New Delhi News : ਮਹਾਤਮਾ ਗਾਂਧੀ ਦੀ 77ਵੀਂ ਬਰਸੀ ਮੌਕੇ ਰਾਜਘਾਟ ’ਤੇ ਸਿਆਸੀ ਆਗੂਆਂ ਦਾ ਤਾਂਤਾ
Published : Jan 30, 2025, 12:04 pm IST
Updated : Jan 30, 2025, 12:24 pm IST
SHARE ARTICLE
Political leaders gather at Rajghat on the occasion of Mahatma Gandhi's 77th death anniversary Latest News in Punjabi
Political leaders gather at Rajghat on the occasion of Mahatma Gandhi's 77th death anniversary Latest News in Punjabi

New Delhi News : ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਰਾਹੁਲ ਗਾਂਧੀ ਨੇ ਸ਼ਰਧਾਂਜਲੀ ਕੀਤੀ ਭੇਟ

Political leaders gather at Rajghat on the occasion of Mahatma Gandhi's 77th death anniversary Latest News in Punjabi : ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 77ਵੀਂ ਬਰਸੀ ਹੈ। ਇਸ ਮੌਕੇ 'ਤੇ ਦੇਸ਼ ਦੇ ਵੱਡੇ-ਵੱਡੇ ਰਾਜਨੇਤਾ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਰਾਹੁਲ ਗਾਂਧੀ ਸਮੇਤ ਹੋਰ ਨੇਤਾ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ X 'ਤੇ ਲਿਖਿਆ ਸਤਿਕਾਰਯੋਗ ਬਾਪੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ। ਉਨ੍ਹਾਂ ਦੇ ਆਦਰਸ਼ ਸਾਨੂੰ ਇਕ ਵਿਕਸਤ ਭਾਰਤ ਬਣਾਉਣ ਲਈ ਪ੍ਰੇਰਿਤ ਕਰਦੇ ਹਨ। ਮੈਂ ਉਨ੍ਹਾਂ ਸਾਰਿਆਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਦੇਸ਼ ਲਈ ਅਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਉਨ੍ਹਾਂ ਦੀ ਸੇਵਾ ਅਤੇ ਕੁਰਬਾਨੀ ਨੂੰ ਯਾਦ ਕਰਦਾ ਹਾਂ।

ਰਾਹੁਲ ਗਾਂਧੀ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੰਦਿਆਂ ਲਿਖਿਆ, ‘ਗਾਂਧੀ ਜੀ ਸਿਰਫ਼ ਇਕ ਵਿਅਕਤੀ ਨਹੀਂ ਹਨ, ਉਹ ਭਾਰਤ ਦੀ ਆਤਮਾ ਹਨ, ਅਤੇ ਅੱਜ ਵੀ ਹਰ ਇਕ ਭਾਰਤੀ ਵਿਚ ਜ਼ਿੰਦਾ ਹਨ।’ ਉਨ੍ਹਾਂ ਅੱਗੇ ਲਿਖਿਆ ਕਿ ਸੱਚ, ਅਹਿੰਸਾ ਅਤੇ ਨਿਡਰਤਾ ਦੀ ਸ਼ਕਤੀ ਸੱਭ ਤੋਂ ਵੱਡੇ ਸਾਮਰਾਜ ਦੀਆਂ ਜੜ੍ਹਾਂ ਹਿਲਾ ਸਕਦੀ ਹੈ। ਸਾਰਾ ਸੰਸਾਰ ਉਨ੍ਹਾਂ ਦੇ ਇਨ੍ਹਾਂ ਆਦਰਸ਼ਾਂ ਤੋਂ ਪ੍ਰੇਰਨਾ ਲੈਂਦਾ ਹੈ। ਰਾਸ਼ਟਰ ਪਿਤਾ, ਮਹਾਤਮਾ, ਸਾਡੇ ਬਾਪੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਕੋਟਿ-ਕੋਟਿ ਪ੍ਰਣਾਮ।

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ X 'ਤੇ ਲਿਖਿਆ ਕਿ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ, ਉਹ ਸਾਡੇ ਦੇਸ਼ ਦੇ ਮਾਰਗਦਰਸ਼ਕ ਹਨ। ਅਸੀਂ ਸ਼ਹੀਦੀ ਦਿਵਸ 'ਤੇ ਬਾਪੂ ਨੂੰ ਸ਼ਰਧਾਂਜਲੀ ਦਿੰਦੇ ਹਾਂ। ਉਹ ਸਾਡੀ ਕੌਮ ਦਾ ਮਾਰਗਦਰਸ਼ਕ ਸੀ। ਸਾਰੇ ਧਰਮਾਂ ਵਿਚ ਸੱਚਾਈ, ਅਹਿੰਸਾ ਅਤੇ ਸਮਾਨਤਾ ਬਾਰੇ ਉਨ੍ਹਾਂ ਦੇ ਵਿਚਾਰ ਸਾਡੇ ਮਾਰਗ ਨੂੰ ਰੌਸ਼ਨ ਕਰਦੇ ਰਹਿੰਦੇ ਹਨ।

ਸਾਨੂੰ ਉਨ੍ਹਾਂ ਲੋਕਾਂ ਵਿਰੁਧ ਲੜਨ ਲਈ ਵਚਨਬੱਧ ਹੋਣਾ ਚਾਹੀਦਾ ਹੈ ਜੋ ਸਾਰਿਆਂ ਲਈ ਸਮਾਨਤਾ ਅਤੇ ਉੱਨਤੀ ਦੇ ਅਪਣੇ ਆਦਰਸ਼ਾਂ ਨੂੰ ਤਬਾਹ ਕਰਨਾ ਚਾਹੁੰਦੇ ਹਨ। ਆਉ ਆਪਾਂ ਭਾਰਤ ਦੀ ਵਿਭਿੰਨਤਾ ਵਿਚ ਏਕਤਾ ਦੀ ਰਖਿਆ ਕਰੀਏ ਅਤੇ ਸਾਰਿਆਂ ਲਈ ਨਿਆਂ ਅਤੇ ਸਮਾਨਤਾ ਨੂੰ ਯਕੀਨੀ ਬਣਾਈਏ।

ਇਸ ਤੋਂ ਇਲਾਵਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਮਹਾਤਮਾ ਗਾਂਧੀ ਦੇ ਸ਼ਹੀਦੀ ਦਿਵਸ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਕੀਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Political leaders gather at Rajghat on the occasion of Mahatma Gandhi's 77th death anniversary Latest News in Punjabi stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement