾਂ ’ਤੇ ਭਾਰਤ ਖ਼ਿਲਾਫ਼ ਪੋਸਟਰ ਲਾਏ।  

ਭਾਰਤੀ ਖੁਫੀਆ ਸੁਰੱਖਿਆ ਏਜੰਸੀਆਂ ਨੂੰ ਅਹਿਮ ਸੂਚਨਾ ਮਿਲੀ ਹੈ ਕਿ ਕੈਨੇਡਾ ਦੇ ਕਰੀਬ 8 ਗੁਰਦੁਆਰਾ ਸਾਹਿਬਾਨ ਤੋਂ ਮੁੜ ਗਲਤ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਗਰਮਖਿਆਲੀਆਂ ਨੇ ਗੁਰੂ ਘਰ ਨੂੰ ਆਪਣੀ ਸਾਜ਼ਿਸ਼ ਦਾ ਕੇਂਦਰ ਬਣਾਇਆ ਹੋਇਆ ਹੈ। ਇਸ ਰਾਹੀਂ ਮੁਲਜ਼ਮ ਕੈਨੇਡਾ ਵਿਚ ਰਹਿੰਦੇ 5 ਹਜ਼ਾਰ ਤੋਂ ਵੱਧ ਸਿੱਖਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਗੁਰੂਘਰ ਬ੍ਰਿਟਿਸ਼ ਕੋਲੰਬੀਆ, ਬਰੈਂਪਟਨ ਅਤੇ ਐਬਟਸਫੋਰਡ ਵਿਚ ਸਥਿਤ ਹਨ।  


 

 

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement