ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਕੋਵਿਡ ਬੰਦਿਸ਼ਾਂ 10 ਅਪਰੈਲ ਤੱਕ ਵਧਾਉਣ ਦੇ ਹੁਕਮ
Published : Mar 30, 2021, 4:12 pm IST
Updated : Mar 30, 2021, 4:18 pm IST
SHARE ARTICLE
Capt Amarinder Singh
Capt Amarinder Singh

ਜ਼ਿਲ੍ਹਿਆਂ ਵਿੱਚ ਟੈਸਟਿੰਗ ਵਧਾਉਣ ਅਤੇ ਜੇਲ੍ਹਾਂ ਵਿੱਚ ਯੋਗ ਕੈਦੀਆਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਚੰਡੀਗੜ੍ਹ: ਸੂਬੇ ਵਿੱਚ ਯੂ.ਕੇ. ਵਾਇਰਸ ਦੇ ਜ਼ਿਆਦਾ ਪਾਏ ਜਾਣ ਦੇ ਨਾਲ ਕੋਵਿਡ ਕੇਸਾਂ ਅਤੇ ਮੌਤਾਂ ਦੀ ਨਿਰੰਤਰ ਵਧਦੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਬੰਦਿਸ਼ਾਂ ਨੂੰ ਅੱਗੇ 10 ਅਪਰੈਲ ਤੱਕ ਵਧਾਉਣ ਦੇ ਹੁਕਮ ਕੀਤੇ ਗਏ। ਇਸ ਦੇ ਨਾਲ ਹੀ ਸਿਹਤ ਵਿਭਾਗ ਨੂੰ ਵੀ ਤਰਜੀਹੀ ਵਰਗਾਂ ਨੂੰ ਜ਼ਰੂਰੀ ਆਧਾਰ 'ਤੇ ਨਿਸ਼ਾਨਾ ਬਣਾਉਣ ਲਈ ਟੀਕਾਕਰਨ ਥਾਵਾਂ ਦੀ ਗਿਣਤੀ ਵਧਾਉਣ ਦੇ ਆਦੇਸ਼ ਦਿੱਤੇ ਗਏ।

Corona VaccineCorona Vaccine

ਮੁੱਖ ਸਕੱਤਰ ਅਤੇ ਹੋਰ ਉਚ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਬੰਦਿਸ਼ਾਂ 31 ਮਾਰਚ ਤੱਕ ਲਗਾਈਆਂ ਸਨ, ਉਨ੍ਹਾਂ ਸਾਰੀਆਂ ਨੂੰ 10 ਅਪਰੈਲ ਤੱਕ ਵਧਾ ਦਿੱਤਾ ਜਾਵੇ ਅਤੇ ਇਸ ਤੋਂ ਬਾਅਦ ਉਹ ਫੇਰ ਇਸ ਦੀ ਸਮੀਖਿਆ ਕਰਨਗੇ। ਨਾਭਾ ਓਪਨ ਜੇਲ੍ਹ ਵਿੱਚ 40 ਔਰਤਾਂ ਦੇ ਕੋਵਿਡ ਪਾਜ਼ੇਟਿਵ ਪਾਏ ਜਾਣ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕੈਦੀਆਂ ਲਈ ਵੀ ਜੇਲ੍ਹਾਂ ਵਿੱਚ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਕੀਤੇ।

Captain Amrinder singhCaptain Amrinder singh

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਕਰਮਚਾਰੀਆਂ ਅਤੇ ਹੋਰ ਵਰਗਾਂ ਜਿਵੇਂ ਕਿ ਜੱਜਾਂ, ਅਧਿਆਪਕਾਂ ਆਦਿ ਜਿਨ੍ਹਾਂ ਨੂੰ ਟੀਕਾਕਰਨ ਲਈ ਕਵਰ ਕਰਨ ਦੀ ਬੇਨਤੀ ਕੀਤੀ ਸੀ, ਨੂੰ 45 ਵਰ੍ਹਿਆਂ ਦੀ ਉਮਰ ਹੱਦ ਪਾਰ ਕਰਨ ਕਰ ਕੇ ਟੀਕਾਕਰਨ ਦੀ ਸਹੂਲਤ ਦੇਣ ਲਈ ਕਿਹਾ। ਉਨ੍ਹਾਂ ਵੱਧ ਕੇਸਾਂ ਵਾਲੇ ਜ਼ਿਲ੍ਹਿਆਂ ਵਿੱਚ ਮੌਜੂਦ ਵਸੀਲੇ ਇਕੱਠੇ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇਸ ਮਹਾਂਮਾਰੀ ਦੀ ਰੋਕਥਾਮ ਕਰਨ ਲਈ ਟੀਕਾਕਰਨ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ।

Dinkar GuptaDinkar Gupta

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਪਿਛਲੀ ਮੀਟਿੰਗ ਤੋਂ ਜਦੋਂ ਕੋਵਿਡ ਪ੍ਰੋਟੋਕੋਲਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ ਅਤੇ ਨਾਲ ਹੀ ਆਰ.ਟੀ-ਪੀ.ਸੀ.ਆਰ. ਟੈਸਟਿੰਗ ਦਾ ਫੈਸਲਾ ਲਿਆ ਗਿਆ ਸੀ, ਉਸ ਸਮੇਂ ਤੋਂ 90,360 ਵਿਅਕਤੀਆਂ ਦੇ ਚਲਾਨ ਅਤੇ ਕੋਵਿਡ ਟੈਸਟ ਕੀਤੇ ਗਏ ਹਨ। ਉਨ੍ਹਾਂ ਨੇ ਪੁਲਿਸ ਲਾਈਨਾਂ ਵਿੱਚ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਲਈ ਵੀ ਬੇਨਤੀ ਕੀਤੀ।

CoronaCorona

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਐਲ-2 ਅਤੇ ਐਲ-3 ਬੈਡ ਢੁੱਕਵੀਂ ਗਿਣਤੀ ਵਿੱਚ ਉਪਲੱਬਧ ਹਨ ਪਰ ਕੁਝ ਪ੍ਰਾਈਵੇਟ ਹਸਪਤਾਲਾਂ ਵਿੱਚ ਬੈਡਾਂ ਦੀ ਉਪਲੱਬਧਤਾ ਨੂੰ ਵਧਾਉਣ ਦੀ ਜ਼ਰੂਰਤ ਹੈ ਜੋ ਬੇਹੱਦ ਗੰਭੀਰ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਸਾਰੇ ਜ਼ਿਲ੍ਹਿਆਂ ਨੂੰ ਨਮੂਨੇ ਲੈਣ ਦੀ ਗਤੀ ਤੇਜ਼ ਕਰਨ ਅਤੇ ਵਿਸ਼ੇਸ਼ ਤੌਰ 'ਤੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕਾਂ ਦੇ ਨਮੂਨੇ ਲੈਣ ਅਤੇ ਆਰ.ਏ.ਟੀ. ਨੂੰ 30 ਫੀਸਦੀ ਤੱਕ ਵਧਾਉਣ ਸਬੰਧੀ ਹਦਾਇਤ ਕੀਤੀ।

quarantineQuarantine

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਘਰੇਲੂ ਏਕਾਂਤਵਾਸ ਅਧੀਨ ਮਰੀਜ਼ਾਂ ਦੀ ਸਖਤ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਢੁੱਕਵੇਂ ਪੱਧਰ ਦੇ ਹਸਪਤਾਲ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਡੀਸੀਜ਼ ਅਤੇ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨਿਯਮਾਂ ਅਨੁਸਾਰ ਐਲ-2 ਸਿਹਤ ਸੰਸਥਾ ਵਿੱਚ ਕੋਈ ਮੌਤ ਨਾ ਹੋਵੇ ਅਤੇ ਜਦੋਂ ਮਰੀਜ਼ ਨੂੰ ਗੰਭੀਰ ਦੇਖਭਾਲ ਦੀ ਜ਼ਰੂਰਤ ਪੈਂਦੀ ਹੈ ਤਾਂ ਉਸ ਨੂੰ ਐਲ-3 ਸਿਹਤ ਸੰਸਥਾ ਵਿਚ ਜਲਦ ਤਬਦੀਲ ਕਰਨਾ ਚਾਹੀਦਾ ਹੈ।

CORONACORONA

ਸਾਰੇ ਜ਼ਿਲ੍ਹਿਆਂ ਨੂੰ ਆਪਣੀਆਂ ਟੀਮਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਕੋਵਿਡ ਨਮੂਨੇ ਲੈਣ ਸਬੰਧੀ ਡਾਟਾ ਐਂਟਰੀ ਅਤੇ ਨਿਰਧਾਰਤ ਲੈਬਾਂ ਵਿੱਚ ਨਮੂਨੇ ਲੈ ਜਾਣ ਵਿੱਚ ਘੱਟੋ-ਘੱਟ ਸਮਾਂ ਲੱਗੇ ਅਤੇ ਟੈਸਟ ਦਾ ਨਤੀਜਾ 24 ਘੰਟਿਆਂ ਦੇ ਅੰਦਰ ਉਪਲੱਬਧ ਕਰਵਾਇਆ ਜਾਵੇ। ਟੀਕਾਕਰਨ ਸਬੰਧੀ ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਲਾਭਪਾਤਰੀਆਂ ਨੂੰ ਟੀਕਾਕਰਨ ਸਬੰਧੀ ਮਨਜ਼ੂਰੀ ਦੇਣ ਲਈ ਕੋਈ ਵੀ ਫੋਟੋ ਆਧਾਰਤ ਸ਼ਨਾਖਤੀ ਕਾਰਡ ਕਾਫੀ ਹੋਵੇਗੀ। ਸਾਰੇ ਜ਼ਿਲ੍ਹਿਆਂ ਨੂੰ ਸਬ-ਸੈਂਟਰ ਪੱਧਰ ਤੱਕ ਦੀਆਂ ਸਾਰੀਆਂ ਸਿਹਤ ਸੰਸਥਾਵਾਂ, ਡਿਸਪੈਂਸਰੀਆਂ, ਆਯੁਰਵੈਦਿਕ ਅਤੇ ਹੋਮਿਓਪੈਥਿਕ ਸਿਹਤ ਸੰਸਥਾਵਾਂ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਨੂੰ ਸ਼ਾਮਲ ਕਰਕੇ ਟੀਕਾਕਰਨ ਕੇਂਦਰਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੇ ਹੁਕਮ ਦਿੱਤੇ ਗਏ ਹਨ।

 

45 ਸਾਲ ਤੋਂ ਵੱਧ ਉਮਰ ਵਰਗ ਲਈ 1 ਅਪਰੈਲ, 2021 ਤੋਂ ਟੀਕਾਕਰਨ ਸ਼ੁਰੂ ਕੀਤਾ ਜਾਵੇਗਾ। ਟੀਕਾਕਰਨ ਸਬੰਧੀ ਬੁਨਿਆਦੀ ਢਾਂਚੇ ਨੂੰ ਸਮਝਣ ਦੇ ਮਕਸਦ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਸਾਰੀਆਂ ਸਿਹਤ ਸਹੂਲਤਾਂ ਜਿੰਨੀ ਜਲਦੀ ਹੋ ਸਕੇ ਕੋਵਿਡ ਟੀਕਾਕਰਨ ਕੇਂਦਰਾਂ ਵਜੋਂ ਕੰਮ ਸ਼ੁਰੂ ਕਰਨਾ ਅਤੇ 31 ਮਾਰਚ, 2021 ਤੱਕ ਕੰਮ ਕਰਨਾ ਯਕੀਨੀ ਬਣਾਉਣਗੀਆਂ ਤਾਂ ਜੋ ਟੀਕਾਕਰਨ ਕੇਂਦਰਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਲਾਭਪਾਤਰੀਆਂ ਨੂੰ ਨਿਰਵਿਘਨ ਟੀਕਾਕਰਨ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।

corona vaccinecorona vaccine

ਮੁੱਖ ਸਕੱਤਰ ਨੇ ਵਰਚੁਅਲ ਮੀਟਿੰਗ ਤੋਂ ਬਾਅਦ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਨੂੰ ਸਾਰੇ ਸਿਹਤ ਕਰਮਚਾਰੀਆਂ ਅਤੇ ਐਫ.ਐਲ.ਡਬਲਿਊ ਨੂੰ ਆਪਣੇ-ਆਪ ਨੂੰ ਟੀਕਾ ਲਗਵਾਉਣ ਲਈ ਪ੍ਰੇਰਿਤ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ ਅਤੇ ਜਿਹੜੇ ਟੀਕੇ ਨਹੀਂ ਲਗਵਾਉਂਦੇ, ਉਨ੍ਹਾਂ ਨੂੰ ਹਰ ਹਫਤੇ ਕੋਵਿਡ ਟੈਸਟ ਕਰਵਾਉਣ ਦੀ ਸਖਤ ਹਦਾਇਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਲਾਗ ਨਾ ਲੱਗਣਾ ਅਤੇ ਉਨ੍ਹਾਂ ਵੱਲੋਂ ਦੂਜਿਆਂ ਨੂੰ ਲਾਗ ਨਾ ਫੈਲਾਉਣਾ ਯਕੀਨੀ ਬਣਾਇਆ ਜਾ ਸਕੇ।

Punjab Government Captain Amrinder Singh Punjab Government 

ਪੰਜਾਬ ਸਰਕਾਰ ਦੇ ਸਿਹਤ ਅਤੇ ਮੈਡੀਕਲ ਸਿੱਖਿਆ ਸਲਾਹਕਾਰ ਡਾ. ਕੇ. ਕੇ. ਤਲਵਾੜ ਨੇ ਸੁਝਾਅ ਦਿੱਤਾ ਹੈ ਕਿ ਕੁਝ ਚੋਣਵੇਂ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਤੋਂ ਇਲਾਵਾ ਹੋਰ ਮਰੀਜ਼ਾਂ ਦੇ ਇਲਾਜ ਨੂੰ 2-4 ਹਫਤਿਆਂ ਲਈ ਮੁਲਤਵੀ ਕੀਤਾ ਜਾ ਸਕਦਾ ਹੈ ਅਤੇ ਜਿਥੇ ਕੋਈ ਮੈਡੀਕਲ ਕਾਲਜ ਨਹੀਂ ਹੈ, ਉਨ੍ਹਾਂ ਜ਼ਿਲ੍ਹਾਂ ਹਸਪਤਾਲਾਂ ਵਿੱਚ ਹੋਰ ਐਂਬੂਲੈਂਸਾਂ ਉਪਲੱਬਧ ਕਰਵਾਈਆਂ ਜਾ ਸਕਦੀਆਂ ਹਨ। ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਗਿਆ ਕਿ ਸਿਹਤ ਵਿਭਾਗ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਨੂੰ ਵਧਾ ਕੇ 35,000 ਟੈਸਟ ਪ੍ਰਤੀ ਦਿਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement