ਦੁਨੀਆ ਭਰ 'ਚ ਕਿਸਾਨ ਅੰਦੋਲਨ ਚਰਚਾ ਦਾ ਮੁੱਦਾ, ਕੈਨੇਡੀਅਨ MP ਨੇ ਕਹੀ ਵੱਡੀ ਗੱਲ
Published : Nov 29, 2020, 4:55 pm IST
Updated : Nov 29, 2020, 4:55 pm IST
SHARE ARTICLE
farmer
farmer

ਕਿਸੇ ਵੀ ਲੋਕਤੰਤਰ ਵਿੱਚ, ਖ਼ਾਸਕਰ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦਾ ਅਧਿਕਾਰ ਬੁਨਿਆਦੀ ਹੈ।

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਕਿਸਾਨ ਪ੍ਰਦਰਸ਼ਨ ਕਰਦੇ ਹੋਏ ਕੌਮੀ ਰਾਜਧਾਨੀ ਦਿੱਲੀ ਬਾਰਡਰ ਤੇ ਬੈਠੇ ਹਨ। ਇਸ ਦੌਰਾਨ ਕਿਸਾਨਾਂ ਦੀ ਇੱਕੋ ਮੰਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਇਸ ਦੇ ਚਲਦੇ ਹੁਣ ਕੈਨੇਡਾ 'ਚ ਲਿਬਰਲ ਪਾਰਟੀ ਦੇ ਸੁੱਖ ਧਾਲੀਵਾਲ ਨੇ ਵੀ ਕਿਸਾਨਾਂ ਨਾਲ ਹੋ ਰਹੇ ਸਲੂਕ ਦੀ ਨਿੰਦਾ ਕੀਤੀ ਹੈ।

Farmers Protest

ਵੇਖੋ ਟਵੀਟ 
ਧਾਲੀਵਾਲ ਨੇ ਟਵੀਟ ਕਰ ਕੇ ਕਿਹਾ, "ਕਿਸੇ ਵੀ ਲੋਕਤੰਤਰ ਵਿੱਚ, ਖ਼ਾਸਕਰ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦਾ ਅਧਿਕਾਰ ਬੁਨਿਆਦੀ ਹੈ। ਮੈਂ ਭਾਰਤ ਵਿੱਚ ਪੰਜਾਬੀ ਕਿਸਾਨਾਂ ਨਾਲ ਕੀਤੇ ਸਲੂਕ ਤੋਂ ਬਹੁਤ ਪ੍ਰੇਸ਼ਾਨ ਹਾਂ - ਭਾਰਤੀ ਅਧਿਕਾਰੀਆਂ ਵਲੋਂ ਕੀਤਾ ਇਹ ਬੇਤੁਕਾ ਦੁਰਵਿਵਹਾਰ, ਸਵੀਕਾਰ ਕਰਨ ਯੋਗ ਨਹੀਂ  ਹੈ।"
 

sukh

ਦੱਸ ਦੇਈਏ ਕਿ  ਕੇਂਦਰ ਵਲੋਂ ਪਾਸ ਖੇਤੀ ਕਾਨੂੰਨਾਂ ਦੇ ਵਿਰੋਧ ਲਈ ਕਿਸਾਨਾਂ ਪਿਛਲੇ ਤਿੰਨ ਦਿਨਾਂ ਦਿੱਲੀ ਦੇ ਬਾਡਰਾਂ ਤੇ ਡਟੇ ਹੋਏ ਹਨ। ਕਿਸਾਨ ਕਿਸੇ ਵੀ ਕੀਮਤ ਤੇ ਅੰਦੋਲਨ ਵਾਪਸ ਲੈਣ ਨੂੰ ਤਿਆਰ ਨਹੀਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement