
ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜਿਆ
ਜੰਮੂ: ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲੇ 'ਚ ਬੁੱਧਵਾਰ ਨੂੰ ਕੋਲੇ ਨਾਲ ਚੱਲਣ ਵਾਲੀ ਅੰਗੀਠਾ 'ਚੋਂ ਨਿਕਲਣ ਵਾਲੇ ਧੂੰਏਂ ਕਾਰਨ ਇਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ।ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਬਨਿਹਾਲ ਤਹਿਸੀਲ ਦੇ ਦੂਰ-ਦੁਰਾਡੇ ਪਿੰਡ ਚੱਕ ਨਰਵਾਹ ਦੀ ਹੈ।
ਮ੍ਰਿਤਕਾਂ ਦੀ ਪਛਾਣ 35 ਸਾਲਾ ਨੂਰ ਜਹਾਂ, ਉਸ ਦੇ ਬੇਟੇ ਜਾਫਰ ਅਹਿਮਦ (12) ਅਤੇ ਬੇਟੀਆਂ ਸ਼ਾਹੀਜਾ ਬਾਨੋ (8) ਅਤੇ ਆਸੀਆ ਬਾਨੋ (5) ਵਜੋਂ ਹੋਈ ਹੈ।
ਪੁਲਿਸ ਸੂਤਰਾਂ ਮੁਤਾਬਕ ਬੁੱਧਵਾਰ ਸਵੇਰੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੀ ਰਸੋਈ 'ਚ ਇਕ ਪਰਿਵਾਰ ਦੇ ਚਾਰ ਮੈਂਬਰ ਸ਼ੱਕੀ ਹਾਲਾਤਾਂ 'ਚ ਮ੍ਰਿਤਕ ਪਾਏ ਗਏ ਹਨ। ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਐੱਸਐੱਚਓ ਮੁਹੰਮਦ ਅਫਜ਼ਲ ਵਾਨੀ ਦੀ ਅਗਵਾਈ 'ਚ ਪੁਲਿਸ ਟੀਮ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਨਿਹਾਲ ਹਸਪਤਾਲ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਦਾ ਮੁਖੀ ਅਬਦੁਲ ਰਸ਼ੀਦ ਘਟਨਾ ਦੇ ਸਮੇਂ ਘਰ 'ਚ ਮੌਜੂਦ ਨਹੀਂ ਸੀ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਐਸਐਸਪੀ ਰਾਮਬਨ ਮੋਹਿਤਾ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਚਾਰਾਂ ਦੀ ਮੌਤ ਦਮ ਘੁੱਟਣ ਨਾਲ ਹੋਈ ਹੈ ਕਿਉਂਕਿ ਉਹ ਸੁੱਤੇ ਪਏ ਸਨ।