ਡਾਕਟਰਾਂ ਦਾ ਦਾਅਵਾ- ਓਮੀਕ੍ਰੋਨ ਨੂੰ ਫੈਲਣ ਦਿਓ, ਸਾਰੇ ਲੋਕਾਂ 'ਚ ਵਧੇਗੀ ਇਮਿਊਨਿਟੀ
Published : Dec 29, 2021, 4:45 pm IST
Updated : Dec 29, 2021, 4:45 pm IST
SHARE ARTICLE
omicron
omicron

ਖੋਜਕਾਰ ਕਿਉਂ ਦੇ ਰਹੇ ਹਨ ਅਜਿਹੀਆਂ ਦਲੀਲਾਂ, ਜਾਣੋ ਸੱਚ

 

ਨਵੀਂ ਦਿੱਲੀ: ਕੋਰੋਨਾਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਨੇ ਦੁਨੀਆ ਭਰ ਵਿੱਚ ਤਬਾਹੀ ਮਚਾਈ ਹੋਈ ਹੈ। ਹਾਲੀਆ ਅਧਿਐਨਾਂ ਵਿੱਚ ਕਿਹਾ ਗਿਆ ਹੈ ਕਿ ਓਮੀਕ੍ਰੋਨ ਦਾ ਨਵਾਂ ਰੂਪ ਲੋਕਾਂ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਕਾਰਨ ਨਵੇਂ ਸੰਕਰਮਿਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਹਾਲਾਂਕਿ ਵਿਗਿਆਨੀਆਂ ਨੇ ਇਸ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਕੋਈ ਵੱਡਾ ਦਾਅਵਾ ਨਹੀਂ ਕੀਤਾ ਹੈ।

 

OmicronOmicron

 

ਜੇਕਰ ਅਸੀਂ ਦੱਖਣੀ ਅਫਰੀਕਾ ਅਤੇ ਬ੍ਰਿਟੇਨ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਓਮੀਕ੍ਰੋਨ ਨਾਲ ਸੰਕਰਮਿਤ ਮਰੀਜ਼ਾਂ ਦੇ ਹਸਪਤਾਲ ਵਿਚ ਭਰਤੀ ਹੋਣ ਜਾਂ ਮੌਤ ਹੋਣ ਦੇ ਮਾਮਲੇ ਬਹੁਤ ਘੱਟ ਹਨ। ਇਸ ਦੇ ਬਾਵਜੂਦ, ਖੋਜਕਰਤਾ ਅਜੇ ਵੀ ਪੂਰੀ ਦੁਨੀਆ ਨੂੰ ਅਪੀਲ ਕਰ ਰਹੇ ਹਨ ਕਿ ਉਹਨਾਂ ਨੂੰ ਇਸ ਦਾ ਪ੍ਰਭਾਵ ਦੇਖਣ ਲਈ ਰੁਕਣਾ ਅਤੇ ਪੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ।

PHOTOPHOTO

ਹਾਲਾਂਕਿ, ਇਸ ਦੌਰਾਨ, ਬਹੁਤ ਸਾਰੇ ਡਾਕਟਰਾਂ ਦੁਆਰਾ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਓਮੀਕ੍ਰੋਨ ਬਹੁਤ ਘੱਟ ਘਾਤਕ ਹੈ। ਇਸ ਲਈ ਸਰਕਾਰਾਂ ਨੂੰ ਲਾਕਡਾਊਨ ਅਤੇ ਕਰਫਿਊ ਲਗਾ ਕੇ ਇਸ ਨੂੰ ਰੋਕਣ ਦੀ ਬਜਾਏ ਇਸ ਨੂੰ ਪੂਰੀ ਆਬਾਦੀ ਤੱਕ ਫੈਲਣ ਦੇਣਾ ਚਾਹੀਦਾ ਹੈ। ਜਿਨ੍ਹਾਂ ਡਾਕਟਰਾਂ ਦੀ ਤਰਫੋਂ ਇਹ ਗੱਲ ਕਹੀ ਗਈ ਹੈ, ਉਨ੍ਹਾਂ ਵਿੱਚ ਇੱਕ ਵੱਡਾ ਨਾਮ ਅਮਰੀਕੀ ਡਾਕਟਰ ਫਿਸ਼ਾਈਨ ਇਮਰਾਨੀ ਦਾ ਹੈ, ਜੋ ਲਾਸ ਏਂਜਲਸ, ਕੈਲੀਫੋਰਨੀਆ ਤੋਂ ਇੱਕ ਜਾਣੇ-ਪਛਾਣੇ ਦਿਲ ਦੇ ਮਾਹਿਰ ਹਨ ਅਤੇ ਉਨ੍ਹਾਂ ਨੇ ਕਰੋਨਾ ਮਹਾਮਾਰੀ ਦੌਰਾਨ ਸੈਂਕੜੇ ਕੋਰੋਨਾ ਮਰੀਜ਼ਾਂ ਨੂੰ ਸੰਭਾਲਣ ਵਿੱਚ ਮਦਦ ਕੀਤੀ ਸੀ।

Omicron CaseOmicron Case

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement