
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ NTA ਨੂੰ ਇਸ ਸਾਲ ਹੋਣ ਵਾਲੀਆਂ ਵੱਖ ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਨਵਾਂ ਸਿਲੇਬਸ ਜਾਰੀ ਕਰਨ ਲਈ ਕਿਹਾ ਹੈ।
ਨਵੀਂ ਦਿੱਲੀ: ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਹਰ ਸਾਲ JEE MAIN ਤੇ NEET 2021 ਦੀ ਪ੍ਰੀਖਿਆ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਸਾਲ NTA ਇਨ੍ਹਾਂ ਪ੍ਰੀਖਿਆ ਦੇ ਸਿਲੇਬਸ ਵਿੱਚ ਬਦਲਾਵ ਕਰ ਸਕਦੀ ਹੈ। ਬਦਲਿਆ ਹੋਇਆ ਸਲੇਬਸ ਕੁਝ ਹੀ ਦਿਨਾਂ ਵਿੱਚ ਜਾਰੀ ਕੀਤਾ ਜਾਏਗਾ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ NTA ਨੂੰ ਇਸ ਸਾਲ ਹੋਣ ਵਾਲੀਆਂ ਵੱਖ ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਨਵਾਂ ਸਿਲੇਬਸ ਜਾਰੀ ਕਰਨ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ NTA ਹਰ ਸਾਲ JEE Main, NEET, CMAT, GPAT, UGC NET ਵਰਗੀਆਂ ਪ੍ਰੀਖਿਆਵਾਂ ਆਯੋਜਿਤ ਕਰਦੀ ਹੈ।ਪਿਛਲੇ ਕੁਝ ਦਿਨ ਪਹਿਲਾਂ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰ ਇਹ ਫੈਸਲਾ ਲਿਆ ਸੀ। ਐਨਟੀਏ ਨੇ ਪਿਛਲੇ ਮਹੀਨੇ ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਤੋਂ ਇਲਾਵਾ 9 ਹੋਰ ਖੇਤਰੀ ਭਾਸ਼ਾਵਾਂ ਵਿੱਚ JEE MAIN ਦੀ ਪ੍ਰੀਖਿਆ ਕਰਵਾਉਣ ਦਾ ਐਲਾਨ ਕੀਤਾ ਸੀ।