Supreme Court: ਸੁਪਰੀਮ ਕੋਰਟ ਨੇ 6 ਮਹਾਨਗਰਾਂ ਵਿੱਚ ਹੱਥੀਂ ਮੈਲਾ ਢੋਣ 'ਤੇ ਲਗਾਈ ਪਾਬੰਦੀ 
Published : Jan 30, 2025, 11:34 am IST
Updated : Jan 30, 2025, 11:34 am IST
SHARE ARTICLE
Supreme Court bans manual scavenging in 6 metros
Supreme Court bans manual scavenging in 6 metros

ਸੁਪਰੀਮ ਕੋਰਟ ਨੇ ਇਹ ਹੁਕਮ ਡਾ. ਬਲਰਾਮ ਸਿੰਘ ਵਲੋਂ ਦਾਇਰ ਜਨਹਿੱਤ ਪਟੀਸ਼ਨ (ਪੀਆਈਐਲ) ਦੀ ਸੁਣਵਾਈ ਤੋਂ ਬਾਅਦ ਦਿਤਾ। 

 

Supreme Court: ਆਪਣੇ ਪਿਛਲੇ ਹੁਕਮਾਂ ਦਾ ਪਾਲਣ ਨਾ ਕੀਤੇ ਜਾਣ ਉਤੇ ਕੜੀ ਨਾਰਾਜ਼ਗੀ ਪ੍ਰਗਟਾਉਂਦੇ ਹੋਏ ਸੁਪਰੀਮ ਕੋਰਟ ਨੇ 6 ਮਹਾਨਗਰਾਂ ਵਿਚ ਹੱਥ ਨਾਲ ਮੈਲਾ ਢੋਣ ਅਤੇ ਸੀਵਰੇਜ ਦੀ ਸਫ਼ਾਈ ਉਤੇ ਰੋਕ ਲਗਾ ਦਿੱਤੀ। ਜਸਟਿਸ ਸੁਧਾਂਸ਼ੂ ਧੂਲੀਆ ਦੀ ਅਗਵਾਈ ਵਾਲੀ ਅਤੇ ਜਸਟਿਸ ਅਰਵਿੰਦ ਕੁਮਾਰ ਸਹਿਤ ਸੁਪਰੀਮ ਕੋਰਟ ਦੀ ਦੋ ਜੱਜਾਂ ਵਾਲੇ ਬੈਂਚ ਨੇ ਕਿਹਾ, ਅਸੀਂ ਅਜਿਹੇ ਆਦੇਸ਼ਾਂ ਨੂੰ ਪਾਸ ਕਰਨ ਤੋਂ ਤੰਗ ਆ ਚੁੱਕੇ ਹਾਂ ਜਿਨ੍ਹਾਂ ਦਾ ਪਾਲਣ ਨਹੀਂ ਕੀਤਾ ਜਾਂਦਾ ਜਾਂ ਤਾਂ ਅਜਿਹਾ ਕਰੋ ਜਾਂ ਨਤੀਜੇ ਭੁਗਤਣ ਲਈ ਤਿਆਰ ਰਹੋ। 

ਕੇਂਦਰ ਵਲੋਂ ਦਾਇਰ ਕੀਤੇ ਗਏ ਇੱਕ ਵਿਆਪਕ ਹਲਫ਼ਨਾਮੇ ਦੀ ਘੋਖ ਕਰਨ ਤੋਂ ਬਾਅਦ, ਸੁਪਰੀਮ ਕੋਰਟ ਨੇ ਕਿਹਾ ਕਿ ਹੱਥੀਂ ਮੈਲਾ ਢੋਣ ਅਤੇ ਸੀਵਰੇਜ ਸਫ਼ਾਈ ਨੂੰ ਖ਼ਤਮ ਕਰਨ ਬਾਰੇ "ਕੋਈ ਸਪੱਸ਼ਟਤਾ" ਨਹੀਂ ਹੈ। "

ਸੁਪਰੀਮ ਕੋਰਟ ਨੇ ਕਿਹਾ ਕਿ ਇਸ ਲਈ ਅਸੀਂ ਹੁਕਮ ਦਿੰਦੇ ਹਾਂ ਕਿ ਦਿੱਲੀ, ਮੁੰਬਈ, ਚੇਨਈ, ਕੋਲਕਾਤਾ, ਬੰਗਲੁਰੂ ਅਤੇ ਹੈਦਰਾਬਾਦ ਵਰਗੇ ਮਹਾਨਗਰਾਂ ਵਿੱਚ ਹੱਥੀਂ ਸੀਵਰੇਜ ਸਫ਼ਾਈ ਅਤੇ ਹੱਥੀਂ ਮੈਲਾ ਢੋਣ ਦੀ ਪ੍ਰਥਾ 'ਤੇ ਪਾਬੰਦੀ ਲਗਾਈ ਜਾਵੇ। 

ਸੁਪਰੀਮ ਕੋਰਟ ਨੇ ਇਹ ਹੁਕਮ ਡਾ. ਬਲਰਾਮ ਸਿੰਘ ਵਲੋਂ ਦਾਇਰ ਜਨਹਿੱਤ ਪਟੀਸ਼ਨ (ਪੀਆਈਐਲ) ਦੀ ਸੁਣਵਾਈ ਤੋਂ ਬਾਅਦ ਦਿਤਾ। 

ਉਨ੍ਹਾਂ ਨੇ ਭਾਰਤ ਵਿਚ ਹੱਥੀਂ ਮੈਲਾ ਢੋਣ ਦੀ ਪ੍ਰਥਾ ਦੇ ਖ਼ਾਤਮੇ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। 

ਸਿੰਘ ਨੇ ਪਟੀਸ਼ਨ ਵਿਚ ਕਿਹਾ, ਹੱਥੀਂ ਮੈਲਾ ਢੋਣ ਵਾਲਿਆਂ ਦਾ ਰੁਜ਼ਗਾਰ ਅਤੇ ਡਰਾਈ ਲੈਟਰੀਨਾਂ ਦੀ ਉਸਾਰੀ (ਪ੍ਰਬੰਧਨ) ਐਕਟ, 1993 ਦੇ ਨਾਲ ਹੀ ਹੱਥੀਂ ਮੈਲਾ ਢੋਣ ਵਾਲਿਆਂ ਵਜੋਂ ਰੁਜ਼ਗਾਰ ਦੀ ਮਨਾਹੀ ਅਤੇ ਉਨ੍ਹਾਂ ਦੇ ਮੁੜ ਵਸੇਬਾ ਐਕਟ, 2013 ਦੇ ਸੰਬੰਧਿਤ ਉਪਬੰਧਾਂ ਦੇ ਬਾਵਜੂਦ, ਇਹ (ਹੱਥੀਂ ਮੈਲਾ ਢੋਣਾ ਅਤੇ ਸਫ਼ਾਈ) ਅਜੇ ਤਕ ਲਾਗੂ ਨਹੀਂ ਕੀਤੇ ਗਏ ਹਨ।" 

ਹਰੇਕ ਮਹਾਨਗਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੂੰ ਇੱਕ ਸਟੀਕ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੰਦੇ ਹੋਏ ਕਿ ਹੱਥੀਂ ਮੈਲਾ ਢੋਣ ਅਤੇ ਸੀਵਰੇਜ ਦੀ ਸਫ਼ਾਈ ਕਿਵੇਂ ਅਤੇ ਕਦੋਂ ਬੰਦ ਹੋਣ ਜਾ ਰਹੀ ਹੈ, ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 19 ਫ਼ਰਵਰੀ ਨੂੰ ਤੈਅ ਕੀਤੀ ਹੈ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement