Stampede in Mahakumbh: ਮਹਾਂਕੁੰਭ ’ਚ ਭਾਜੜ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁਧ ਹੋਵੇ ਕਾਰਵਾਈ; ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ

By : PARKASH

Published : Jan 30, 2025, 11:25 am IST
Updated : Jan 30, 2025, 11:25 am IST
SHARE ARTICLE
Action against officials responsible for the stampede in Mahakumbh; Petition filed in Supreme Court
Action against officials responsible for the stampede in Mahakumbh; Petition filed in Supreme Court

Stampede in Mahakumbh: ਸ਼ਰਧਾਲੂਆਂ ਦੀ ਸੁਰੱਖਿਆ ਉਪਾਅ ਤੇ ਦਿਸ਼ਾ-ਨਿਰਦੇਸ਼ ਲਾਗੂ ਕਰਨ ਦੀ ਕੀਤੀ ਮੰਗ 

 

Stampede in Mahakumbh: ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਬੁਧਵਾਰ ਤੜਕੇ ਮਹਾਕੁੰਭ ਦੌਰਾਨ ਮਚੀ ਭਾਜੜ ਵਿਚ 30 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਸੁਪਰੀਮ ਕੋਰਟ ਵਿਚ ਜਨਹਿਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਵਿਚ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਉਪਾਅ ਅਤੇ ਦਿਸ਼ਾ-ਨਿਰਦੇਸ਼ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁਧ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ। ਦਸਣਯੋਗ ਹੈ ਕਿ ਇਸ ਹਾਦਸੇ ’ਚ 60 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਵਕੀਲ ਵਿਸ਼ਾਲ ਤਿਵਾਰੀ ਦੁਆਰਾ ਦਾਇਰ ਪਟੀਸ਼ਨ ਵਿਚ ਸਾਰੇ ਰਾਜਾਂ ਨੂੰ ਪ੍ਰਯਾਗਰਾਜ ਵਿਚ ਉਨ੍ਹਾਂ ਦੇ ਸੁਵਿਧਾ ਕੇਂਦਰਾਂ ਵਿਚ ਸ਼ਰਧਾਲੂਆਂ ਨੂੰ ਸੁਰੱਖਿਆ ਉਪਾਵਾਂ ਅਤੇ ਦਿਸ਼ਾ-ਨਿਰਦੇਸ਼ਾਂ ਬਾਰੇ ਮੁਢਲੀ ਜਾਣਕਾਰੀ ਪ੍ਰਦਾਨ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਗਈ ਹੈ ਕਿ ਸ਼ਰਧਾਲੂਆਂ ਲਈ ਹੋਰ ਭਾਸ਼ਾਵਾਂ ਵਿਚ ਐਲਾਨ, ਦਿਸ਼ਾਵਾਂ ਅਤੇ ਸੜਕਾਂ ਨੂੰ ਦਰਸ਼ਾਉਂਦੇ ਡਿਸਪਲੇ ਬੋਰਡ ਲਗਾਏ ਜਾਣ, ਤਾਂ ਜੋ ਦੂਜੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਆਸਾਨੀ ਨਾਲ ਸਹਾਇਤਾ ਮਿਲ ਸਕੇ ਅਤੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਾਰੀਆਂ ਰਾਜ ਸਰਕਾਰਾਂ, ਉੱਤਰ ਪ੍ਰਦੇਸ਼ ਸਰਕਾਰ ਨਾਲ ਤਾਲਮੇਲ ਕਰ ਕੇ, ਪ੍ਰਯਾਗਰਾਜ ਮਹਾਕੁੰਭ ਵਿਚ ਮੈਡੀਕਲ ਐਮਰਜੈਂਸੀ ਦੇ ਸਮੇਂ ਡਾਕਟਰਾਂ ਅਤੇ ਨਰਸਾਂ ਦੀਆਂ ਛੋਟੀਆਂ ਮੈਡੀਕਲ ਟੀਮਾਂ ਨੂੰ ਤਾਇਨਾਤ ਕਰਨ ਤਾਂ ਜੋ ਮੈਡੀਕਲ ਸਟਾਫ਼ ਦੀ ਕੋਈ ਕਮੀ ਨਾ ਹੋਵੇ।

ਮਹੱਤਵਪੂਰਨ ਗੱਲ ਇਹ ਹੈ ਕਿ ਪਟੀਸ਼ਨ ਵਿਚ ਉਨ੍ਹਾਂ ਅਧਿਕਾਰੀਆਂ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁਧ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ, ਜਿਨ੍ਹਾਂ ਦੀ ਲਾਪਰਵਾਹੀ ਕਾਰਨ ਭਾਜੜ ਮੱਚ ਗਈ ਸੀ। ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ, “ਉੱਤਰ ਪ੍ਰਦੇਸ਼ ਸਰਕਾਰ ਨੂੰ 29 ਜਨਵਰੀ, 2025 ਨੂੰ ਮਹਾਕੁੰਭ ਵਿਚ ਹੋਈ ਭਾਜੜ ਦੀ ਸਥਿਤੀ ਬਾਰੇ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿਤੇ ਜਾਣ ਅਤੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇ।’’

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement