
ਕਾਂਗਰਸ ਨੇ ਇਹ ਵੀ ਕਿਹਾ ਕਿ ਭਾਜਪਾ ਵਿਰੋਧੀ ਦਲਾਂ ਨੂੰ ਇਕ ਦੂਜੇ ਨੂੰ ਕਮਜ਼ੋਰ ਨਹੀਂ ਕਰਨਾ ਚਾਹੀਦਾ ਹੈ...
ਨਵੀਂ ਦਿੱਲੀ : ਕਾਂਗਰਸ ਨੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਵਿਚ ਕਿਸੇ ਵੀ ਦਲ ਨਾਲ ਗਠਜੋੜ ਨੂੰ ਤਿਆਰ ਹੈ ਕਿਉਂਕਿ ਜਨਤਾ ਚਾਹੁੰਦੀ ਹੈ ਕਿ ਸੱਭ ਮਿਲ ਕੇ ਆਉਣ। ਕਾਂਗਰਸ ਨੇ ਇਹ ਵੀ ਕਿਹਾ ਕਿ ਭਾਜਪਾ ਵਿਰੋਧੀ ਦਲਾਂ ਨੂੰ ਇਕ ਦੂਜੇ ਨੂੰ ਕਮਜ਼ੋਰ ਨਹੀਂ ਕਰਨਾ ਚਾਹੀਦਾ ਹੈ।
Congress BJP
ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜ ਬੱਬਰ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਜੀ ਨੇ ਜੋ ਵਾਅਦੇ ਕੀਤੇ ਸਨ, ਉਹ ਧੋਖਾ ਸਾਬਤ ਹੋਇਆ ਹੈ। ਜਨਤਾ ਇਨ੍ਹਾਂ ਤੋਂ ਛੁਟਕਾਰਾ ਚਾਹੁੰਦੀ ਹੈ। ਸਾਡਾ ਪੱਖ ਬਹੁਤ ਸਾਫ਼ ਹੈ ਕਿ ਜੋ ਭਾਜਪਾ ਵਲੋਂ ਜਨਤਾ ਨੂੰ ਨਜਾਤ ਦਿਵਾਉਣ ਲਈ ਸਾਡੇ ਨਾਲ ਆਵੇਗਾ, ਉਸ ਦਾ ਸਵਾਗਤ ਹੈ।
Raj babbar
ਉਨ੍ਹਾਂ ਨੇ ਕਿਹਾ ਕਿ ਤਿੰਨ ਪ੍ਰਦੇਸ਼ਾਂ ਦੇ ਨਤੀਜਿਆਂ ਤੋਂ ਸਾਫ਼ ਹੈ ਕਿ ਲੋਕ ਭਾਜਪਾ ਦੀ ਸਰਕਾਰ ਨਹੀਂ ਚਾਹੁੰਦੇ ਹਨ। ਕਾਂਗਰਸ ਜਨਤਾ ਦੇ ਸਰੋਕਾਰ ਨੂੰ ਲੈ ਕੇ ਚਲਦੀ ਹੈ। ਉੱਤਰ ਪ੍ਰਦੇਸ਼ ਵਿਚ ਕਾਂਗਰਸ ਨੇ ਸਾਫ਼ ਕਰ ਦਿਤਾ ਹੈ ਕਿ ਭਾਜਪਾ ਨੂੰ ਹਰਾਉਣ ਲਈ ਜਨਤਾ ਚਾਹੁੰਦੀ ਹੈ ਸੱਭ ਨਾਲ ਹੋਣ ਅਤੇ ਅਸੀਂ ਵੀ ਚਾਹੁੰਦੇ ਹਾਂ ਸੱਭ ਨਾਲ ਹੋਣ। ਬੱਬਰ ਨੇ ਕਿਹਾ ਕਿ ਭਾਜਪਾ ਦੇ ਵਿਰੁਧ ਤਾਕਤਾਂ ਨੂੰ ਇਕ ਦੂਜੇ ਨੂੰ ਕਮਜ਼ੋਰ ਨਹੀਂ ਕਰਨਾ ਚਾਹੀਦਾ ਹੈ।