ਚੋਣ ਕਮਿਸ਼ਨ ਨੇ ਪਛਮੀ ਬੰਗਾਲ ਦੇ ਡੀ.ਜੀ.ਪੀ. ਨੂੰ ਜਾਰੀ ਕੀਤੇ ਹੁਕਮ
Published : Nov 29, 2025, 6:13 pm IST
Updated : Nov 29, 2025, 6:13 pm IST
SHARE ARTICLE
Election Commission issues orders to West Bengal DGP
Election Commission issues orders to West Bengal DGP

ਐੱਸ.ਆਈ.ਆਰ. ਅਭਿਆਸ ਦੌਰਾਨ ਚੋਣ ਅਧਿਕਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ

ਕੋਲਕਾਤਾ: ਚੋਣ ਕਮਿਸ਼ਨ ਨੇ ਪਛਮੀ ਬੰਗਾਲ ਦੇ ਡੀ.ਜੀ.ਪੀ. ਰਾਜੀਵ ਕੁਮਾਰ ਨੂੰ ਚਿੱਠੀ ਲਿਖ ਕੇ ਵੋਟਰ ਸੂਚੀਆਂ ਦੀ ਵਿਸ਼ੇਸ ਸੋਧ (ਐਸ.ਆਈ.ਆਰ.) ਦਾ ਕੰਮ ਕਰ ਰਹੇ ਬੂਥ ਪਧਰੀ ਅਫ਼ਸਰਾਂ (ਬੀ.ਐਲ.ਓਜ਼) ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਹੁਕਮ ਦਿਤੇ ਹਨ। ਚੋਣ ਕਮਿਸ਼ਨ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਰੀਪੋਰਟਾਂ ਮਿਲੀਆਂ ਹਨ ਕਿ ਚੋਣ ਅਧਿਕਾਰੀਆਂ ਦੀ ਸੁਰੱਖਿਆ ਲਈ ਸਪੱਸ਼ਟ ਖਤਰਾ ਹੈ।

ਚੋਣ ਕਮਿਸ਼ਨ ਵਲੋਂ ਤਿੰਨ ਦਿਨਾਂ ’ਚ ਸੂਬਾ ਸਰਕਾਰ ਨੂੰ ਲਿਖੀ ਇਹ ਦੂਜੀ ਚਿੱਠੀ ਹੈ, ਜਿਸ ’ਚ ਪਛਮੀ ਬੰਗਾਲ ’ਚ ਚੋਣ ਅਧਿਕਾਰੀਆਂ ਦੀ ਸੁਰੱਖਿਆ ਉਤੇ ਚਿੰਤਾ ਜ਼ਾਹਰ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਬੁਧਵਾਰ ਨੂੰ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਮਨੋਜ ਕੁਮਾਰ ਵਰਮਾ ਨੂੰ ਸੀ.ਈ.ਓ. ਦਫ਼ਤਰ ’ਚ ਸੁਰੱਖਿਆ ਦੀ ਗੰਭੀਰ ਉਲੰਘਣਾ ਨੂੰ ਲੈ ਕੇ ਵੀ ਚਿੱਠੀ ਲਿਖੀ ਸੀ।

ਚੋਣ ਕਮਿਸ਼ਨ ਨੇ ਸ਼ੁਕਰਵਾਰ ਨੂੰ ਡੀ.ਜੀ.ਪੀ. ਨੂੰ ਚਿੱਠੀ ਲਿਖੀ ਕਿਉਂਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸਾਮਿਕ ਭੱਟਾਚਾਰੀਆ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰਤ ਸੂਬੇ ਦਾ ਦੌਰਾ ਕਰਨ ਅਤੇ ਨਿੱਜੀ ਤੌਰ ਉਤੇ ਮੁਲਾਂਕਣ ਕਰਨ ਦੀ ਅਪੀਲ ਕੀਤੀ ਹੈ ਕਿ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਵਲੋਂ ਬੀ.ਐਲ.ਓ.ਜ਼ ਨੂੰ ਡਰ, ਜ਼ਬਰਦਸਤੀ ਅਤੇ ਧਮਕਾਉਣ ਦਾ ਮਾਹੌਲ ਹੈ।

ਉਨ੍ਹਾਂ ਨੇ ਕਿਹਾ, ‘‘ਵੱਖ-ਵੱਖ ਖੇਤਰਾਂ ਤੋਂ ਭਾਰਤੀ ਚੋਣ ਕਮਿਸ਼ਨ ਦੇ ਧਿਆਨ ਵਿਚ ਆਇਆ ਹੈ ਕਿ ਬੂਥ ਪੱਧਰ ਦੇ ਅਧਿਕਾਰੀਆਂ ਅਤੇ ਹੋਰ ਖੇਤਰੀ ਕਾਰਜਕਰਤਾਵਾਂ ਦੇ ਜੀਵਨ ਦੀ ਸੁਰੱਖਿਆ ਲਈ ਸਪੱਸ਼ਟ ਖਤਰਾ ਹੈ। ਚੋਣ ਕਮਿਸ਼ਨ ਦੇ ਸਕੱਤਰ ਸੁਜੀਤ ਕੁਮਾਰ ਮਿਸ਼ਰਾ ਵਲੋਂ ਭੇਜੇ ਪੱਤਰ ਵਿਚ ਕਿਹਾ ਗਿਆ ਹੈ ਕਿ ਇਹ ਉਨ੍ਹਾਂ ਨੂੰ ਐਸ.ਆਈ.ਆਰ. ਦੇ ਸੰਚਾਲਨ ਪ੍ਰਤੀ ਅਪਣੇ ਕਾਨੂੰਨੀ ਫਰਜ਼ਾਂ ਨੂੰ ਨਿਭਾਉਣ ਤੋਂ ਰੋਕ ਸਕਦਾ ਹੈ।’’

ਕਮਿਸ਼ਨ ਨੇ ਕਿਹਾ ਕਿ ਕਮਿਸ਼ਨ ਐਸ.ਆਈ.ਆਰ. ਦੇ ਕੰਮ ਵਿਚ ਲੱਗੇ ਬੂਥ ਪੱਧਰ ਦੇ ਅਧਿਕਾਰੀਆਂ ਅਤੇ ਹੋਰ ਫੀਲਡ ਵਰਕਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ ਅਤੇ ਇਸ ਲਈ ਹੁਕਮ ਦਿੰਦਾ ਹੈ ਕਿ ਇਨ੍ਹਾਂ ਅਧਿਕਾਰੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਅਧਿਕਾਰੀਆਂ ਵਲੋਂ ਹਰ ਸੰਭਵ ਉਪਾਅ ਕੀਤੇ ਜਾਣਗੇ।

Location: India, West Bengal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM

ਸਰਪੰਚ ਕਤਲ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮਾਂ ਸਮੇਤ ਹੋਈਆਂ 7 ਗ੍ਰਿਫ਼ਤਾਰੀਆਂ,DGP ਪੰਜਾਬ ਨੇ ਕੀਤੇ ਹੋਸ਼ ਉਡਾਊ ਖ਼ੁਲਾਸੇ

12 Jan 2026 3:20 PM

ਆਹ ਦੁਸ਼ਮਣੀ ਸੀ ਸਰਪੰਚ ਜਰਮਲ ਸਿੰਘ ਨਾਲ਼ ਕਾਤਲਾਂ ਦੀ !CP ਗੁਰਪ੍ਰੀਤ ਸਿੰਘ ਭੁੱਲਰ ਨੇ ਕਰ ਦਿੱਤੇ ਹੋਸ਼ ਉਡਾਊ ਖ਼ੁਲਾਸੇ,

12 Jan 2026 3:20 PM

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM
Advertisement