
ਅੱਜ ਦਾ ਦਿਨ ਇਤਿਹਾਸਕ’
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਤੋਂ ਬਾਅਦ ਸੰਸਦ ਨੇ ਵੀ ਅੱਜ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ। ਵਿਰੋਧੀ ਧਿਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲ 'ਤੇ ਚਰਚਾ ਦੀ ਮੰਗ 'ਤੇ ਅੜੀ ਹੋਈ ਸੀ ਪਰ ਹੰਗਾਮੇ ਦਰਮਿਆਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਬਿੱਲ ਲੋਕ ਸਭਾ ਅਤੇ ਰਾਜ ਸਭਾ ਨੇ ਪਾਸ ਕਰ ਦਿੱਤਾ।
Arvind Kejriwal
ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦੀ ਵਾਪਸੀ 'ਤੇ ਵਧਾਈ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ’ ਬਣ ਗਿਆ ਹੈ। ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਸਾਰੇ ਭਾਰਤੀਆਂ ਤੇ ਕਿਸਾਨਾਂ ਨੂੰ ਖੇਤੀ ਕਾਨੂੰਨ ਰੱਦ ਹੋਣ ਉਤੇ ਮੇਰੇ ਵੱਲੋਂ ਵਧਾਈਆਂ।
Wow! What a day in the history of Indian democracy and Indian Parliament. All three black farm laws repealed. Congratulations to all farmers and all Indians.
— Arvind Kejriwal (@ArvindKejriwal) November 29, 2021