
ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਸੰਸਦ ਦੇ ਦੋਹਾਂ ਸਦਨਾਂ ਵਿਚ ਰੱਦ ਹੋਣ ਤੋਂ ਬਾਅਦ ਸਿੰਘੂ ਬਾਰਡਰ 'ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ।
ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਸੰਸਦ ਦੇ ਦੋਹਾਂ ਸਦਨਾਂ ਵਿਚ ਰੱਦ ਹੋਣ ਤੋਂ ਬਾਅਦ ਸੋਮਵਾਰ ਨੂੰ ਸਿੰਘੂ ਬਾਰਡਰ 'ਤੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਿਸਾਨਾਂ ਦੀ ਜਿੱਤ ਨੂੰ ਇਤਿਹਾਸਕ ਜਿੱਤ ਦੱਸਿਆ ਗਿਆ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 1 ਦਸੰਬਰ ਨੂੰ ਸਵੇਰੇ 11 ਵਜੇ ਸੱਦੀ ਗਈ।
Harmeet Singh Kadian
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਪੰਜਾਬ ਦੇ ਕਿਸਾਨ ਆਗੂ ਹਰਮੀਤ ਕਾਦੀਆਂ ਨੇ ਦੱਸਿਆ ਕਿ 1 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਵੇਗੀ। ਐਮਐਸਪੀ ਕਮੇਟੀ ਬਾਰੇ ਅੰਦੋਲਨ ਸਬੰਧੀ ਅਗਲੀ ਮੀਟਿੰਗ ਵਿਚ ਅਗਲਾ ਫੈਸਲਾ ਲਿਆ ਜਾਵੇਗਾ। ਉਹਨਾਂ ਕਿਹਾ ਕਿ 4 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਤੈਅ ਸਮੇਂ ਅਨੁਸਾਰ ਹੀ ਹੋਵੇਗੀ।
SKM meeting will be held on December 1
ਇਹ ਇਕ ਹੰਗਾਮੀ ਵਿਸ਼ੇਸ਼ ਮੀਟਿੰਗ (1 ਦਸੰਬਰ ਨੂੰ) ਹੈ ਜੋ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਕੀਤੀ ਜਾਵੇਗੀ ਜੋ ਸਰਕਾਰ ਨਾਲ 11 ਦੌਰ ਦੀ ਗੱਲਬਾਤ ਲਈ ਜਾ ਚੁੱਕੇ ਹਨ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਸ਼ਹੀਦ ਕਿਸਾਨਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇ ਰਹੀ ਹੈ।