ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਡਫਲੀ ਨਾਲ ਨਾਅਰੇ ਲਗਾ ਕੇ ਸਰਕਾਰ ਨੂੰ ਪਾਈਆਂ ਲਾਹਣਤਾਂ
Published : Nov 29, 2020, 1:19 pm IST
Updated : Nov 29, 2020, 1:19 pm IST
SHARE ARTICLE
Punjabi university student protest in Delhi
Punjabi university student protest in Delhi

'ਮੋਦੀ ਸ਼ੋਦੀ ਚੱਕ ਦਿਆਂਗੇ, ਧੌਣ 'ਤੇ ਗੋਡਾ ਰੱਖ ਦਿਆਂਗੇ' ਨਾਅਰੇ ਲਾਉਂਦੇ ਹੋਏ ਸਰਕਾਰ ਦਾ ਕੀਤਾ ਵਿਰੋਧ

ਨਵੀਂ ਦਿੱਲੀ:: ਕਿਸਾਨਾਂ ਵੱਲੋਂ ਵਿੰਡੇ ਗਏ ਸੰਘਰਸ਼ ਵਿਚ ਪੰਜਾਬ ਦੇ ਨੌਜਵਾਨ ਵਿਦਿਆਰਥੀ ਵੀ ਵਧ ਚੜ੍ਹ ਕੇ ਸ਼ਮੂਲੀਅਤ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਐਲਾਨੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਨੌਜਵਾਨ ਜਿੱਥੇ ਇਕ ਪਾਸੇ ਥਾਂ-ਥਾਂ 'ਤੇ ਪ੍ਰਦਰਸ਼ਨ ਕਰ ਰਹੇ ਨੇ ਤਾਂ ਦੂਜੇ ਪਾਸੇ ਕਈ ਵਿਦਿਆਰਥੀ ਕਿਸਾਨਾਂ ਦਾ ਸਾਥ ਦੇਣ ਲਈ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ।

Punjabi university student protest in Delhi Punjabi university student protest in Delhi

ਬੀਤੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਵਿਦਿਆਰਥੀ ਜਥੇਬੰਦੀ ਡੀਐਸਓ ਪੰਜਾਬ ਦੇ ਵਿਦਿਆਰਥੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਕਾਫ਼ਲੇ 'ਚ ਸ਼ਾਮਲ ਹੋਏ। ਕਾਫ਼ਲੇ ਨਾਲ ਦਿੱਲੀ ਰਵਾਨਾ ਹੋਣ ਮੌਕੇ ਇਹਨਾਂ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨੂੰ ਰੱਜ ਕੇ ਲਾਹਣਤਾਂ ਪਾਈਆਂ। 'ਮੋਦੀ ਸ਼ੋਦੀ ਚੱਕ ਦਿਆਂਗੇ, ਧੌਣ 'ਤੇ ਗੋਡਾ ਰੱਖ ਦਿਆਂਗੇ' ਆਦਿ ਨਾਅਰੇ ਲਾਉਂਦੇ ਹੋਏ ਵਿਦਿਆਰਥੀਆਂ ਨੇ ਸਰਕਾਰ ਦਾ ਜੰਮ ਕੇ ਵਿਰੋਧ ਕੀਤਾ।

Punjabi university student protest in Delhi Punjabi university student protest in Delhi

ਵਿਦਿਆਰਥੀਆਂ ਵਿਚ ਕੁੜੀਆਂ ਤੇ ਮੁੰਡੇ ਦੋਵੇਂ ਸ਼ਾਮਲ ਸਨ। ਹੱਥਾਂ ਵਿਚ ਡਫਲੀਆਂ ਫੜ ਕੇ ਤੇ ਵਾਹਨਾਂ 'ਤੇ ਚੜ੍ਹ ਵਿਦਿਆਰਥੀਆਂ ਨੇ ਜਦੋਂ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤਾਂ ਲੋਕ ਉਹਨਾਂ ਨੂੰ ਖੜ੍ਹ-ਖੜ੍ਹ ਦੇਖਣ ਲੱਗੇ।  ਵਿਦਿਆਰਥੀਆਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਵੀ ਹੋਈ।

Punjabi university student protest in Delhi Punjabi university student protest in Delhi

ਇਹਨਾਂ ਵਿਦਿਆਰਥੀਆਂ ਨੇ ਗਾਣੇ ਜ਼ਰੀਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਮੋਦੀ ਸਰਕਾਰ ਦੀ ਤਾਨਾਸ਼ਾਹੀ ਤੇ ਗੁੰਡਾਗਰਦੀ ਨਹੀਂ ਚੱਲੇਗੀ। ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਇਹਨਾਂ ਨੌਜਵਾਨਾਂ ਵਿਚ ਕਾਫ਼ੀ ਜੋਸ਼ ਸੀ ਤੇ ਇਹੀ ਜੋਸ਼ ਕਿਸਾਨੀ ਅੰਦੋਲਨ ਨੂੰ ਤਾਕਤ ਬਣਿਆ ਰਿਹਾ। 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement