ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਸਰਗਰਮ ਹਨ।
ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਗਾਤਾਰ ਸਰਗਰਮ ਹਨ। ਇਸ ਦੌਰਾਨ ਉਹ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਸ਼੍ਰੋਮਣੀ ਅਕਾਲੀ ’ਤੇ ਹਮਲਾ ਬੋਲ ਰਹੇ ਹਨ।
Arvind
ਹੋਰ ਪੜ੍ਹੋ: ਖੇਤੀ ਕਾਨੂੰਨ ਰੱਦ ਹੋਣ ਦੀ ਖੁਸ਼ੀ ‘ਚ ਸਿੰਘੂ ਬਾਰਡਰ 'ਤੇ ਹੋਈ ਫੁੱਲਾਂ ਦੀ ਵਰਖਾ
ਤਾਜ਼ਾ ਬਿਆਨ ਜ਼ਰੀਏ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਨਿਸ਼ਾਨੇ ’ਤੇ ਲਿਆ ਹੈ। ਉਹਨਾਂ ਨੇ ਟਵੀਟ ਜ਼ਰੀਏ ਕਿਹਾ ਕਿ ਸੁਖਬੀਰ ਬਾਦਲ, ਚਰਨਜੀਤ ਸਿੰਘ ਚੰਨੀ ਖਿਲਾਫ਼ ਕੁਝ ਕਿਉਂ ਨਹੀਂ ਬੋਲਦੇ। ਅਰਵਿੰਦ ਕੇਜਰੀਵਾਲ ਨੇ ਲਿਖਿਆ, "ਬੜੀ ਦਿਲਚਸਪ ਗੱਲ ਹੈ ਕਿ ਸੁਖਬੀਰ ਬਾਦਲ ਸਾਬ੍ਹ ਸਿਰਫ ਮੇਰੇ ਖਿਲਾਫ ਹੀ ਬੋਲਦੇ ਹਨ, ਕਦੇ ਚੰਨੀ ਸਾਬ੍ਹ ਖਿਲਾਫ਼ ਇਕ ਵੀ ਸ਼ਬਦ ਨਹੀਂ ਬੋਲਦੇ। ਕਿਉਂ?"
ਹੋਰ ਪੜ੍ਹੋ: ਕੇਜਰੀਵਾਲ ਦੀ 1000 ਰੁਪਏ ਦੀ ਗਰੰਟੀ ਬਾਰੇ AAP ਮਹਿਲਾ ਵਿੰਗ ਦੀ ਅਗਵਾਈ 'ਚ ਕੱਢਿਆ ਗਿਆ ਧੰਨਵਾਦ ਮਾਰਚ
ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਨੇ ਅਰਵਿੰਦ ਕੇਜਰੀਵਾਲ ’ਤੇ ਹਮਲਾ ਕਰਦਿਆਂ ਕਿਹਾ ਸੀ ਕਿ ਉਹ ਪੰਜਾਬ ਵਿਚ ਕੀਤੇ ਜਾ ਰਹੇ ਵਾਅਦਿਆਂ ਨੂੰ ਪਹਿਲਾਂ ਦਿੱਲੀ ਵਿਚ ਪੂਰਾ ਕਰਕੇ ਦਿਖਾਉਣ। ਦਰਅਸਲ ਬੀਤੇ ਦਿਨੀਂ ਪੰਜਾਬ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕੀਆਂ ਲਈ ਕਈ ਗਰੰਟੀਆਂ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਵਿਰੋਧੀ ਪਾਰਟੀਆਂ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲ ਰਹੀਆਂ ਹਨ।