
ਇਸ ਸੰਘਰਸ਼ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਬਜ਼ੁਰਗ ਔਰਤਾਂ ਵੱਲੋਂ ਕੇਂਦਰ ਸਰਕਾਰ ਸਰਕਾਰ ਖਿਲਾਫ ਚੱਲ ਰਹੇ ਸੰਘਰਸ਼ ਵਿਚ ਆਪਣਾ ਅਹਿਮ ਰੋਲ ਅਦਾ ਕਰ ਰਹੇ ਹਨ।
ਨਵੀਂ ਦਿੱਲੀ : (ਚਰਨਜੀਤ ਸਿੰਘ ਸੁਰਖਾਬ) :ਹੱਕਾਂ ਲਈ ਜਾਗਰੂਕ ਹੋਏ ਨਿੱਕੇ ਭੈਣ ਭਰਾ ਕਿਤਾਬਾਂ ਕਾਪੀਆਂ ਚੁੱਕ ਦਿੱਲੀ ਵੱਲ ਰਵਾਨਾ ਹੋ ਚੁੱਕੇ ਹਨ । ਟਰਾਲੀ ਵਿੱਚ ਪੜ੍ਹਦੇ ਬੱਚਿਆਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈ ਹੈ, ਜਿਸ ਵਿੱਚ ਸਪੱਸ਼ਟ ਦੇਖਿਆ ਜਾ ਸਕਦਾ ਹੈ ਕਿ ਦੋ ਛੋਟੇ ਬੱਚੇ ਟਰਾਲੀ ਵਿੱਚ ਬੈਠ ਕੇ ਆਪਣੀ ਪੜ੍ਹਾਈ ਕਰ ਰਹੇ ਹਨ।
photoਖੇਤੀ ਬਿੱਲ੍ਹਾਂ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹਰ ਵਰਗ ਦੇ ਲੋਕਾਂ ਵੱਲੋਂ ਪੂਰਨ ਸਮਰਥਨ ਮਿਲ ਰਿਹਾ ਹੈ। ਇਸ ਸੰਘਰਸ਼ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਬਜ਼ੁਰਗ ਔਰਤਾਂ ਵੱਲੋਂ ਕੇਂਦਰ ਸਰਕਾਰ ਸਰਕਾਰ ਖਿਲਾਫ ਚੱਲ ਰਹੇ ਸੰਘਰਸ਼ ਵਿਚ ਆਪਣਾ ਅਹਿਮ ਰੋਲ ਅਦਾ ਕਰ ਰਹੇ ਹਨ।
photoਇਸ ਸੰਘਰਸ਼ ਦੌਰਾਨ ਜਦੋਂ ਸਪੋਕਸਮੈਨ ਦੇ ਪੱਤਰਕਾਰ ਨੇ ਬਜ਼ੁਰਗ ਔਰਤਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਸੀਂ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਤਿਆਰ ਹਾਂ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਤੋਂ ਅਸੀਂ ਸੜਕਾਂ ‘ਤੇ ਰੁਲ ਰਹੇ ਹਾਂ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ ਹੁਣ ਮਜਬੂਰਨ ਸਾਨੂੰ ਦਿੱਲੀ ਨੂੰ ਘੇਰਨਾ ਪੈ ਰਿਹਾ ਹੈ ।
photoਜਦੋਂ ਤਕ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ ਉਦੋਂ ਤਕ ਅਸੀਂ ਦਿੱਲੀ ਨੂੰ ਘੇਰਾ ਪਾ ਕੇ ਰੱਖਾਂਗੇ। ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਇਸ ਅੰਦੋਲਨ ਨੂੰ ਜਿੱਥੇ ਪੰਜਾਬ ਦੇ ਲੋਕਾਂ ਦਾ ਪੂਰਨ ਸਮਰਥਨ ਹੈ ਉਥੇ ਹੀ ਹਰਿਆਣਾ ਦੇ ਕਿਸਾਨਾਂ ਅਤੇ ਆਮ ਲੋਕ ਵੀ ਕਿਸਾਨਾਂ ਦੀ ਵਿਚ ਦਿਲ ਖੋਲ੍ਹ ਕੇ ਮੱਦਦ ਕਰ ਰਹੇ ਹਨ।