
Weather Alert : ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ’ਚ ਸੰਘਣੀ ਧੁੰਦ ਅਤੇ ਠੰਡੀਆਂ ਹਵਾਵਾਂ ਚੱਲਣ ਦੀ ਸੰਭਾਵਨਾ
Weather Alert News in Punjabi : ਬਰਸਾਤ ਦਾ ਮੌਸਮ ਖ਼ਤਮ ਹੁੰਦੇ ਹੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਸੰਘਣੀ ਧੁੰਦ ਅਤੇ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ ਹੋਣ ਵਾਲਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ ਚੇਤਾਵਨੀ ਜਾਰੀ ਕੀਤੀ ਹੈ, ਜਿਸ ’ਚ ਨਵੇਂ ਸਾਲ ਦੇ ਮੌਕੇ 'ਤੇ ਮੌਸਮ ਦੇ ਹਾਲਾਤ ਵੀ ਸ਼ਾਮਲ ਹਨ। ਤਾਪਮਾਨ ਦੀ ਭਵਿੱਖਬਾਣੀ ਮੁਤਾਬਕ ਅਗਲੇ 5 ਦਿਨਾਂ ਦੌਰਾਨ ਉੱਤਰ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 4-6 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਜਦੋਂ ਕਿ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਰਾਜਸਥਾਨ ’ਚ ਅਗਲੇ 3 ਦਿਨਾਂ ਵਿੱਚ 3-4 ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
(For more news apart from Indian Meteorological Department (IMD) has issued warning, severe cold will prevail for next three days News in Punjabi, stay tuned to Rozana Spokesman)