Chandigarh Fire: ਚੰਡੀਗੜ੍ਹ ਦੀ ਫਰਨੀਚਰ ਮਾਰਕਿਟ ਵਿਚ ਲੱਗੀ ਅੱਗ; ਕਈ ਦੁਕਾਨਾਂ ਪੂਰੀ ਤਰ੍ਹਾਂ ਸੜੀਆਂ
Published : Jan 30, 2024, 12:53 pm IST
Updated : Jan 30, 2024, 12:53 pm IST
SHARE ARTICLE
Shops destroyed in Chandigarh furniture market fire
Shops destroyed in Chandigarh furniture market fire

ਮੌਕੇ ’ਤੇ ਪਹੁੰਚੀਆਂ ਫਾਇਰ ਵਿਭਾਗ ਦੀਆਂ ਗੱਡੀਆਂ

Chandigarh Fire: ਚੰਡੀਗੜ੍ਹ ਦੇ ਸੈਕਟਰ 52 ਦੀ ਫਰਨੀਚਰ ਮਾਰਕੀਟ ਵਿਚ ਭਿਆਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਫਰਨੀਚਰ ਸੜ ਕੇ ਸੁਆਹ ਹੋ ਗਿਆ। ਦੁਕਾਨਾਂ ਨੂੰ ਲੱਗੀ ਅੱਗ ਦੀਆਂ ਭਿਆਨਕ ਲਪਟਾਂ ਦੂਰ-ਦੂਰ ਤਕ ਦਿਖਾਈ ਦੇ ਰਹੀਆਂ ਹਨ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਸੈਕਟਰ-52 ਚੰਡੀਗੜ੍ਹ ਮੁਹਾਲੀ ਬਾਰਡਰ 'ਤੇ ਹੈ। ਇਥੇ ਚੰਡੀਗੜ੍ਹ ਦੀ ਮਸ਼ਹੂਰ ਫਰਨੀਚਰ ਮਾਰਕੀਟ ਹੈ। ਮੰਗਲਵਾਰ ਸਵੇਰੇ ਕਰੀਬ 10 ਵਜੇ ਮਾਰਕੀਟ ਵਿਚ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਅੱਗ 'ਤੇ ਕੁੱਝ ਹੱਦ ਤਕ ਕਾਬੂ ਪਾ ਲਿਆ ਗਿਆ ਹੈ। ਇਸ ਦੌਰਾਨ ਲੋਕਾਂ ਨੇ ਬਾਲਟੀਆਂ ਦੀ ਵਰਤੋਂ ਕਰਕੇ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਘਟਨਾ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰਾਂ ਨੇ ਅਪਣਾ ਸਾਮਾਨ ਸੜਕ 'ਤੇ ਰੱਖ ਦਿਤਾ ਹੈ। ਅੱਗਜ਼ਨੀ ਦੀ ਘਟਨਾ ਦਾ ਇਕ ਵੀਡੀਉ ਵੀ ਸਾਹਮਣੇ ਆਇਆ ਹੈ, ਜਿਸ ਵਿਚ ਕਾਫੀ ਦੂਰ ਤਕ ਧੂੰਆਂ ਅਤੇ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਹਨ। ਦੱਸ ਦੇਈਏ ਕਿ ਚੰਡੀਗੜ੍ਹ ਦੀ ਫਰਨੀਚਰ ਮਾਰਕੀਟ ਵਿਚ ਅਕਸਰ ਅੱਗ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਥੇ ਜ਼ਿਆਦਾਤਰ ਦੁਕਾਨਾਂ ਟੀਨ ਦੇ ਸ਼ੈੱਡਾਂ ਦੀਆਂ ਬਣੀਆਂ ਹੋਈਆਂ ਹਨ।

(For more Punjabi news apart from Shops destroyed in Chandigarh furniture market fire, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement