ਇਕ ਮੈਂਬਰ ਦਾ ਸੇਵਾ ਕਾਲ ਖਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਨੇ ਕੀਤੀ ਨਿਯੁਕਤੀ
Satnam Singh Sandhu: ਦੇਸ਼ ਦੇ ਰਾਸ਼ਟਰਪਤੀ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦਾ ਮੈਂਬਰ ਨਾਮਜ਼ਦ ਕੀਤਾ ਹੈ। ਸਤਨਾਮ ਸਿੰਘ ਸੰਧੂ ਭਾਰਤ ਦੇ ਪ੍ਰਮੁੱਖ ਸਿੱਖਿਆ ਸ਼ਾਸਤਰੀਆਂ ਵਿਚੋਂ ਇਕ ਹਨ। ਉਨ੍ਹਾਂ ਨੂੰ ਅੱਜ ਰਾਜ ਸਭਾ ਦੀ ਮੈਂਬਰਸ਼ਿਪ ਲਈ ਨਾਮਜ਼ਦ ਕੀਤਾ ਗਿਆ ਹੈ।
ਸਤਨਾਮ ਸਿੰਘ ਸੰਧੂ ਦਾ ਜਨਮ ਫਿਰੋਜ਼ਪੁਰ ਦੇ ਪਿੰਡ ਰਸੂਲਪੁਰ ਦੇ ਇਕ ਕਿਸਾਨ ਪਰਵਾਰ ਵਿਚ ਹੋਇਆ ਸੀ। ਇਸ ਤੋਂ ਬਾਅਦ ਉਹ 2001 ਵਿਚ ਸਿੱਖਿਆ ਦੇ ਖੇਤਰ ਵਿਚ ਦਾਖਲ ਹੋਏ ਅਤੇ ਉਨ੍ਹਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਜੋ ਕਿ ਇਕ ਪ੍ਰਾਈਵੇਟ ਯੂਨੀਵਰਸਿਟੀ ਹੈ, ਦੀ ਸਥਾਪਨਾ ਕੀਤੀ। ਉਨ੍ਹਾਂ ਦੇ ਸਿਆਸਤ ਵਿਚ ਆਉਣ ਦੀਆਂ ਪਹਿਲਾਂ ਤੋਂ ਹੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ।
ਸਤਨਾਮ ਸੰਧੂ ਅਪਣੀਆਂ ਦੋ ਐਨਜੀਓਜ਼ 'ਇੰਡੀਅਨ ਮਾਈਨੋਰਿਟੀਜ਼ ਫਾਊਂਡੇਸ਼ਨ' ਅਤੇ ਨਿਊ ਇੰਡੀਆ ਡਿਵੈਲਪਮੈਂਟ (ਐਨਆਈਡੀ) ਫਾਊਂਡੇਸ਼ਨ ਰਾਹੀਂ ਸਿਹਤ ਅਤੇ ਤੰਦਰੁਸਤੀ ਨੂੰ ਬਿਹਤਰ ਬਣਾਉਣ ਅਤੇ ਫਿਰਕੂ ਸਦਭਾਵਨਾ ਨੂੰ ਅੱਗੇ ਵਧਾਉਣ ਲਈ ਵੱਡੇ ਪੱਧਰ 'ਤੇ ਭਾਈਚਾਰਕ ਯਤਨਾਂ ਵਿਚ ਸਰਗਰਮੀ ਨਾਲ ਸ਼ਾਮਲ ਹਨ। ਉਨ੍ਹਾਂ ਨੇ ਘਰੇਲੂ ਤੌਰ 'ਤੇ ਰਾਸ਼ਟਰੀ ਏਕਤਾ ਲਈ ਅਪਣੇ ਯਤਨਾਂ ਨਾਲ ਇਕ ਪਛਾਣ ਬਣਾਈ ਹੈ ਅਤੇ ਵਿਦੇਸ਼ਾਂ ਵਿਚ ਭਾਰਤੀ ਪ੍ਰਵਾਸੀਆਂ ਦੇ ਨਾਲ ਵਿਆਪਕ ਤੌਰ 'ਤੇ ਕੰਮ ਕੀਤਾ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਤਨਾਮ ਸੰਧੂ ਨੂੰ ਵਧਾਈ ਦਿਤੀ। ਉਨ੍ਹਾਂ ਟਵੀਟ ਕੀਤਾ- ਮੈਨੂੰ ਖੁਸ਼ੀ ਹੈ ਕਿ ਰਾਸ਼ਟਰਪਤੀ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ। ਸਤਨਾਮ ਸੰਧੂ ਨੇ ਜ਼ਮੀਨੀ ਪੱਧਰ 'ਤੇ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਦੀ ਸੇਵਾ ਕਰਦੇ ਹੋਏ ਇਕ ਨਾਮਵਰ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵਕ ਵਜੋਂ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਨੇ ਹਮੇਸ਼ਾ ਰਾਸ਼ਟਰੀ ਏਕਤਾ ਨੂੰ ਅੱਗੇ ਵਧਾਉਣ ਲਈ ਵਿਆਪਕ ਤੌਰ 'ਤੇ ਕੰਮ ਕੀਤਾ ਹੈ। ਮੈਂ ਉਨ੍ਹਾਂ ਦੀ ਸੰਸਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਮੈਨੂੰ ਭਰੋਸਾ ਹੈ ਕਿ ਰਾਜ ਸਭਾ ਦੀ ਕਾਰਵਾਈ ਉਨ੍ਹਾਂ ਦੇ ਵਿਚਾਰਾਂ ਨਾਲ ਭਰਪੂਰ ਹੋਵੇਗੀ।
I am delighted that Rashtrapati Ji has nominated Shri Satnam Singh Sandhu Ji to the Rajya Sabha. Satnam Ji has distinguished himself as a noted educationist and social worker, who has been serving people at the grassroots in different ways. He has always worked extensively to… pic.twitter.com/rZuUmGJP0q
(For more Punjabi news apart from President nominates Satnam Singh Sandhu as Rajya Sabha member, stay tuned to Rozana Spokesman)