Bihar News: ਬੱਚੀਆਂ ਦੀ ਹਾਲਤ ਨਾਜ਼ੁਕ
School van driver rape 2 Nursery Students: ਬਿਹਾਰ ਦੇ ਬੇਗੂਸਰਾਏ ਤੋਂ ਬੇਰਹਿਮੀ ਦੀਆਂ ਹੱਦਾਂ ਪਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਸਕੂਲ ਵੈਨ ਦੇ ਡਰਾਈਵਰ ਨੇ ਨਰਸਰੀ ਕਲਾਸ ਦੀਆਂ ਦੋ ਨਾਬਾਲਗ ਵਿਦਿਆਰਥਣਾਂ ਨਾਲ ਬਲਾਤਕਾਰ ਕੀਤਾ। ਇੰਨਾ ਹੀ ਨਹੀਂ ਉਨ੍ਹਾਂ ਦੀ ਵੀਡੀਓ ਵੀ ਬਣਾਈ। ਇਸ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਪੀੜਤ ਲੜਕੀਆਂ ਖੂਨ ਨਾਲ ਲੱਥਪੱਥ ਆਪਣੇ ਘਰ ਪਹੁੰਚੀਆਂ। ਇਸ ਤੋਂ ਬਾਅਦ ਪੀੜਤਾਂ ਨੇ ਇਸ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ। ਇਸ 'ਤੇ ਉਨ੍ਹਾਂ ਨੇ ਦੋਸ਼ੀ ਡਰਾਈਵਰ ਨੂੰ ਫੜ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਦੋਸ਼ੀ ਡਰਾਈਵਰ ਨੂੰ ਗ੍ਰਿਫਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ; Punjab Vigilance: ਵਿਜੀਲੈਂਸ ਬਿਓਰੋ ਵੱਲੋਂ ਆਬਕਾਰੀ ਅਧਿਕਾਰੀ ਬਲਵੀਰ ਕੁਮਾਰ ਵਿਰਦੀ ਦਾ ਸਹਿਦੋਸ਼ੀ ਭਗਵੰਤ ਭੂਸ਼ਨ ਕਾਬੂ
ਇਸ ਘਟਨਾ ਨੂੰ ਵੈਨ ਡਰਾਈਵਰ ਨੇ ਬੇਗੂਸਰਾਏ ਜ਼ਿਲ੍ਹੇ ਦੇ ਬੀਰਪੁਰ ਵਿਚ ਅੰਜਾਮ ਦਿਤਾ। ਜਦੋਂ ਉਹ ਵੈਨ ਵਿੱਚ ਨਰਸਰੀ ਦੀਆਂ ਦੋ ਨਾਬਾਲਗ ਲੜਕੀਆਂ ਨਾਲ ਸਕੂਲ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਉਹ ਵੈਨ ਨੂੰ ਸੁੰਨਸਾਨ ਜਗ੍ਹਾ 'ਤੇ ਲੈ ਗਿਆ ਅਤੇ ਮਾਸੂਮ ਬੱਚੀਆਂ ਨਾਲ ਬਲਾਤਕਾਰ ਕੀਤਾ। ਇੰਨਾ ਹੀ ਨਹੀਂ ਉਸ ਨੇ ਇਸ ਘਟਨਾ ਦੀ ਵੀਡੀਓ ਵੀ ਬਣਾਈ। ਡਰਾਈਵਰ ਵੱਲੋਂ ਜਬਰ-ਜ਼ਨਾਹ ਕਰਨ ਕਾਰਨ ਲੜਕੀਆਂ ਦੀ ਹਾਲਤ ਬੁਰੀ ਤਰ੍ਹਾਂ ਵਿਗੜ ਗਈ। ਇਸ ਤੋਂ ਬਾਅਦ ਉਹ ਖੂਨ ਨਾਲ ਲੱਥਪੱਥ ਲੜਕੀਆਂ ਨੂੰ ਘਰ ਛੱਡ ਗਿਆ। ਇੱਥੇ ਪੀੜਤਾਂ ਨੇ ਇਸ ਘਟਨਾ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ।
ਇਹ ਵੀ ਪੜ੍ਹੋ; Ludhiana Encounter News: ਲੁਧਿਆਣਾ 'ਚ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, 2 ਬਦਮਾਸ਼ ਢੇਰ
ਇਸ ਤੋਂ ਬਾਅਦ ਡਰਾਈਵਰ ਨੂੰ ਤੁਰੰਤ ਫੜ ਲਿਆ ਗਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸਕੂਲੀ ਵਿਦਿਆਰਥਣਾਂ ਦੇ ਮਾਪਿਆਂ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਦੋਵੇਂ ਖੂਨ ਨਾਲ ਲੱਥਪੱਥ ਕੱਪੜਿਆਂ ਨਾਲ ਘਰ ਪਰਤੀਆਂ। ਇਸ ਬਾਰੇ ਪੁੱਛਣ 'ਤੇ ਲੜਕੀਆਂ ਨੇ ਆਪਣੀ ਤਕਲੀਫ਼ ਦੱਸੀ। ਵਿਦਿਆਰਥਣਾਂ ਦੇ ਮਾਪਿਆਂ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਡਰਾਈਵਰ ਦਾ ਨਾਂ ਸਿਕੰਦਰ ਰਾਏ ਹੈ।