ਜੰਮੂ-ਕਸ਼ਮੀਰ ’ਚ ਭਾਰੀ ਬਰਫ਼ਬਾਰੀ ਮਗਰੋਂ ਆਮ ਹੋ ਰਹੇ ਹਾਲਾਤ
Published : Dec 29, 2024, 9:45 pm IST
Updated : Dec 29, 2024, 9:47 pm IST
SHARE ARTICLE
Manali: Tourists at the Solang Nala after fresh snowfall, in Manali, Sunday, Dec. 29, 2024. (PTI Photo)
Manali: Tourists at the Solang Nala after fresh snowfall, in Manali, Sunday, Dec. 29, 2024. (PTI Photo)

ਹਰਿਆਣਾ ਤੇ ਰਾਜਸਥਾਨ ’ਚ ਕੁੱਝ ਥਾਵਾਂ ’ਤੇ ਕੜਾਕੇ ਦੀ ਠੰਢ

ਨਵੀਂ ਦਿੱਲੀ : ਕਸ਼ਮੀਰ ’ਚ ਮੌਸਮ ਦੀ ਸੱਭ ਤੋਂ ਭਾਰੀ ਬਰਫਬਾਰੀ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਆਮ ਜੀਵਨ ਪਟੜੀ ’ਤੇ ਪਰਤਣ ਲੱਗਾ ਹੈ। ਉਡਾਣਾਂ ਦਾ ਸੰਚਾਲਨ ਮੁੜ ਸ਼ੁਰੂ ਹੋ ਗਿਆ ਹੈ ਅਤੇ ਕਈ ਸੜਕਾਂ ਨੂੰ ਆਵਾਜਾਈ ਲਈ ਸਾਫ਼ ਕਰ ਦਿਤਾ ਗਿਆ ਹੈ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। 

ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ’ਚ ਬਰਫਬਾਰੀ ਹੋਈ। ਕਲਪਾ ਅਤੇ ਕੁਫਰੀ ’ਚ ਸੱਭ ਤੋਂ ਵੱਧ ਬਰਫਬਾਰੀ ਹੋਈ। ਨਾਰਕੰਡਾ, ਕੇਲੌਂਗ ਅਤੇ ਸੂਬੇ ਦੇ ਹੋਰ ਉੱਚੇ ਹਿੱਸਿਆਂ ’ਚ ਵੀ ਐਤਵਾਰ ਸਵੇਰੇ ਬਰਫਬਾਰੀ ਹੋਈ। ਰਾਜਸਥਾਨ ਦੇ ਪੂਰਬੀ ਹਿੱਸਿਆਂ ’ਚ ਕੁੱਝ ਥਾਵਾਂ ’ਤੇ ਹਲਕਾ ਮੀਂਹ ਪਿਆ, ਜਦਕਿ ਕਈ ਥਾਵਾਂ ’ਤੇ ਸੰਘਣੀ ਜਾਂ ਬਹੁਤ ਸੰਘਣੀ ਧੁੰਦ ਦਰਜ ਕੀਤੀ ਗਈ। ਕੁੱਝ ਥਾਵਾਂ ’ਤੇ ਠੰਢ ਦਾ ਕਹਿਰ ਜਾਰੀ ਹੈ। 

ਜੰਮੂ-ਕਸ਼ਮੀਰ ਸਰਕਾਰ ਨੇ ਸਨਿਚਰਵਾਰ ਨੂੰ ਭਾਰੀ ਬਰਫਬਾਰੀ ਤੋਂ ਬਾਅਦ ਸੰਪਰਕ ਪ੍ਰਭਾਵਤ ਹੋਣ ’ਤੇ ਸੇਵਾਵਾਂ ਨੂੰ ਬਹਾਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਸੀ। ਬਰਫਬਾਰੀ ਸ਼ੁਕਰਵਾਰ ਸ਼ਾਮ ਤੋਂ ਸ਼ੁਰੂ ਹੋਈ ਅਤੇ ਸਨਿਚਰਵਾਰ ਤਕ ਜਾਰੀ ਰਹੀ, ਜਿਸ ਨੂੰ ਹਾਲ ਦੇ ਸਾਲਾਂ ਦੀ ਸੱਭ ਤੋਂ ਭਾਰੀ ਬਰਫਬਾਰੀ ਦਸਿਆ ਜਾ ਰਿਹਾ ਹੈ। 

ਐਤਵਾਰ ਸਵੇਰ ਤਕ ਸ਼੍ਰੀਨਗਰ ਕੌਮਾਂਤਰੀ ਹਵਾਈ ਅੱਡੇ ’ਤੇ ਹਵਾਈ ਆਵਾਜਾਈ ਮੁੜ ਸ਼ੁਰੂ ਹੋ ਗਈ ਸੀ। ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਸੁਰੱਖਿਆ ਜਾਂਚ ਅਤੇ ਰਨਵੇ ਦੀ ਮਨਜ਼ੂਰੀ ਤੋਂ ਬਾਅਦ ਸੰਚਾਲਨ ਆਮ ਹੋ ਗਿਆ ਸੀ। ਵਾਦੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲੀ ਇਕੋ-ਇਕ ਸੜਕ ਸ਼੍ਰੀਨਗਰ-ਜੰਮੂ ਕੌਮੀ ਰਾਜਮਾਰਗ ਨੂੰ ਵੀ ਇਕ ਦਿਨ ਬੰਦ ਰਹਿਣ ਤੋਂ ਬਾਅਦ ਗੱਡੀਆਂ ਦੀ ਆਵਾਜਾਈ ਲਈ ਦੁਬਾਰਾ ਖੋਲ੍ਹ ਦਿਤਾ ਗਿਆ ਹੈ। 

ਹਾਲਾਂਕਿ, ਮੁਸਾਫ਼ਰਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿਤੀ ਗਈ ਹੈ, ਖ਼ਾਸਕਰ ਬਨਿਹਾਲ ਅਤੇ ਕਾਜ਼ੀਗੁੰਡ ਦੇ ਵਿਚਕਾਰ, ਜਿੱਥੇ ਸੜਕਾਂ ਫਿਸਲਣ ਵਾਲੀਆਂ ਹਨ। ਭਾਰੀ ਬਰਫਬਾਰੀ ਕਾਰਨ ਮੁਗਲ ਰੋਡ ਅਤੇ ਸਿੰਥਨ ਪਾਸ ਸਮੇਤ ਪ੍ਰਮੁੱਖ ਸੜਕਾਂ ਅਜੇ ਵੀ ਬੰਦ ਹਨ। ਸਨਿਚਰਵਾਰ ਨੂੰ ਹੋਈ ਬਰਫਬਾਰੀ ਨੇ ਹਵਾਈ, ਰੇਲ ਅਤੇ ਸੜਕ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਤ ਕੀਤਾ ਸੀ। 

ਮੌਸਮ ਵਿਭਾਗ ਮੁਤਾਬਕ ਗੁਆਂਢੀ ਸੂਬੇ ਪੰਜਾਬ ਅਤੇ ਹਰਿਆਣਾ ’ਚ ਸਵੇਰੇ ਕਈ ਥਾਵਾਂ ’ਤੇ ਧੁੰਦ ਕਾਰਨ ਦ੍ਰਿਸ਼ਤਾ ਘੱਟ ਗਈ। ਹਰਿਆਣਾ ’ਚ ਜ਼ਿਆਦਾਤਰ ਥਾਵਾਂ ’ਤੇ ਦਿਨ ਦੇ ਸਮੇਂ ਠੰਢ ਦਾ ਕਹਿਰ ਜਾਰੀ ਰਿਹਾ। ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।  

ਹਰਿਆਣਾ ਦੇ ਅੰਬਾਲਾ 'ਚ ਵੱਧ ਤੋਂ ਵੱਧ ਤਾਪਮਾਨ 15.8 ਡਿਗਰੀ ਸੈਲਸੀਅਸ, ਹਿਸਾਰ 'ਚ 13.6 ਡਿਗਰੀ ਸੈਲਸੀਅਸ, ਕਰਨਾਲ 'ਚ 13 ਡਿਗਰੀ ਸੈਲਸੀਅਸ, ਰੋਹਤਕ 'ਚ 12.2 ਡਿਗਰੀ ਸੈਲਸੀਅਸ, ਸਿਰਸਾ 'ਚ 13.4 ਡਿਗਰੀ ਸੈਲਸੀਅਸ ਅਤੇ ਗੁਰੂਗ੍ਰਾਮ 'ਚ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਪੰਜਾਬ ਦੇ ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 16.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 16.1 ਡਿਗਰੀ ਸੈਲਸੀਅਸ, ਫਰੀਦਕੋਟ ਅਤੇ ਮੁਹਾਲੀ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 17.5 ਡਿਗਰੀ ਸੈਲਸੀਅਸ ਅਤੇ 17.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਦੂਜੇ ਪਾਸੇ ਦਿੱਲੀ ’ਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਛੇ ਡਿਗਰੀ ਵੱਧ ਹੈ। ਰਾਜਸਥਾਨ ਦੇ ਕੋਟਾ ’ਚ ਸਵੇਰੇ 8:30 ਵਜੇ ਤਕ 24 ਘੰਟਿਆਂ ’ਚ ਹਲਕੀ ਬਾਰਸ਼ ਦਰਜ ਕੀਤੀ ਗਈ, ਜਦਕਿ ਸੂਬੇ ਦੇ ਪਛਮੀ ਹਿੱਸਿਆਂ ’ਚ ਮੌਸਮ ਖੁਸ਼ਕ ਰਿਹਾ। ਸੂਬੇ ’ਚ ਸੱਭ ਤੋਂ ਵੱਧ ਤਾਪਮਾਨ ਬਾੜਮੇਰ ’ਚ 24.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

SHARE ARTICLE

ਏਜੰਸੀ

Advertisement

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 31/07/2025

31 Jul 2025 6:39 PM

Amritpal Singh Chat Viral | MP ਅੰਮ੍ਰਿਤਪਾਲ ਦੀਆਂ ਕੁੜੀਆਂ ਨਾਲ ਅਸ਼ਲੀਲ ਗੱਲਾਂ ? TINDER ਚੈਟ 'ਚ ਵੱਡੇ ਖੁਲਾਸੇ

28 Jul 2025 5:19 PM
Advertisement