ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ

By : GAGANDEEP

Published : Jan 30, 2023, 8:02 pm IST
Updated : Jan 30, 2023, 8:02 pm IST
SHARE ARTICLE
PHOTO
PHOTO

ਵਫ਼ਦ ਵੱਲੋਂ ਸੂਬੇ ਦੇ ਮੁੱਖ ਸਕੱਤਰ ਨਾਲ ਪੰਜਾਬ ਬਾਰੇ ਚਰਚਾ ਕੀਤੀ ਗਈ।

 

ਚੰਡੀਗੜ੍ਹ: ਨੈਸ਼ਨਲ ਡਿਫੈਂਸ ਕਾਲਜ (ਐਨ.ਡੀ.ਸੀ.), ਨਵੀਂ ਦਿੱਲੀ ਦੇ 63ਵੇਂ ਕੋਰਸ ਦੇ ਵਫ਼ਦ ਨੇ ਕਾਲਜ ਸਕੱਤਰ ਬ੍ਰਿਗੇਡੀਅਰ ਏ.ਕੇ. ਪੁੰਡੀਰ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਮੁਲਾਕਾਤ ਕੀਤੀ। ਇਹ ਵਫ਼ਦ ਪੰਜਾਬ ਵਿੱਚ ਸਟੱਡੀ ਟੂਰ 'ਤੇ ਆਇਆ ਹੈ। ਵਫ਼ਦ ਵੱਲੋਂ ਸੂਬੇ ਦੇ ਮੁੱਖ ਸਕੱਤਰ ਨਾਲ ਪੰਜਾਬ ਬਾਰੇ ਚਰਚਾ ਕੀਤੀ ਗਈ।

ਵਫ਼ਦ ਵਿੱਚ ਭਾਰਤ ਦੇ ਵੱਖ-ਵੱਖ ਰੈਂਕ ਦੇ ਰੱਖਿਆ ਬਲਾਂ, ਆਈ.ਪੀ.ਐਸ. ਅਤੇ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਵਿਦੇਸ਼ੀ ਮੁਲਕਾਂ ਜਿਵੇਂ ਸ੍ਰੀਲੰਕਾ, ਮਿਆਂਮਾਰ, ਇੰਡੋਨੇਸ਼ੀਆ ਅਤੇ ਨਾਈਜੀਰੀਆ ਦੇ ਫੌਜੀ ਅਤੇ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ। ਇਸ ਮੌਕੇ ਬ੍ਰਿਗੇਡੀਅਰ ਏ.ਕੇ.ਪੁੰਡੀਰ ਨੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੂੰ ਸਨਮਾਨਿਤ ਵੀ ਕੀਤਾ।

ਵਫ਼ਦ ਦੇ ਨਾਲ ਰੱਖਿਆ ਸੇਵਾਵਾਂ ਪੰਜਾਬ ਦੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾਮੁਕਤ) ਸਤਿੰਦਰ ਸਿੰਘ ਅਤੇ ਡਾਇਰੈਕਟਰ ਖੇਡਾਂ ਅਮਿਤ ਤਲਵਾੜ ਵੀ ਮੌਜੂਦ ਸਨ। ਐਨ.ਡੀ.ਸੀ. ਇੱਕ ਵੱਕਾਰੀ ਅਤੇ ਵਿਸ਼ਵ ਪ੍ਰਸਿੱਧ ਕੌਮਾਂਤਰੀ ਸਿਖਲਾਈ ਸੰਸਥਾ ਹੈ ਜੋ ਭਾਰਤ ਦੇ ਰੱਖਿਆ ਮੰਤਰਾਲੇ ਦੇ ਅਧੀਨ ਕੰਮ ਕਰ ਰਹੀ ਹੈ।

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement