ਦਿੱਲੀ-ਐਨ.ਸੀ.ਆਰ.’ਚ ਸੰਘਣੀ ਧੁੰਦ ਦਾ ਕਹਿਰ ਜਾਰੀ
Published : Dec 29, 2025, 10:16 am IST
Updated : Dec 29, 2025, 10:16 am IST
SHARE ARTICLE
Dense fog continues to wreak havoc in Delhi-NCR
Dense fog continues to wreak havoc in Delhi-NCR

ਇੰਡੀਗੋ ਏਅਰਲਾਈਨ ਨੇ ਯਾਤਰੀਆਂ ਨੂੰ ਹਵਾਈ ਅੱਡੇ ’ਤੇ ਜਾਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਜਾਂਚਣ ਦੀ ਦਿੱਤੀ ਸਲਾਹ

ਨਵੀਂ ਦਿੱਲੀ : ਸੰਘਣੀ ਧੁੰਦ ਅਤੇ ਵਧਦੇ ਪ੍ਰਦੂਸ਼ਣ ਨੇ ਦਿੱਲੀ-ਐਨ.ਸੀ.ਆਰ. ’ਚ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਐਤਵਾਰ ਦੇਰ ਰਾਤ ਤੋਂ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ ’ਚ ਸੰਘਣੀ ਧੁੰਦ ਦੀ ਮੋਟੀ ਚਾਦਰ ਛਾਈ ਹੋਈ ਹੈ,ਜਿਸ ਕਾਰਨ ਵਿਜੀਬਿਲਟੀ ਕਾਫੀ ਘੱਟ ਹੋ ਗਈ ਹੈ ਅਤੇ ਕਈ ਥਾਵਾਂ ’ਤੇ ਵਿਜੀਬਿਲਟੀ ਲਗਭਗ ਜ਼ੀਰੋ ਹੋ ਗਈ ਹੈ। ਮੌਸਮ ਵਿਭਾਗ ਨੇ ਸਥਿਤੀ ਨੂੰ ਦੇਖਦੇ ਹੋਏ ਆਰੇਂਜ ਅਲਰਟ ਜਾਰੀ ਕੀਤਾ ਅਤੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਦਿੱਲੀ-ਐਨ.ਸੀ.ਆਰ. ’ਤੇ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਨਾਲ -ਨਾਲ ਹਵਾ ਪ੍ਰਦੂਸ਼ਣ ਖਤਰਨਾਕ ਪੱਧਰ ’ਤੇ ਪਹੁੰਚ ਗਿਆ ਹੈ, ਜਿਸ ਦੀ ਮਾਰ ਐਨ.ਸੀ.ਆਰ. ਝੱਲ ਰਿਹਾ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ  ਦਿੱਲੀ ਦਾ ਔਸਤ ਏਅਰ ਕੁਆਲਿਟੀ ਇੰਡੈਕਸ 390 ਦਰਜ ਕੀਤਾ ਗਿਆ, ਜੋ ਬਹੁਤ ਖਰਾਬ ਸ਼੍ਰੇਣੀ ’ਚ ਆਉਂਦਾ ਹੈ ਜਦਕਿ ਦੇਰ ਰਾਤ ਇਹ 400 ਤੋਂ ਪਾਰ ਚਲਾ ਗਿਆ।

ਖਰਾਬ ਮੌਸਮ ਦਾ ਸਿੱਧਾ ਅਸਰ ਹਵਾਈ ਉਡਾਣਾਂ ’ਤੇ ਵੀ ਪੈ ਰਿਹਾ ਹੈ। ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਯਾਤਰੀਆਂ ਦੇ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਹਵਾਈ ਅੱਡਾ ਅਧਿਕਾਰੀਆਂ ਅਨੁਸਾਰ ਸੰਘਣੀ ਧੁੰਦ ਦੇ ਕਾਰਨ ਉਡਾਣਾਂ ’ਚ ਦੇਰੀ ਅਤੇ ਰੱਦ ਹੋਣ ਦੀ ਸੰਭਾਵਨਾ ਹੈ। ਯਾਤਰੀਆਂ ਨੂੰ ਹਵਾਈ ਅੱਡੇ ’ਤੇ ਜਾਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਜਾਂਚਣ ਦੀ ਸਲਾਹ ਦਿੱਤੀ ਗਈ ਹੈ। ਇੰਡੀਗੋ ਏਅਰਲਾਈਨ ਨੇ ਆਪਣੀ ਯਾਤਰੀਆਂ ਨੂੰ ਹਵਾਈ ਅੱਡੇ ’ਤੇ ਜਾਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤ ਜਾਚਣ ਦੀ ਸਲਾਹ ਦਿੱਤੀ ਹੈ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement