ਕਰਤਾਰਪੁਰ ਲਾਂਘਾ ਭਾਰਤ-ਪਾਕਿ ਰਿਸ਼ਤੇ ਸੁਧਾਰਨ ਲਈ ਨਵੀਂ ਸ਼ੁਰੂਆਤ ਕਰੇਗਾ : ਮਹਿਬੂਬਾ ਮੁਫ਼ਤੀ
Published : Nov 29, 2018, 6:59 pm IST
Updated : Nov 29, 2018, 6:59 pm IST
SHARE ARTICLE
Mehbooba Mufti
Mehbooba Mufti

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਭਾਰਤ ਅਤੇ ਪਾਕਿਸਤਾਨ ਦੇ ਵਿਚ ਸੰਬੰਧ ਸੁਧਾਰਨ ਲਈ...

ਸ਼੍ਰੀਨਗਰ (ਭਾਸ਼ਾ) : ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਭਾਰਤ ਅਤੇ ਪਾਕਿਸਤਾਨ ਦੇ ਵਿਚ ਸੰਬੰਧ ਸੁਧਾਰਨ ਲਈ ਇਕ ਨਵੀਂ ਸ਼ੁਰੂਆਤ ਹੋ ਸਕਦਾ ਹੈ। ਉਹਨਾਂ ਨੇ ਸਰਹੱਦਾਂ ਨੂੰ ਅਣਉਚਿਤ ਬਣਾਉਣ ਲਈ ਲੋਕਾਂ ਦੇ ਆਪਸੀ ਸੰਪਰਕ ਅਤੇ ਦੁਵੱਲੇ ਵਪਾਰ ਨੂੰ ਅੱਗੇ ਵਧਾਉਣ ਦਾ ਅਵਾਵਾਂ ਕੀਤਾ ਹੈ। ਸਿੱਖ ਧਰਮ ਦੇ ਸੰਸਥਾਪਕ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਚ ਅਪਣਾ ਅੰਤਿਮ ਸਮਾਂ ਬਿਤਾਇਆ ਸੀ।

Kartarpur SahibKartarpur Sahib

ਇਹ ਨੀਂਹ ਪੱਥਰ ਪਾਕਿਸਤਾਨ ਦੇ ਕਰਤਾਰਪੁਰ ਤੋਂ ਭਾਰਤ ਵਿਚ ਪੰਜਾਬ ਦੇ ਗੁਰਦਾਸਪੁਰ ਜਿਲ੍ਹੇ ਵਿਚ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰੇ ਨੂੰ ਜੋੜੇਗਾ। ਇਸ ਨਾਲ ਸਿੱਖ ਸ਼ਰਧਾਲੂਆਂ ਦੀ ਬਹੁਤ ਪੁਰਾਣੀ ਮੰਗ ਪੂਰੀ ਹੋ ਗਈ ਹੈ। ਮਹਿਬੂਬਾ ਨੇ ਟਵੀਟ ਕੀਤਾ, ਕਿ ਕਰਤਾਰਪੁਰ ਸਾਹਿਬ ਦੋ ਗੁਆਂਢੀਆਂ ਦੇ ਵਿਚ ਸੰਬੰਧ ਸੁਧਾਰਨ ਲਈ ਇਕ ਨਵੀਂ ਸ਼ੁਰੂਆਤ ਹੋ ਸਕਦਾ ਹੈ। ਅਸੀਂ ਅਪਣੀ ਸਰਹੱਦਾਂ ਨੂੰ ਨਹੀਂ ਬਦਲ ਸਕਦੇ ਪਰ ਵਪਾਰ ਨੂੰ ਚੰਗਾ ਬਣਾ ਕੇ ਅਤੇ ਲੋਕਾਂ ਦੇ ਆਪਸੀ ਸਪੰਰਕ ਨੂੰ ਜੋੜਕੇ ਉਹਨਾਂ ਨੂੰ ਚੰਗਾ ਬਣਾ ਸਕਦੇ ਹਾਂ। ਲਾਂਘੇ ਲਈ ਬੁਧਵਾਰ ਨੂੰ ਕਰਤਾਰਪੁਰ ਸਾਹਿਬ ਵਿਚ ਨੀਂਹ ਪੱਥਰ ਸਮਾਰੋਹ ਆਯੋਜਿਤ ਕੀਤਾ ਗਿਆ।

kartarpur sahibkartarpur sahib

ਉਪ ਰਾਸ਼ਟਰਪਤੀ ਵੈਂਕੱਈਆ ਨਾਇਡੂ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦਾਸਪੁਰ ਵਿਚ ਸੋਮਵਾਰ ਨੂੰ ਇਸ ਦਾ ਨੀਂਹ ਪੱਥਰ ਰੱਖਿਆ। ਮਹਿਬੂਬਾ ਨੇ ਮੀਡੀਆ ਦੀਆਂ ਉਹਨਾਂ ਖ਼ਬਰਾਂ ਦੀ ਵੀ ਆਲੋਚਨਾ ਕੀਤੀ ਜਿਨ੍ਹਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਇਸ ਪਹਿਲ ਤੋਂ ਭਾਰਤ ਵਿਚ ਖ਼ਾਲਿਸਤਾਨ ਏਜੰਡੇ ਨੂੰ ਮਜਬੂਤੀ ਮਿਲਣ ਦਾ ਡਰ ਹੈ। ਉਹਨਾਂ ਨੇ ਕਿਹਾ ਕਿ ਇਹ ਕੁਝ ਹੰਕਾਰੀ ਹਨ ਜਿਹੜੇ ਕਿ ਟੀਵੀ ਚੈਨਲ ਰਾਹੀਂ ਕਰਤਾਰਪੁਰ ਸਾਹਿਬ ਵਰਗੀ ਪਹਿਲ ਨੂੰ ਖਾਲਿਸਤਾਨ ਬਣਾਉਣ ਦੀ ਸਾਜ਼ਿਸ ਨਾਲ ਜੋੜ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement