Couple and daughter found hanging: ਘਰ ਵਿਚੋਂ ਮਿਲੀਆਂ ਪਤੀ-ਪਤਨੀ ਅਤੇ ਨਾਬਾਲਗ ਧੀ ਦੀਆਂ ਲਾਸ਼ਾਂ, ਖੁਦਕੁਸ਼ੀ ਦਾ ਖਦਸ਼ਾ
Published : Dec 29, 2023, 10:37 am IST
Updated : Dec 29, 2023, 10:37 am IST
SHARE ARTICLE
Couple minor daughter found hanging inside home in Raipur
Couple minor daughter found hanging inside home in Raipur

ਪੁਲਿਸ ਨੂੰ ਸ਼ੱਕ ਹੈ ਕਿ ਤਿੰਨਾਂ ਨੇ ਖੁਦਕੁਸ਼ੀ ਕੀਤੀ ਹੋ ਸਕਦੀ ਹੈ।

Couple and daughter found hanging: ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿਚ ਪੁਲਿਸ ਨੇ ਇਕ ਜੋੜੇ ਅਤੇ ਉਨ੍ਹਾਂ ਦੀ 14 ਸਾਲਾ ਧੀ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿਚ ਫਾਹੇ ਨਾਲ ਲਟਕਦੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੂੰ ਸ਼ੱਕ ਹੈ ਕਿ ਤਿੰਨਾਂ ਨੇ ਖੁਦਕੁਸ਼ੀ ਕੀਤੀ ਹੋ ਸਕਦੀ ਹੈ।

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਨੇ ਲਖਨਲਾਲ ਸੇਨ (48), ਉਸ ਦੀ ਪਤਨੀ ਰਾਨੂ ਸੇਨ (42) ਅਤੇ ਬੇਟੀ ਪਾਇਲ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਉਨ੍ਹਾਂ ਦਸਿਆ ਕਿ ਤਿੰਨਾਂ ਦੀਆਂ ਲਾਸ਼ਾਂ ਟਿੱਕਰਾਪਾੜਾ ਥਾਣਾ ਖੇਤਰ ਅਧੀਨ ਬੀਐਸਯੂਪੀ ਕਲੋਨੀ ਵਿਚ ਉਨ੍ਹਾਂ ਦੇ ਘਰ ਦੇ ਇਕ ਕਮਰੇ ਵਿਚ ਪੱਖੇ ਨਾਲ ਲਟਕਦੀਆਂ ਮਿਲੀਆਂ।

ਅਧਿਕਾਰੀਆਂ ਨੇ ਦਸਿਆ ਕਿ ਗੁਆਂਢੀਆਂ ਨੇ ਉਨ੍ਹਾਂ ਦੇ ਘਰ ਤੋਂ ਬਦਬੂ ਆਉਣ ਦੀ ਸੂਚਨਾ ਪੁਲਿਸ ਨੂੰ ਦਿਤੀ ਅਤੇ ਪੁਲਿਸ ਟੀਮ ਨੂੰ ਰਵਾਨਾ ਕੀਤਾ ਗਿਆ।  ਉਨ੍ਹਾਂ ਦਸਿਆ ਕਿ ਪੁਲਿਸ ਨੇ ਦਰਵਾਜ਼ਾ ਤੋੜ ਕੇ ਲਾਸ਼ਾਂ ਬਰਾਮਦ ਕੀਤੀਆਂ।

ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਪੁਲਿਸ ਨੂੰ ਸ਼ੱਕ ਹੈ ਕਿ ਤਿੰਨਾਂ ਨੇ ਦੋ-ਤਿੰਨ ਦਿਨ ਪਹਿਲਾਂ ਫਾਹਾ ਲੈ ਲਿਆ ਸੀ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਮਾਮਲੇ ਦੀ ਸਹੀ ਜਾਣਕਾਰੀ ਪੋਸਟਮਾਰਟਮ ਦੀ ਰੀਪੋਰਟ ਅਤੇ ਜਾਂਚ ਤੋਂ ਬਾਅਦ ਹੀ ਮਿਲੇਗੀ।

ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਲਖਨ ਲਾਲ ਸੇਨ ਇਕ ਸਟੀਲ ਵਪਾਰੀ ਕੋਲ ਡਰਾਈਵਰ ਵਜੋਂ ਕੰਮ ਕਰਦਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

(For more Punjabi news apart from Couple and minor daughter found hanging inside home in Raipur, stay tuned to Rozana Spokesman)

Tags: chhattisgarh

Location: India, Chhatisgarh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement