
ਮ੍ਰਿਤਕਾਂ ਦੀ ਪਛਾਣ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼
ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕਈਆਂ ਦੀ ਹਾਲਤ ਗੰਭੀਰ ਹੈ। ਐਸਐਸਪੀ ਨੇ 10 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
accident
ਆਗਰਾ ਰਾਜ ਮਾਰਗ 'ਤੇ ਸ਼ਨੀਵਾਰ ਸਵੇਰੇ ਕੁੰਦਰਕੀ ਥਾਣਾ ਖੇਤਰ ਦੇ ਨਾਨਪੁਰ ਦੀ ਪੁਲ ਨੇੜੇ ਇੱਕ ਕੈਂਟਰ ਅਤੇ ਬੱਸ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਜਦਕਿ 20 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਵਾਹਨਾਂ ਦੇ ਬਾਅਦ ਤੀਜਾ ਵਾਹਨ ਵੀ ਉਨ੍ਹਾਂ ਵਿੱਚ ਜਾ ਟਕਰਾ ਗਿਆ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਇਹ ਘਟਨਾ ਓਵਰਟੇਕ ਕਰਨ 'ਤੇ ਵਾਪਰੀ ਹੈ।
accident
ਪੁਲਿਸ ਅਨੁਸਾਰ ਇੱਕ ਨਿੱਜੀ ਬੱਸ ਕੁੰਦਰਕੀ ਤੋਂ ਯਾਤਰੀਆਂ ਨਾਲ ਮੁਰਾਦਾਬਾਦ ਜਾ ਰਹੀ ਸੀ। ਜਿਵੇਂ ਹੀ ਬੱਸ ਨਾਨਪੁਰ ਪੁਲ ਕੋਲ ਗਈ ਤਾਂ ਸਾਹਮਣੇ ਤੋਂ ਆਏ ਕੈਂਟਰ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਕੈਂਟਰ ਪਲਟ ਗਿਆ, ਜਦੋਂ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਸਮੇਂ ਦੌਰਾਨ ਤੀਜੀ ਗੱਡੀ ਨੇ ਵੀ ਬੱਸ ਨੂੰ ਟੱਕਰ ਮਾਰ ਦਿੱਤੀ।
Accident
ਪੁਲਿਸ ਅਨੁਸਾਰ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 20 ਲੋਕਾਂ ਨੂੰ ਇਲਾਜ ਲਈ ਕੁੰਦਰਕੀ ਦੇ ਸਰਕਾਰੀ ਹਸਪਤਾਲ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਿਲ੍ਹਾ ਅਧਿਕਾਰੀ ਰਾਕੇਸ਼ ਕੁਮਾਰ ਸਿੰਘ ਅਤੇ ਐਸਐਸਪੀ ਪ੍ਰਭਾਕਰ ਸਮੇਤ ਹੋਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਪੁਲਿਸ ਸੁਪਰਡੈਂਟ ਨਗਰ ਅਮਿਤ ਆਨੰਦ ਨੇ ਜ਼ਖ਼ਮੀਆਂ ਨੂੰ ਵੇਖਣ ਲਈ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।