
ਮੁਹਾਲੀ ਜ਼ਿਲ੍ਹੇ ਦੇ ਹੰਡੇਸਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸਥਾਨਕ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਮੁਹਾਲੀ - ਮੁਹਾਲੀ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਸੱਤ ਹਜ਼ਾਰ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ ਹਨ। ਇਨ੍ਹਾਂ ਖ਼ਿਲਾਫ਼ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹੰਸ ਰਾਜ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ। ਇਨ੍ਹਾਂ ਨੂੰ ਮੁਹਾਲੀ ਜ਼ਿਲ੍ਹੇ ਦੇ ਹੰਡੇਸਰਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸਥਾਨਕ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਇਲਾਕੇ 'ਚ ਗਸ਼ਤ ਕਰ ਰਹੀ ਸੀ ਤਾਂ ਦੋਵੇਂ ਦੋਸ਼ੀ ਪੁਲਿਸ ਦੇ ਹੱਥੇ ਚੜ੍ਹ ਗਏ। ਉਹ ਨਗਲਾ ਰੋਡ ਤੋਂ ਹੰਡੇਸਰਾ ਵੱਲ ਆ ਰਹੇ ਸਨ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਇਨ੍ਹਾਂ ਦੀ ਮਾਤਰਾ 7 ਹਜ਼ਾਰ ਪਾਈ ਗਈ। ਇਹ ਕੈਪਸੂਲ ਪ੍ਰੌਕਸੀਬ੍ਰੈਂਡ ਸਪਾਸ ਦੇ ਸਨ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕੈਪਸੂਲ ਲੈ ਜਾਣ ਲਈ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਅਜਿਹੇ 'ਚ ਉਨ੍ਹਾਂ ਖਿਲਾਫ਼ NPDS ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਇਨ੍ਹਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ ਕਿ ਇਹ ਕੈਪਸੂਲ ਕਿਉਂ ਲਿਆਂਦੇ ਗਏ ਸਨ।
ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿਚ ਮੁਹਾਲੀ ਜ਼ਿਲ੍ਹੇ ਦੇ ਡੇਰਾਬਸੀ ਥਾਣੇ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 1,392 ਪਾਬੰਦੀਸ਼ੁਦਾ ਕੈਪਸੂਲ (ਸਪੈਸਮੋ ਪ੍ਰੋਕਸੀਵੋਨ ਪਲੱਸ) ਬਰਾਮਦ ਕੀਤੇ ਸਨ। ਪਿੰਡ ਜਵਾਹਰਪੁਰ ਵਿਚ ਗਸ਼ਤ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਮੁਲਜ਼ਮਾਂ ਦੀ ਤਲਾਸ਼ੀ ਲਈ ਤਾਂ ਕੈਪਸੂਲ ਬਰਾਮਦ ਹੋਏ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮੁਲਜ਼ਮ ਇਹ ਕੈਪਸੂਲ ਡੇਰਾਬਸੀ ਵਿਚ ਲੋਕਾਂ ਨੂੰ ਵੇਚਦੇ ਸਨ। ਦਿਹਾੜੀਦਾਰ ਮਜ਼ਦੂਰ ਉਨ੍ਹਾਂ ਦਾ ਮੁੱਖ ਨਿਸ਼ਾਨਾ ਸਨ। ਮੁਲਜ਼ਮਾਂ ਦੀ ਪਛਾਣ ਜਲਾਜ ਸ਼ਰਮਾ ਅਤੇ ਨਰਿੰਦਰ ਸਿੰਘ ਵਜੋਂ ਹੋਈ ਹੈ।