
ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰਕੇ ਬੁਰਾੜੀ ਮੈਦਾਨ ਵਿਚ ਲੈ ਕੇ ਆਉਣਾ ਚਾਹੁੰਦੀ ਸੀ ਪਰ ਕਿਸਾਨ ਕੇਂਦਰ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ
ਨਵੀਂ ਦਿੱਲੀ: (ਚਰਨਜੀਤ ਸਿੰਘ ਸੁਰਖਾਬ)
ਕਿਸਾਨ ਜਥੇਬੰਦੀਆਂ ਕੇਂਦਰ ਦੀ ਵਰਗਲਾਏ ਵਿੱਚ ਨਹੀਂ ਆਉਣਗੀਆਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਸਾਨਾਂ ਦੀ ਸਾਂਝੀ ਮੀਟਿੰਗ ਉਪਰੰਤ ਕੀਤਾ । ਕਿਸਾਨ ਆਗੂ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰਕੇ ਬੁਰਾੜੀ ਮੈਦਾਨ ਵਿਚ ਲੈ ਕੇ ਆਉਣਾ ਚਾਹੁੰਦੀ ਸੀ ਪਰ ਪੰਜਾਬ ਦੇ ਕਿਸਾਨ ਕੇਂਦਰ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਇਸੇ ਲਈ ਉਹ ਕੇਂਦਰ ਦੇ ਕਿਸੇ ਵੀ ਬਹਿਕਾਵੇ ਵਿੱਚ ਨਹੀਂ ਆਉਣਗੇ।
farmerਕਿਸਾਨ ਆਗੂ ਨੇ ਇਕ ਸਾਂਝੀ ਮੀਟਿੰਗ ਵਿੱਚ ਸੰਘਰਸ਼ ਦੀ ਉਲੇਕੀ ਗਈ ਰੂਪ ਰੇਖਾ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਆਉਣ ਵਾਲੇ ਇਕ ਦੋ ਦਿਨਾਂ ਵਿੱਚ ਦਿੱਲੀ ਨੂੰ ਚਾਰੇ ਪਾਸਿਆਂ ਤੋਂ ਘੇਰਾ ਪਾ ਕੇ ਬੰਦ ਕਰ ਦਿੱਤਾ ਜਾਵੇਗਾ । ਦੇਸ਼ ਦੇ ਕਿਸਾਨ ਹੋਣ ਕੇਂਦਰ ਸਰਕਾਰ ਨਾਲ ਸਿੱਧੇ ਮੱਥੇ ਕਰੋ ਜਾਂ ਮਰੋ ਦੀ ਨੀਤੀ ਲੈ ਕੇ ਸੰਘਰਸ਼ ਕਰ ਰਹੇ ਹਨ। ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦੇ ਤਾਂ ਕਿਸਾਨਾਂ ਨੂੰ ਛੱਬੀ ਤਰੀਕ ਨੂੰ ਹੀ ਮੀਟਿੰਗ ਬੁਲਾ ਕੇ ਪੂਰੀ ਤਰ੍ਹਾਂ ਸੰਤੁਸ਼ਟ ਕਰਵਾਉਂਦੇ ਪਰ ਕੇਂਦਰ ਸਰਕਾਰ ਦੀ ਨੀਅਤ ਵਿੱਚ ਵਿੱਚ ਫ਼ਰਕ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਲਈ ਪੂਰੀ ਤਿਆਰੀ ਕਰਕੇ ਦਿੱਲੀ ਪਹੁੰਚੇ ਹਨ।
No Captionਕੰਗਨਾ ਰਣੌਤ ਦੀ ਬਿਆਨ ਤੇ ਬੋਲਦਿਆਂ ਕਿਹਾ ਕਿ ਇਹ ਪਿਛਾਖੜੀ ਸੋਚ ਦਾ ਸਿੱਟਾ ਹੈ, ਪੰਜਾਬ ਦੀਆਂ ਜੁਝਾਰੂ ਬੀਬੀਆਂ ਪਿਛਲੇ ਦੋ ਮਹੀਨਿਆਂ ਤੋਂ ਸੰਘਰਸ਼ ਵਿੱਚ ਮਰਦਾਂ ਦੇ ਬਰਾਬਰ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰ ਰਹੀਆਂ ਹਨ। ਐਮਐਸਪੀ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜੇਕਰ ਐੱਮਐਸਪੀ ਖ਼ਤਮ ਹੋ ਗਈ ਤਾਂ ਪੰਜਾਬ ਤੇ ਹਰਿਆਣੇ ਦਾ ਕਿਸਾਨ ਤਬਾਹ ਹੋ ਜਾਏਗਾ। ਕੇਂਦਰ ਸਰਕਾਰ ਮੰਡੀ ਬੋਰਡ ਨੂੰ ਤੋੜਨ ਦੇ ਨਾਲ ਨਾਲ ਐੱਮਐੱਸਪੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਰਾਹ ਤੁਰੀ ਹੋਈ ਹੈ ।
amit shahਉਨ੍ਹਾਂ ਖੱਟੜ ਦੇ ਬਿਆਨ ਤੇ ਬੋਲਦਿਆਂ ਕਿਹਾ ਕਿ ਹਰਿਆਣੇ ਦਾ ਕਿਸਾਨ ਪੰਜਾਬ ਦੀ ਕਿਸਾਨੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰ ਰਿਹਾ ਹੈ । ਕਿਸਾਨੀ ਸੰਘਰਸ਼ ਨੂੰ ਜਿੱਥੇ ਹਰਿਆਣੇ ਦੀ ਲੋਕਾਂ ਨੇ ਦਿਲ ਖੋਲ੍ਹ ਕੇ ਮਦਦ ਕੀਤੀ ਉਥੇ ਦਿੱਲੀ ਵਿਚ ਵੀ ਕਿਸਾਨਾਂ ਦੇ ਘੋਲ ਨੂੰ ਲੋਕ ਆਰਥਿਕ ਤੌਰ ਤੇ ਮਦਦ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੂਰੇ ਦੇਸ਼ ਦੀ ਕਿਸਾਨ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਕਿਸਾਨ ਸੰਘਰਸ਼ ਕਰ ਰਹੇ ਹਨ।ਨਾ ਨਹੀਂ ਕੰਗਨਾ ਰਣੌਤ ਦੀ ਬਿਆਨਦੀ ਬੋਲਦਿਆਂ ਕਿਹਾ ਕਿ ਇਹ ਪਿਛਾਖੜੀ ਸੋਚ ਦਾ ਸਿੱਟਾ ਹੈ ਪੰਜਾਬ ਪੰਜਾਬ ਦੀਆਂ ਜੁਝਾਰੂ ਬੀਬੀਆਂ ਪਿਛਲੇ ਦੋ ਮਹੀਨਿਆਂ ਤੋਂ ਸੰਘਰਸ਼ ਵਿੱਚ ਮਰਦਾਂ ਦੇ ਬਰਾਬਰ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰ ਰਹੀਆਂ ਹਨ