
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇਸ਼ ਵਿਚ ਜਮਹੂਰੀਅਤ ਸਮਝਦੀ ਹੈ ਤਾਂ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰ ਕੇ ਇਸ ਮਸਲੇ ਦਾ ਹੱਲ ਕਰੇ।।
ਨਵੀਂ ਦਿੱਲੀ, ਹਰਦੀਪ ਸਿੰਘ ਭੋਗਲ : ਕਿਸਾਨੀ ਅੰਦੋਲਨ ਹੁਣ ਇਕੱਲੇ ਪੰਜਾਬ ਦਾ ਨਹੀਂ ਰਿਹਾ ਇਹ ਅੰਦੋਲਨ ਦੇਸ਼ ਵਿਆਪੀ ਅੰਦੋਲਨ ਬਣ ਚੁੱਕਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚਾਰ ਸਟੇਟਾਂ ਤੋਂ ਆਏ ਕਿਸਾਨਾਂ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪ੍ਰਗਟ ਕੀਤਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਗੱਲ ਵਿੱਚ ਕੋਈ ਤਰਕ ਨਹੀਂ ਹੈ ਕਿ ਇਹ ਅੰਦੋਲਨ ਇਕੱਲੇ ਪੰਜਾਬ ਦਾ ਹੈ।
photoਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿਚ ਮਹਾਰਾਸ਼ਟਰ ਯੂ ਪੀ ਬਿਹਾਰ ਪੰਜਾਬ ਹਰਿਆਣਾ ਰਾਜਸਥਾਨ ਅਤੇ ਹੋਰ ਰਾਜਾਂ ਤੋਂ ਕਿਸਾਨ ਲਗਾਤਾਰ ਸ਼ਮੂਲੀਅਤ ਕਰ ਰਹੇ ਹਨ, ਹੁਣ ਇਹ ਅੰਦੋਲਨ ਦੇਸ਼ ਵਿਆਪੀ ਬਣ ਚੁੱਕਾ ਹੈ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇਸ਼ ਵਿਚ ਜਮਹੂਰੀਅਤ ਸਮਝਦੀ ਹੈ ਤਾਂ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰ ਕੇ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ।
photoਬਿਹਾਰ ਤੋਂ ਪਹੁੰਚੇ ਕਿਸਾਨ ਆਗੂ ਨੇ ਦੱਸਿਆ ਕਿ 2006 ਇਹ ਕਾਲੇ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਹੈ, ਇਨ੍ਹਾਂ ਕਾਨੂੰਨਾਂ ਨਾਲ ਬਿਹਾਰ ਰਾਜ ਨੂੰ ਅਪੰਗ ਕਰ ਦਿੱਤਾ ਗਿਆ ਹੈ, ਬਿਹਾਰ ਦੇ ਕਿਸਾਨਾਂ ਨੂੰ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ‘ਤੇ ਛੱਡ ਦਿੱਤਾ ਹੈ, ਬਿਹਾਰ ਦੀ ਕਿਸਾਨੀ ਬਿਲਕੁਲ ਤਬਾਹ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਜਦੋਂ ਦੀ ਬਿਹਾਰ ਵਿੱਚੋਂ ਐੱਮਐਸਪੀ ਖ਼ਤਮ ਹੋ ਗਈ ਹੈ ਉਦੋਂ ਤੋਂ ਬਿਹਾਰ ਦਾ ਕਿਸਾਨ ਬੇਰੁਜ਼ਗਾਰ ਹੋ ਗਿਆ ਹੈ , ਬਿਹਾਰ ਦਾ ਕਿਸਾਨ ਮਜਬੂਰ ਹੋ ਕੇ ਦੂਸਰੇ ਰਾਜਾਂ ਵਿਚ ਮਜ਼ਦੂਰੀ ਕਰਨ ਜਾ ਰਿਹਾ ਹੈ।
farmer protestਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਦੇਸ਼ ਦੀ ਕਿਸਾਨੀ ਨੂੰ ਇਕਜੁੱਟ ਕਰਨ ਲਈ ਉਪਰਾਲਾ ਕੀਤਾ ਹੈ, ਮੱਧ ਪ੍ਰਦੇਸ਼ ਤੋਂ ਪਹੁੰਚੇ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਕਾਲੇ ਕਾਨੂੰਨ ਦੇਸ਼ ਦੇ ਕਿਸਾਨਾਂ ‘ਤੇ ਥੋਪ ਕੇ ਦੇਸ਼ ਦੀ ਕਿਸਾਨੀ ਨੂੰ ਬਰਬਾਦ ਕਰਨਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਇਹ ਕਾਨੂੰਨ ਨਿਰਾ ਝੂਠ ਦਾ ਪੁਲੰਦਾ ਹਨ ।
Tomarਹਰਿਆਣਾ ਤੋਂ ਪਹੁੰਚੇ ਕਿਸਾਨ ਆਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਦੋ ਦੋ ਹਜ਼ਾਰ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਕੇ ਦੇਸ਼ ਦੀ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ , ਉਨ੍ਹਾਂ ਕਿਹਾ ਕਿ ਪੰਜ ਸੌ ਰੁਪਇਆ ਇੱਕ ਮਹੀਨੇ ਦਾ ਕਿਸਾਨਾਂ ਨੂੰ ਦੇ ਕੇ ਉਨ੍ਹਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਪ੍ਰਵਾਨ ਕਰਕੇ ਇਸ ਸੰਘਰਸ਼ ਨੂੰ ਕਿਸੇ ਕੰਢੇ ਲਾਵੇ।