ULFA: ਉਲਫਾ ਨੇ ਕੇਂਦਰ ਅਤੇ ਅਸਾਮ ਸਰਕਾਰ ਨਾਲ ਸ਼ਾਂਤੀ ਸਮਝੌਤੇ ’ਤੇ ਹਸਤਾਖ਼ਰ ਕੀਤੇ 
Published : Dec 29, 2023, 6:52 pm IST
Updated : Dec 29, 2023, 6:52 pm IST
SHARE ARTICLE
ULFA, Centre, Assam govt sign tripartite peace accord
ULFA, Centre, Assam govt sign tripartite peace accord

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਮੌਜੂਦਗੀ ’ਚ ਸਮਝੌਤੇ ’ਤੇ ਦਸਤਖਤ ਕੀਤੇ ਗਏ।

ਨਵੀਂ ਦਿੱਲੀ : ਯੂਨਾਈਟਿਡ ਲਿਬਰੇਸ਼ਨ ਫਰੰਟ ਆਫ ਅਸਾਮ (ਉਲਫਾ) ਦੇ ਗੱਲਬਾਤ ਪੱਖੀ ਧੜੇ ਨੇ ਸ਼ੁਕਰਵਾਰ ਨੂੰ ਕੇਂਦਰ ਅਤੇ ਅਸਾਮ ਸਰਕਾਰ ਨਾਲ ਸ਼ਾਂਤੀ ਸਮਝੌਤੇ ’ਤੇ ਦਸਤਖਤ ਕੀਤੇ, ਜਿਸ ’ਚ ਹਿੰਸਾ ਛੱਡ ਕੇ ਮੁੱਖ ਧਾਰਾ ’ਚ ਸ਼ਾਮਲ ਹੋਣ ’ਤੇ ਸਹਿਮਤੀ ਜਤਾਈ ਗਈ। ਅਧਿਕਾਰੀਆਂ ਨੇ ਦਸਿਆ  ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦੀ ਮੌਜੂਦਗੀ ’ਚ ਸਮਝੌਤੇ ’ਤੇ ਦਸਤਖਤ ਕੀਤੇ ਗਏ।

ਅਧਿਕਾਰੀਆਂ ਨੇ ਦਸਿਆ ਕਿ ਸਰਕਾਰ ਅਤੇ ਅਰਵਿੰਦਾ ਰਾਜਖੋਵਾ ਦੀ ਅਗਵਾਈ ਵਾਲੇ ਉਲਫਾ ਧੜੇ ਵਿਚਾਲੇ 12 ਸਾਲਾਂ ਦੀ ਬਿਨਾਂ ਸ਼ਰਤ ਗੱਲਬਾਤ ਤੋਂ ਬਾਅਦ ਸਮਝੌਤੇ ’ਤੇ ਦਸਤਖਤ ਕੀਤੇ ਗਏ। ਸ਼ਾਂਤੀ ਸਮਝੌਤੇ ਨਾਲ ਅਸਾਮ ’ਚ ਦਹਾਕਿਆਂ ਤੋਂ ਚੱਲ ਰਹੇ ਅਤਿਵਾਦ ਨੂੰ ਖਤਮ ਕਰਨ ਦੀ ਉਮੀਦ ਹੈ। ਹਾਲਾਂਕਿ, ਪਰੇਸ਼ ਬਰੂਆ ਦੀ ਅਗਵਾਈ ਵਾਲਾ ਕੱਟੜਪੰਥੀ ਉਲਫਾ ਧੜਾ ਇਸ ਸਮਝੌਤੇ ਦਾ ਹਿੱਸਾ ਨਹੀਂ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੰਨਿਆ ਜਾਂਦਾ ਹੈ ਕਿ ਬਰੂਆ ਚੀਨ-ਮਿਆਂਮਾਰ ਸਰਹੱਦ ਦੇ ਨੇੜੇ ਇਕ ਜਗ੍ਹਾ ’ਤੇ ਰਹਿੰਦਾ ਹੈ। ਉਲਫਾ ਦੀ ਸਥਾਪਨਾ 1979 ’ਚ ‘ਪ੍ਰਭੂਸੱਤਾ ਵਾਲੇ ਅਸਾਮ’ ਦੀ ਮੰਗ ਨਾਲ ਕੀਤੀ ਗਈ ਸੀ। ਉਦੋਂ ਤੋਂ ਇਹ ਵਿਨਾਸ਼ਕਾਰੀ ਗਤੀਵਿਧੀਆਂ ਵਿਚ ਸ਼ਾਮਲ ਰਿਹਾ ਹੈ, ਜਿਸ ਕਾਰਨ ਕੇਂਦਰ ਸਰਕਾਰ ਨੇ 1990 ਵਿਚ ਇਸ ਨੂੰ ਪਾਬੰਦੀਸ਼ੁਦਾ ਸੰਗਠਨ ਐਲਾਨ ਦਿਤਾ ਸੀ। ਰਾਜਖੋਵਾ ਧੜਾ ਅਪਣੀਆਂ ਗਤੀਵਿਧੀਆਂ ਨੂੰ ਰੋਕਣ ਲਈ ਕੇਂਦਰ ਅਤੇ ਰਾਜ ਸਰਕਾਰਾਂ ਵਿਚਾਲੇ ਸਮਝੌਤੇ ’ਤੇ ਹਸਤਾਖਰ ਹੋਣ ਤੋਂ ਬਾਅਦ 3 ਸਤੰਬਰ, 2011 ਨੂੰ ਸਰਕਾਰ ਨਾਲ ਸ਼ਾਂਤੀ ਵਾਰਤਾ ਵਿਚ ਸ਼ਾਮਲ ਹੋਇਆ ਸੀ। 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement