
ਦੇਸ਼ ਵਿਚ ਤੇਲ ਦੀਆਂ ਕੀਮਤਾਂ ਰੋਜ਼ਾਨਾ ਤੈਅ ਹੁੰਦੀਆਂ ਹਨ। ਤੇਲ ਕੰਪਨੀਆਂ ਰੋਜ਼ਾਨਾ ਸਮੀਖਿਆ ਕਰਦੀਆਂ ਹਨ
Drop in petrol-diesel prices: ਕੇਂਦਰੀ ਦੀ ਮੋਦੀ ਸਰਕਾਰ ਮਹਿੰਗਾਈ ਦੇ ਮੋਰਚੇ 'ਤੇ ਜਨਤਾ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ। ਸੂਤਰਾਂ ਮੁਤਾਬਕ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਕਟੌਤੀ ਹੋ ਸਕਦੀ ਹੈ। ਤੇਲ ਦੀਆਂ ਕੀਮਤਾਂ ਛੇ ਤੋਂ ਦਸ ਰੁਪਏ ਤਕ ਘਟ ਸਕਦੀਆਂ ਹਨ। ਪਿਛਲੇ ਲੰਬੇ ਸਮੇਂ ਤੋਂ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਹੋਇਆ ਹੈ। ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਕਮੀ ਆਈ ਹੈ, ਜਿਸ ਦਾ ਫਾਇਦਾ ਹੁਣ ਸਰਕਾਰ ਲੋਕਾਂ ਨੂੰ ਦੇਣ ਜਾ ਰਹੀ ਹੈ।
ਸੂਤਰਾਂ ਅਨੁਸਾਰ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਘਟਾਉਣ ਲਈ ਤੇਲ ਕੰਪਨੀਆਂ ਨਾਲ ਗੱਲ ਕਰ ਰਹੀ ਹੈ, ਤਾਂ ਜੋ ਆਉਣ ਵਾਲੇ ਦਿਨਾਂ 'ਚ ਜਨਤਾ ਨੂੰ ਰਾਹਤ ਦਿਤੀ ਜਾ ਸਕੇ। ਹਾਲਾਂਕਿ ਸਰਕਾਰ ਇਹ ਰਾਹਤ ਕਦੋਂ ਦੇਵੇਗੀ, ਇਸ ਬਾਰੇ ਕੋਈ ਤੈਅ ਤਰੀਕ ਸਾਹਮਣੇ ਨਹੀਂ ਆਈ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਸਾਲ ਭਾਵ ਕੁੱਝ ਦਿਨਾਂ 'ਚ ਜਾਂ ਫਿਰ ਨਵੇਂ ਸਾਲ ਦੀ ਸ਼ੁਰੂਆਤ 'ਚ ਜਨਤਾ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਦਾ ਤੋਹਫ਼ਾ ਮਿਲ ਸਕਦਾ ਹੈ।
ਦੇਸ਼ ਵਿਚ ਤੇਲ ਦੀਆਂ ਕੀਮਤਾਂ ਰੋਜ਼ਾਨਾ ਤੈਅ ਹੁੰਦੀਆਂ ਹਨ। ਤੇਲ ਕੰਪਨੀਆਂ ਰੋਜ਼ਾਨਾ ਸਮੀਖਿਆ ਕਰਦੀਆਂ ਹਨ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਦੀਆਂ ਅਤੇ ਘਟਦੀਆਂ ਰਹਿੰਦੀਆਂ ਹਨ। ਫਿਲਹਾਲ ਅੰਤਰਰਾਸ਼ਟਰੀ ਬਾਜ਼ਾਰ 'ਚ ਬ੍ਰੈਂਟ ਕੱਚੇ ਤੇਲ ਦੀ ਕੀਮਤ 78.71 ਡਾਲਰ 'ਤੇ ਆ ਗਈ ਹੈ। ਸੂਤਰਾਂ ਅਨੁਸਾਰ ਵਿੱਤ ਮੰਤਰਾਲੇ ਅਤੇ ਪੈਟਰੋਲੀਅਮ ਮੰਤਰਾਲੇ ਕੋਲ ਤੇਲ ਦੀਆਂ ਕੀਮਤਾਂ ਘਟਾਉਣ ਲਈ ਬਲੂਪ੍ਰਿੰਟ ਤਿਆਰ ਹੈ ਅਤੇ ਸਿਰਫ਼ ਪ੍ਰਧਾਨ ਮੰਤਰੀ ਦਫ਼ਤਰ ਦੀ ਮਨਜ਼ੂਰੀ ਦੀ ਉਡੀਕ ਹੈ।
(For more Punjabi news apart from Major drop in petrol, diesel prices soon?, stay tuned to Rozana Spokesman)