
ਕਾਂਗਰਸ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਵਿਚ ਕਥਿਤ ਦੇਰੀ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸੋਮਵਾਰ ਨੂੰ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ।
ਨਵੀਂ ਦਿੱਲੀ: ਕਿਸਾਨਾਂ ਦੇ ਮੁੱਦੇ 'ਤੇ ਕਾਂਗਰਸ ਪਾਰਟੀ ਕੇਂਦਰ ਸਰਕਾਰ ਖਿਲਾਫ ਲਗਾਤਾਰ ਹਮਲਾਵਰ ਹੈ। ਕਾਂਗਰਸ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਵਿਚ ਕਥਿਤ ਦੇਰੀ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸੋਮਵਾਰ ਨੂੰ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Parliament
ਹੋਰ ਪੜ੍ਹੋ: ਯੂਪੀ 'ਚ ਰਾਮਗੰਗਾ ਨਦੀ 'ਤੇ ਬਣਿਆ ਪੁਲ ਅਚਾਨਕ ਹੋਇਆ ਢਹਿ-ਢੇਰੀ, ਆਵਾਜਾਈ ਪ੍ਰਭਾਵਿਤ
ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ, "ਅਸੀਂ ਲਖੀਮਪੁਰ ਖੀੜੀ ਘਟਨਾ ਅਤੇ ਬਿੱਲ 'ਤੇ ਚਰਚਾ ਦੀ ਮੰਗ ਕੀਤੀ ਸੀ ਪਰ ਬਿੱਲ ਬਿਨ੍ਹਾਂ ਚਰਚਾ ਦੇ ਪਾਸ ਕਰ ਦਿੱਤੇ ਗਏ"। ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਬਿੱਲ ਸੰਸਦ ਵਿਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਟਵੀਟ ਕੀਤਾ। ਉਹਨਾਂ ਲਿਖਿਆ, "ਅੱਜ ਸੰਸਦ 'ਚ ਅੰਨਦਾਤਾ ਦੇ ਨਾਂਅ ਦਾ ਸੂਰਜ ਚੜ੍ਹਨਾ ਹੈ"।
Tweet
ਹੋਰ ਪੜ੍ਹੋ: ਫਿਰੋਜ਼ਪੁਰ 'ਚ ਵਿਆਹ ਦੀਆਂ ਖੁਸ਼ੀਆਂ ਗ਼ਮ 'ਚ ਬਦਲੀਆਂ, ਜਾਗੋ 'ਚ ਚੱਲੀ ਗੋਲੀ, ਇਕ ਦੀ ਮੌਤ
ਜ਼ਿਕਰਯੋਗ ਹੈ ਕਿ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਲੋਕ ਸਭਾ ਵਿਚ ਖੇਤੀ ਕਾਨੂੰਨ ਵਾਪਸੀ ਬਿੱਲ ਪਾਸ ਕੀਤਾ ਗਿਆ। ਇਸ ਦੌਰਾਨ ਵਿਰੋਧੀ ਪਾਰਟੀਆਂ ਨੇ ਇਸ ਬਿੱਲ ’ਤੇ ਚਰਚਾ ਦੀ ਮੰਗ ਕੀਤੀ। ਕਾਂਗਰਸ ਦੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨੇ ਟਵੀਟ ਕਰਦਿਆਂ ਕਿਹਾ ਕਿ ਜਿੰਨਾ ਇਹਨਾਂ ਕਾਨੂੰਨਾਂ ਨੂੰ ਪਾਸ ਕਰਨਾ ਗੈਰ-ਜਮਹੂਰੀ ਸੀ, ਉਸ ਤੋਂ ਜ਼ਿਆਦਾ ਗੈਰ-ਜਮਹੂਰੀ ਇਹਨਾਂ ਦੀ ਵਾਪਸੀ ਦਾ ਤਰੀਕਾ ਹੈ।
Lok Sabha
ਹੋਰ ਪੜ੍ਹੋ: ਦਿੱਲੀ-NCR ਵਿਚ ਹਵਾ ਪ੍ਰਦੂਸ਼ਣ ਨੂੰ ਰੋਕਣ ਬਾਰੇ ਸੁਪਰੀਮ ਕੋਰਟ ਨੇ ਮੰਗਿਆ ਜਵਾਬ
ਸੰਸਦ ਮੈਂਬਰ ਨੇ ਲਿਖਿਆ, ‘ਮੋਦੀ ਸਰਕਾਰ ਅੱਜ ਬਿਨ੍ਹਾਂ ਕਿਸੇ ਬਹਿਸ ਦੇ 3 ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਸੰਸਦ ਵਿਚ ਪੇਸ਼ ਕਰਨਾ ਚਾਹੁੰਦੀ ਹੈ। 16 ਮਹੀਨੇ ਪਹਿਲਾਂ ਪਾਸ ਕੀਤਾ ਗਿਆ ਕਾਨੂੰਨ ਗੈਰ-ਜਮਹੂਰੀ ਸੀ। ਵਾਪਸੀ ਦਾ ਤਰੀਕਾ ਹੋਰ ਵੀ ਜ਼ਿਆਦਾ ਗੈਰ-ਜਮਹੂਰੀ ਹੈ। ਵਿਰੋਧੀ ਧਿਰ ਨੇ ਵਾਪਸੀ ਤੋਂ ਪਹਿਲਾਂ ਚਰਚਾ ਦੀ ਮੰਗ ਕੀਤੀ ਹੈ’।