
'ਕਾਲਕਾ ਵਿਧਾਨ ਸਭਾ 'ਚ ਅਰਧ ਸੈਨਿਕ ਬਲ ਤਾਇਨਾਤ ਕਰਨ ਦੀ ਮੰਗ'
ਨਵੀਂ ਦਿੱਲੀ: ਦਿੱਲੀ ਸੀਐੱਮ ਆਤਿਸ਼ੀ ਨੇ ਚੋਣ ਅਧਿਕਾਰੀ ਨੂੰ ਚਿੱਠੀ ਲਿਖ ਕੇ ਹਲਕੇ ਵਿੱਚ ਹੋ ਰਹੀਆਂ ਗਤੀਵਿਧੀਆ ਬਾਰੇ ਜਾਣੂ ਕਰਵਾਇਆ ਹੈ। ਆਤਿਸ਼ੀ ਨੇ ਚੋਣ ਅਧਿਕਾਰੀ ਨੂੰ ਚਿੱਠੀ ਵਿੱਚ ਦੱਸਿਆ ਹੈ ਕਿ ਕਾਲਕਾਜੀ ਇਲਾਕੇ ਵਿੱਚ ਸ਼ਰੇਆਮ ਸ਼ਰਾਬ ਅਤੇ ਪੈਸੇ ਵੰਡੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਹੈ ਕਿ ਕਈ ਥਾਵਾਂ ਉੱਤੇ ਗੁੰਡਿਆਂ ਵੱਲੋਂ ਆਮ ਲੋਕਾਂ ਨੂੰ ਕੁਟਿਆ ਵੀ ਜਾ ਰਿਹਾ ਹੈ। ਆਤਿਸ਼ੀ ਨੇ ਦੱਸਿਆ ਹੈ ਕਿ ਕਾਲਕਾ ਵਿਧਾਨ ਸਭਾ ਵਿੱਚ ਅਰਧ ਸੈਨਿਕ ਬਲ ਤਾਇਨਾਤ ਕਰਨ ਦੀ ਮੰਗ ਕੀਤੀ ਹੈ।
ਸੀਐੱਮ ਭਗਵੰਤ ਮਾਨ ਨੇ ਚੋਣ ਕਮਿਸ਼ਨ ਦੀ ਕਾਰਵਾਈ ਉੱਤੇ ਸਵਾਲ ਚੁੱਕੈ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਵ ਕਰਕੇ ਚੋਣ ਕਮਿਸ਼ਨ ਦੀ ਛਾਪੇਮਾਰੀ ਬਾਰੇ ਖੁਲਾਸੇ ਕੀਤੇ ਹਨ। ਉਨ੍ਹਾਂ ਨੇ ਲਿਖਿਆ ਹੈ ਕਿ "ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ 'ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।"