ਸਰਕਾਰ ਨੇ ਗਲਤ ਕੀਤਾ, ਖੇਤੀ ਕਾਨੂੰਨ ਵਾਪਸੀ ਬਿੱਲ 'ਤੇ ਪਹਿਲਾਂ ਚਰਚਾ ਹੋਣੀ ਚਾਹੀਦੀ ਸੀ- ਸ਼ਸ਼ੀ ਥਰੂਰ
Published : Nov 29, 2021, 3:36 pm IST
Updated : Nov 29, 2021, 3:36 pm IST
SHARE ARTICLE
Shashi Tharoor
Shashi Tharoor

ਖੇਤੀ ਸਬੰਧੀ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਵਾਲਾ ਬਿੱਲ ਪਾਸ ਕੀਤੇ ਜਾਣ ਮਗਰੋਂ ਕਾਂਗਰਸ ਆਗੂ ਸ਼ਸ਼ੀ ਥਰੂਰ ਨੇ ਬਿਨ੍ਹਾਂ ਚਰਚਾ ਦੇ ਬਿੱਲ ਨੂੰ ਪਾਸ ਕਰਨ ਦਾ ਵਿਰੋਧ ਕੀਤਾ

ਨਵੀਂ ਦਿੱਲੀ: ਲੋਕ ਸਭਾ ਅਤੇ ਰਾਜ ਸਭਾ ਵਿਚ ਸਰਦ ਰੁੱਤ ਇਜਲਾਸ ਦੌਰਾਨ ਖੇਤੀ ਸਬੰਧੀ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਵਾਲਾ ਬਿੱਲ ਪਾਸ ਕੀਤੇ ਜਾਣ ਮਗਰੋਂ ਕਾਂਗਰਸ ਆਗੂ ਸ਼ਸ਼ੀ ਥਰੂਰ ਨੇ ਬਿਨ੍ਹਾਂ ਚਰਚਾ ਦੇ ਬਿੱਲ ਨੂੰ ਪਾਸ ਕਰਨ ਦਾ ਵਿਰੋਧ ਕੀਤਾ।

shashi tharoorShashi Tharoor

ਹੋਰ ਪੜ੍ਹੋ: ਖੇਤੀ ਕਾਨੂੰਨ ਰੱਦ ਹੋਣ 'ਤੇ ਬੋਲੇ ਰਾਕੇਸ਼ ਟਿਕੈਤ- ਅੰਦੋਲਨ ਜਾਰੀ ਰਹੇਗਾ, ਸਾਡੇ ਨਾਲ ਗੱਲ ਕਰੇ ਸਰਕਾਰ

ਕਾਂਗਰਸ ਆਗੂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ, "ਸਰਕਾਰ ਨੇ ਗਲਤ ਕੀਤਾ ਹੈ, ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਲਿਆਂਦੇ ਗਏ ਬਿੱਲ 'ਤੇ ਲੋਕ ਸਭਾ 'ਚ ਚਰਚਾ ਹੋਈ ਸੀ। ਅਸੀਂ ਕਿਸਾਨਾਂ ਲਈ ਐਮਐਸਪੀ ਕਾਨੂੰਨ, ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਆਦਿ ਮੁੱਦੇ ਸੰਸਦ ਵਿਚ ਚੁੱਕਣਾ ਚਾਹੁੰਦੇ ਸੀ ਪਰ ਸਰਕਾਰ ਨੇ ਸਾਨੂੰ ਮੌਕਾ ਨਹੀਂ ਦਿੱਤਾ, ਇਹ ਬਹੁਤ ਗਲਤ ਹੋਇਆ ਹੈ"।

Congress MPs protest outside ParliamentCongress MPs protest outside Parliament

ਹੋਰ ਪੜ੍ਹੋ: ਕੀ ਕੋਰੋਨਾ ਦਾ Omicron Variant ਵੀ ਲੋਕਾਂ ਨੂੰ ਪਹੁੰਚਾਏਗਾ ਹਸਪਤਾਲ? ਡਾਕਟਰ ਨੇ ਕੀਤਾ ਵੱਡਾ ਦਾਅਵਾ

ਇਸ ਤੋਂ ਪਹਿਲਾਂ ਸੋਮਵਾਰ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਹੰਗਾਮੇ ਦਰਮਿਆਨ ਲੋਕ ਸਭਾ ਵਿਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਵਾਲਾ ਖੇਤੀ ਕਾਨੂੰਨ ਵਾਪਸੀ ਬਿੱਲ ਪੇਸ਼ ਕੀਤਾ , ਜਿਸ ਨੂੰ ਪਾਸ ਕਰ ਦਿੱਤਾ ਗਿਆ ਸੀ, ਹਾਲਾਂਕਿ ਵਿਰੋਧੀ ਧਿਰ ਬਿੱਲ 'ਤੇ ਚਰਚਾ ਦੀ ਮੰਗ 'ਤੇ ਅੜੀ ਰਹੀ।

Delhi court issue warrant against congress leader shashi tharoorShashi Tharoor

ਹੋਰ ਪੜ੍ਹੋ: UPTET ਪੇਪਰ ਲੀਕ: ਵਰੁਣ ਗਾਂਧੀ ਨੇ ਘੇਰੀ ਯੋਗੀ ਸਰਕਾਰ, 'ਕਦੋਂ ਹੋਵੇਗੀ ਅਪਰਾਧੀਆਂ 'ਤੇ ਕਾਰਵਾਈ'

ਇਸ ਤੋਂ ਪਹਿਲਾਂ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਬਸਪਾ ਸੰਸਦ ਮੈਂਬਰ ਸਤੀਸ਼ ਚੰਦਰ ਮਿਸ਼ਰਾ ਵੀ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕਰ ਚੁੱਕੇ ਹਨ। ਇਸ ਦੇ ਨਾਲ ਹੀ ਬਾਜਵਾ ਨੇ ਦੇਸ਼ ਭਰ ਦੇ ਸਾਰੇ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਵੀ ਕੀਤੀ। ਉਧਰ ਸੰਸਦ ਮੈਂਬਰ ਸਤੀਸ਼ ਚੰਦਰ ਮਿਸ਼ਰਾ ਨੇ ਵੀ ਕਿਸਾਨਾਂ ਲਈ ਨਵਾਂ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement