ਪੰਜਾਬ ਸਮੇਤ ਪੂਰੇ ਉੱਤਰ ਭਾਰਤ ਵਿਚ ਹੱਡ ਚੀਰਵੀ ਠੰਡ ਦਾ ਕਹਿਰ ਜਾਰੀ
Published : Dec 29, 2019, 9:20 am IST
Updated : Dec 29, 2019, 9:20 am IST
SHARE ARTICLE
File Photo
File Photo

ਕਈ ਥਾਵਾਂ 'ਤੇ ਛਾਈ ਹੋਈ ਹੈ ਸੰਘਣੀ ਧੁੰਦ

ਚੰਡੀਗੜ੍ਹ : ਪੂਰੇ ਉੱਤਰ ਭਾਰਤ ਵਿਚ ਠੰਡ ਆਪਣਾ ਕਹਿਰ ਦਿਖਾ ਰਹੀ ਹੈ। ਪਹਾੜਾਂ ਤੋ ਲੈ ਕੇ ਮੈਦਾਨੀ ਇਲਾਕਿਆਂ ਵਿਚ ਹੱਡ ਚੀਰਵੀ ਠੰਡ ਪੈ ਰਹੀ ਹੈ। ਉੱਤਰ ਭਾਰਤ ਦੇ ਕੁੱਝ ਸੂਬਿਆਂ ਵਿਚ ਤਾਂ ਪਾਰਾ ਇਸ ਸਮੇਂ ਚਾਰ ਤੋਂ ਤਿੰਨ ਡਿਗਰੀ ਤੱਕ ਪਹੁੰਚ ਗਿਆ ਹੈ। ਪੰਜਾਬ, ਹਰਿਆਣਾ, ਦਿੱਲੀ ਅਤੇ ਯੂਪੀ ਵਿਚ ਠੰਡ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ ਹੈ।

file photofile photo

ਪੰਜਾਬ ਦੇ ਅਮ੍ਰਿਤਸਰ , ਬਠਿੰਡਾ ਅਤੇ ਜਲੰਧਰ ਵਰਗੇ ਸ਼ਹਿਰਾਂ ਵਿਚ ਪਾਰਾ 3 ਤੋਂ 4 ਡਿਗਰੀ ਤੱਕ ਦਰਜ ਕੀਤਾ ਗਿਆ ਜਦਕਿ ਮੋਹਾਲੀ ਅਤੇ ਰਾਜਧਾਨੀ ਚੰਡੀਗੜ੍ਹ ਵਿਚ ਪਾਰਾ ਇਸ ਸਮੇਂ 5 ਤੋਂ 4 ਡਿਗਰੀ ਤੱਕ ਪਹੁੰਚ ਗਿਆ ਹੈ। ਹਰਿਆਣਾ ਦੇ ਹਿਸਾਰ ਵਿਚ ਵੀ ਪਾਰਾ ਇਸ ਵੇਲੇ 4 ਡਿਗਰੀ 'ਤੇ ਹੈ। ਦੂਜੇ ਪਾਸੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਵੀ ਪਾਰਾ 5 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ। ਸ਼ਿਮਲਾ ਵਿਚ ਤਾਂ ਪਾਰਾ ਡਿੱਗ ਕੇ ਇਸ ਵੇਲੇ -1 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ।

File PhotoFile Photo

ਠੰਡ ਨੇ ਲੋਕਾਂ ਦਾ ਜੀਵਨ ਅਸਤ-ਵਿਅਸਤ ਕੀਤਾ ਹੋਇਆ ਹੈ। ਪੰਜਾਬ ਵਿਚ ਤਾਂ ਤੜਕੇ ਸਵੇਰ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ। ਸੰਘਣੀ ਧੁੰਦ ਅਤੇ ਸੁੱਕੇ ਕੋਰੇ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਕੀਤਾ ਹੋਇਆ ਹੈ। ਪੂਰੇ ਉੱਤਰ ਭਾਰਤ ਵਿਚ ਸੀਤ ਲਹਿਰ ਆਪਣਾ ਜ਼ੋਰ ਦਿਖਾ ਰਹੀ ਹੈ।

file photofile photo

ਠੰਡ ਦਾ ਅਸਰ ਨਾਂ ਕੇਵਲ ਲੋਕਾਂ 'ਤੇ ਪਿਆ ਹੈ ਬਲਕਿ ਇਸ ਨੇ ਅਵਾਜ਼ਾਈ ਦੀ ਰਫਤਾਰ ਨੂੰ ਵੀ ਬ੍ਰੇਕ ਲਗਾ ਦਿੱਤਾ ਹੈ। ਟਰੇਨਾਂ ਵੀ ਆਪਣੇ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। ਬਾਹਰ ਲੋਕ ਸੜਕਾਂ 'ਤੇ ਅੱਗ ਜਲਾ ਕੇ ਠੰਡ ਤੋਂ ਬੱਚਣ ਦੀ ਕੋਸ਼ਿਸ਼ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਠੰਡ ਦੇ ਕਹਿਰ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement