
ਰੀਪੋਰਟ ਮੁਤਾਬਕ ਪੰਜਾਬ ਵਿਚ ਰਿਲਾਇੰਸ ਜਿਉ ਦੇ 1,500 ਤੋਂ ਵੱਧ ਦੂਰਸੰਚਾਰ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਹੈ
ਨਵੀਂ ਦਿੱਲੀ : ਪੰਜਾਬ ਵਿਚ ਰਿਲਾਇੰਸ ਜਿਉ ਦੇ ਟਾਵਰਾਂ ’ਤੇ ਹੋਏ ਹਮਲਿਆਂ ਨੂੰ ਲੈ ਕੇ ਦੂਰਸੰਚਾਰ ਕੰਪਨੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੰਗਠਨ ਸੈਲੂਲਰ ਓਪਰੇਟਰਜ ਐਸੋਸੀਏਸਨ ਆਫ ਇੰਡੀਆ (ਸੀ. ਓ. ਏ. ਆਈ.) ਨੇ ਮੰਗਲਵਾਰ ਨੂੰ ਸਖ਼ਤ ਨਿਖੇਧੀ ਕੀਤੀ।
farmerਰੀਪੋਰਟ ਮੁਤਾਬਕ ਪੰਜਾਬ ਵਿਚ ਰਿਲਾਇੰਸ ਜਿਉ ਦੇ 1,500 ਤੋਂ ਵੱਧ ਦੂਰਸੰਚਾਰ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਸੂਬੇ ਦੀਆਂ ਕਈ ਥਾਵਾਂ ਵਿਚ ਸੇਵਾਵਾਂ ਭੰਗ ਹੋ ਗਈਆਂ ਹਨ। ਕਈ ਜਗ੍ਹਾ ਟਾਵਰਾਂ ਨੂੰ ਬਿਜਲੀ ਦੀ ਸਪਲਾਈ ਕੱਟ ਦਿਤੀ ਗਈ ਅਤੇ ਕੇਬਲ ਨੂੰ ਕੱਟਿਆ ਗਿਆ ਹੈ। ਸੀ. ਓ. ਏ. ਆਈ. ਦੇ ਡਾਇਰੈਕਟਰ ਜਨਰਲ ਐੱਸ. ਪੀ. ਕੋਚਰ ਨੇ ਕਿਹਾ, ‘‘ਅਸੀਂ ਕਿਸੇ ਵੀ ਮੁੱਦੇ ’ਤੇ ਲੋਕਾਂ ਦੇ ਵਿਰੋਧ-ਪ੍ਰਦਰਸ਼ਨ ਦੇ ਅਧਿਕਾਰਾਂ ਦਾ ਸਤਿਕਾਰ ਕਰਦੇ ਹਾਂ ਪਰ ਟੈਲੀਕਾਮ ਨੈੱਟਵਰਕ ਦੇ ਬੁਨਿਆਦੀ ਢਾਂਚੇ ਨੂੰ ਤੋੜਨਾ ਅਤੇ
photoਕਿਸੇ ਦੇ ਵਿਰੋਧ ਦੇ ਰੂਪ ਵਿਚ ਦੂਰਸੰਚਾਰ ਸੇਵਾਵਾਂ ਵਿਚ ਵਿਘਨ ਪਾਉਣ ਦੀ ਸਖ਼ਤ ਨਿਖੇਧੀ ਕਰਦੇ ਹਾਂ।’’ ਉਨ੍ਹਾਂ ਕਿਹਾ ਕਿ ਦੂਰੰਸਚਾਰ ਸੇਵਾਵਾਂ ਨੂੰ ਵੱਖ-ਵੱਖ ਕਾਨੂੰਨਾਂ ਤਹਿਤ ਜ਼ਰੂਰੀ ਸੇਵਾਵਾਂ ਮੰਨਿਆ ਗਿਆ ਹੈ। ਇਨ੍ਹਾਂ ਵਿਚ ਵਿਘਨ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਲਈ ਮੋਬਾਈਲ ਸੇਵਾਵਾਂ ਬਹੁਤ ਜ਼ਰੂਰੀ ਹਨ।