ਸੁਲਤਾਨਪੁਰ ਲੋਧੀ 'ਚ ਭਿਆਨਕ ਸੜਕ ਹਾਦਸਾ, ਪਿਕਅੱਪ ਤੇ ਕਾਰ ਦੀ ਆਪਸ 'ਚ ਟੱਕਰ

By : GAGANDEEP

Published : Jan 30, 2023, 7:24 pm IST
Updated : Jan 30, 2023, 7:24 pm IST
SHARE ARTICLE
photo
photo

ਰਿਸ਼ਤੇਦਾਰ ਦੇ ਅੰਤਿਮ ਸਸਕਾਰ ਤੋਂ ਪਿਕਅੱਪ ਗੱਡੀ 'ਤੇ ਵਾਪਸ ਆ ਰਹੇ ਸਨ ਲੋਕ

 

ਕਪੂਰਥਲਾ: ਸੁਲਤਾਨਪੁਰ ਲੋਧੀ ਕਪੂਰਥਲਾ ਰੋਡ 'ਤੇ ਸਵਿਫਟ ਡਿਜ਼ਾਇਰ ਅਤੇ ਪਿਕਅੱਪ ਟਾਟਾ 407 ਵਿਚਕਾਰ ਭਿਆਨਕ ਟੱਕਰ ਹੋ ਗਈ। ਹਾਦਸੇ ਦੀਆਂ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਦੋਵੇਂ ਧਿਰਾਂ ਦੇ 12 ਲੋਕ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਇਕ ਹਫ਼ਤੇ 'ਚ ਚਾਈਨਾ ਡੋਰ ਦੇ 1503 ਬੰਡਲ ਜ਼ਬਤ ਕਰਕੇ 56 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ 

ਜਾਣਕਾਰੀ ਅਨੁਸਾਰ ਟਾਟਾ 407 ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਜਾ ਰਹੀ ਸੀ ਅਤੇ ਇਸ ਵਿੱਚ 15, 20 ਲੋਕ ਸਵਾਰ ਸਨ। ਉਹ ਕਿਸੇ ਰਿਸ਼ਤੇਦਾਰ ਦੇ ਸਸਕਾਰ ਤੋਂ ਮੱਖੂ ਵਾਲੀ ਸਾਈਡ ਤੋਂ ਵਾਪਸ ਆ ਰਹੇ ਸਨ ਕਿ ਜਦੋਂ ਉਹ ਪਿੰਡ ਡਡਵਿੰਡੀ ਨੇੜੇ ਪਹੁੰਚੇ ਤਾਂ ਕਪੂਰਥਲਾ ਤੋਂ ਆ ਰਹੀ  ਸਵਿਫਟ ਡਿਜ਼ਾਇਰ ਪੀ.ਬੀ.08 ਡੀ.ਐਫ.7787 ਨਾਲ ਜ਼ਬਰਦਸਤ ਟੱਕਰ ਹੋ ਗਈ।

ਇਹ ਵੀ ਪੜ੍ਹੋ : ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭਿਆਨਕ ਸੜਕ ਹਾਦਸਾ, ਕਾਰ ਨੇ ਸਕੂਲੀ ਬੱਚਿਆਂ ਨੂੰ ਕੁਚਲਿਆ 

 

ਸਵਿਫਟ ਡਿਜ਼ਾਇਰ ਦਾ ਡਰਾਈਵਰ ਸੁਲਤਾਨਪੁਰ ਲੋਧੀ ਤੋਂ ਕੁਝ ਸਪੇਅਰ ਪਾਰਟਸ ਦੀ ਡਿਲੀਵਰੀ ਕਰਨ ਆਇਆ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ। ਜਿੱਥੇ ਉਹਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਪੁਲਿਸ ਵੱਲੋਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਨੇ ਜ਼ਖਮੀਆਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement