
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਰਾਜਨਿਤਿਕ ਪਾਰਟੀਆਂ ਦੇ ਨੇਤਾਵਾਂ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖ-ਵੱਖ ਰਾਜਨਿਤਿਕ ਪਾਰਟੀਆਂ ਦੇ ਨੇਤਾਵਾਂ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਚੁੱਕੇ ਗਏ ਮੁੱਦੇ ‘ਤੇ ਗੱਲਬਾਤ ਦੇ ਜ਼ਰੀਏ ਮਸਲੇ ਦਾ ਹੱਲ ਕੱਢਣ ਲਈ ਲਗਾਤਾਰ ਯਤਨ ਕਰ ਰਹੀ ਹੈ।
Kissan
ਸੰਸਦ ਵਿਚ ਵੱਖ-ਵੱਖ ਦਲਾਂ ਦੇ ਸਦਨ ਦੇ ਨੇਤਾਵਾਂ ਦੀ ਡਿਜ਼ੀਟਲ ਬੈਠਕ ਵਿਚ ਮੋਦੀ ਨੇ ਇਹ ਵੀ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਜਿਹੜਾ ਪ੍ਰਸਤਾਵ ਦਿੱਤਾ ਸੀ, ਕੇਂਦਰ ਸਰਕਾਰ ਅੱਜ ਵੀ ਉਸ ‘ਤੇ ਬਰਕਰਾਰ ਹੈ। ਸਰਕਾਰ ਨੇ ਇਹ ਸਰਬ ਦਲੀ ਬੈਠਕ ਬਜਟ ਸੈਸ਼ਨ ਦੇ ਦੌਰਾਨ ਸੰਸਦ ਦੀ ਕਾਰਵਾਈ ਸੰਚਾਰੂ ਰੂਪ ਨਾਲ ਚਲਾਉਣ ਅਤੇ ਵਿਧਾਨਕ ਕਾਰਜਾਂ ਦੇ ਹਵਾਲੇ ਵਿਚ ਚਰਚਾ ਦੇ ਮਕਸਦ ਤੋਂ ਬੁਲਾਈ ਸੀ।
Narendra Singh Tomar
ਵੱਖ-ਵੱਖ ਦਲਾਂ ਦੇ ਨੇਤਾਵਾਂ ਨੇ ਇਸ ਬੈਠਕ ਵਿਚ ਵੱਖ-ਵੱਖ ਮੁੱਦੇ ਚੁੱਕੇ। ਸੂਤਰਾਂ ਨੇ ਇਸ ਬੈਠਕ ਵਿਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਮੋਦੀ ਨੇ ਨੇਤਾਵਾਂ ਨੂੰ ਕਿਹਾ ਕਿ ਖੇਤੀ ਮੰਤਰੀ ਨਰੇਂਦਰ ਤੋਮਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਸਿਰਫ਼ ਇਕ ਫੋਨ ਕਾਲ ਦੀ ਦੂਰੀ ‘ਤੇ ਹਨ ਤੇ ਤੋਮਰ ਨੇ ਇਸ ਮਹੀਨੇ ਦੀ ਸ਼ੁਰੂਆਤ ਵਿਚ ਕਿਸਾਨ ਨੇਤਾਵਾਂ ਨੂੰ ਇਸ ਗੱਲ ਦੇ ਜਾਗਰੂਕ ਵੀ ਕਰਾਇਆ ਸੀ।
Agriculture Minister Narendra Tomar
ਬੈਠਕ ਤੋਂ ਬਾਅਦ ਸੰਸਦੀ ਕਾਰਜ ਮੰਤਰੀ ਪ੍ਰਹਲਾਦ ਜੋਸ਼ੀ ਨੇ ਦੱਸਿਆ ਕਿ ਪੀਐਮ ਨੇ ਬੈਠਕ ਦੌਰਾਨ ਕਿਹਾ ਕਿ ਇਹ ਵੱਡੀ ਪਾਰਟੀਆਂ ‘ਤੇ ਨਿਰਭਰ ਕਰਦਾ ਹੈ ਕਿ ਸਦਨ ਦੀ ਕਾਰਵਾਈ ਕਿਵੇਂ ਸੰਚਾਰੂ ਰੂਪ ਤੋਂ ਚੱਲਣ ਅਤੇ ਸੰਸਦ ਵਿਚ ਛੋਟੇ ਦਲਾਂ ਨੂੰ ਅਪਣੀ ਗੱਲ ਰੱਖਣ ਦਾ ਸਹੀ ਮੌਕਾ ਮਿਲੇ।
Tomar
ਇਸ ਬੈਠਕ ਵਿਚ ਰਾਜ ਸਭਾ ਵਿਚ ਨੇਤਾ ਵਿਰੋਧੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜਾਦ, ਲੋਕ ਸਭਾ ਵਿਚ ਤ੍ਰਿਣਮੂਲ ਕਾਂਗਰਸ ਦੇ ਨੇਤਾ ਬੰਦੋਪਾਧਿਆਏ, ਸ਼੍ਰੀਮਣੀ ਅਕਾਲੀ ਦਲ ਦੇ ਨੇਤਾ ਬਲਵਿੰਦਰ ਸਿੰਘ ਭੂੰਦੜ, ਸ਼ਿਵਸੈਨਾ ਦੇ ਰਾਉਤ ਸਮੇਤ ਕਈ ਵਿਰੋਧੀ ਧਿਰਾਂ ਦੇ ਨੇਤਾ ਵੀ ਸ਼ਾਮਲ ਹੋਏ।