Bank Scam Case: 1418 ਕਰੋੜ ਰੁਪਏ ਦੇ ਬੈਂਕ ਘੁਟਾਲੇ ਦਾ ਮਾਮਲਾ; 9 ਮੁਲਜ਼ਮਾਂ ਵਿਰੁਧ ਚੱਲੇਗਾ ਕੇਸ
Published : Jan 30, 2024, 12:08 pm IST
Updated : Jan 30, 2024, 12:08 pm IST
SHARE ARTICLE
1418 crore bank scam Case
1418 crore bank scam Case

ਪੰਜਾਬ ਨੈਸ਼ਨਲ ਬੈਂਕ ਨਾਲ ਹੋਈ ਸੀ ਧੋਖਾਧੜੀ, ਸੀਬੀਆਈ ਨੇ 2017 ਵਿਚ ਦਰਜ ਕੀਤਾ ਸੀ ਕੇਸ

Bank Scam Case: ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 1418 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 9 ਮੁਲਜ਼ਮਾਂ ਵਿਰੁਧ ਦੋਸ਼ ਆਇਦ ਕੀਤੇ ਹਨ।

ਮੁਲਜ਼ਮਾਂ ਵਿਚ ਕੈਮੀਕਲ ਕੰਪਨੀ ਕੁਡੋਸ ਕੈਮੀ ਲਿਮਟਿਡ, ਇਸ ਦੇ ਡਾਇਰੈਕਟਰ ਜਤਿੰਦਰ ਸਿੰਘ ਅਤੇ ਗੁਰਮੀਤ ਸੋਢੀ, ਅਨਿਲ ਕੁਮਾਰ ਖੋਸਲਾ, ਓਮਪ੍ਰਕਾਸ਼ ਕਠਪਾਲ, ਦਵਿੰਦਰ ਕੁਮਾਰ ਗੁਪਤਾ, ਗੁਰਿੰਦਰ ਸਿੰਘ, ਵਿਜੇ ਕੁਮਾਰ ਅਰੋੜਾ ਅਤੇ ਕਮਲੇਸ਼ ਵਧਾਵਨ ਸ਼ਾਮਲ ਹਨ। ਇਨ੍ਹਾਂ ਸਾਰਿਆਂ ਵਿਰੁਧ 6 ਮਈ ਤੋਂ ਸੁਣਵਾਈ ਸ਼ੁਰੂ ਹੋਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸੀਬੀਆਈ ਨੇ ਬੈਂਕ ਦੀ ਸ਼ਿਕਾਇਤ 'ਤੇ 2017 'ਚ ਇਹ ਮਾਮਲਾ ਦਰਜ ਕੀਤਾ ਸੀ। ਸੀਬੀਆਈ ਦੇ ਸਰਕਾਰੀ ਵਕੀਲ ਨਰਿੰਦਰ ਸਿੰਘ ਨੇ ਬਹਿਸ ਦੌਰਾਨ ਕਿਹਾ ਕਿ ਮੁਲਜ਼ਮਾਂ ਨੇ ਬੈਂਕ ਤੋਂ ਕਰੋੜਾਂ ਰੁਪਏ ਦਾ ਕਰਜ਼ਾ ਲਿਆ, ਪਰ ਇਨ੍ਹਾਂ ਦੀ ਵਰਤੋਂ ਅਪਣੀਆਂ ਫਰਜ਼ੀ ਕੰਪਨੀਆਂ ਵਿਚ ਕੀਤੀ।

ਮੁਲਜ਼ਮਾਂ ਨੇ ਬੈਂਕ ਕਰਜ਼ਿਆਂ ਦੀ ਮਦਦ ਨਾਲ ਚੰਡੀਗੜ੍ਹ ਦੇ ਆਸ-ਪਾਸ ਕਰੋੜਾਂ ਦੀ ਜਾਇਦਾਦ ਬਣਾਈ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀ ਉਨ੍ਹਾਂ ਵਿਰੁਧ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਅਤੇ ਉਨ੍ਹਾਂ ਦੀ ਕਰੋੜਾਂ ਦੀ ਜਾਇਦਾਦ ਜ਼ਬਤ ਕਰ ਲਈ। ਈ.ਡੀ. ਨੇ ਕੰਪਨੀ ਖ਼ਿਲਾਫ਼ ਚੰਡੀਗੜ੍ਹ ਅਦਾਲਤ ਵਿਚ ਚਾਰਜਸ਼ੀਟ ਵੀ ਦਾਖ਼ਲ ਕੀਤੀ ਹੈ।

(For more Punjabi news apart from 1418 crore bank scam Case , stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement