
- ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਨੂੰ ਕੀਤੀ ਹਦਾਇਤ
ਚੰਡੀਗੜ੍ਹ : ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਲੈਬਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ।
Coronavirusਰੋਕਥਾਮ ਉਪਾਵਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਕੋਵਿਡ-19 ਦੇ ਹਰੇਕ ਕੇਸ (ਸ਼ੱਕੀ/ ਪੁਸ਼ਟੀ ਕੀਤਾ ਹੋਇਆ) ਨੂੰ ਇਕਾਂਤਵਾਸ ਕਰਕੇ ਢੁੱਕਵਾਂ ਇਲਾਜ ਦਿੱਤਾ ਜਾਵੇ ਅਤੇ ਲੋਕਾਂ ਦੇ ਵਡੇਰੇ ਹਿੱਤ ਵਿੱਚ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਨ ਲਈ ਜਲਦ ਤੋਂ ਜਲਦ ਇਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾਵੇ। ਸ. ਸਿੱਧੂ ਨੇ ਅੱਗੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਲੈਬਾਰਟਰੀਆਂ ਅਤੇ ਹਸਪਤਾਲਾਂ ਸਮੇਤ ਨਿੱਜੀ ਖੇਤਰ ਦਾ ਸਮਰਥਨ ਅਤੇ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਪਾਜ਼ੇਟਿਵ ਮਾਮਲਿਆਂ ਬਾਰੇ ਬਿਨਾਂ ਕਿਸੇ ਦੇਰੀ ਦੇ ਸਬੰਧਤ ਸਿਵਲ ਸਰਜਨਾਂ ਦਫ਼ਤਰਾਂ ਨੂੰ ਸੂਚਿਤ ਕਰਨ।
corona vaccineਛਾਤੀ ਦੇ ਸੀ.ਟੀ.-ਐਚ.ਆਰ.ਸੀ.ਟੀ. ਟੈਸਟ ਅਤੇ ਕੋਵਿਡ-19 ਦੇ ਆਰ.ਟੀ.-ਪੀ.ਸੀ.ਆਰ. ਟੈਸਟ ਲਈ ਤੈਅ ਕੀਤੇ ਗਏ ਖ਼ਰਚ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਈ ਵੀ ਡਾਇਗਨੌਸਟਿਕ ਕੇਂਦਰ ਛਾਤੀ ਦੇ ਸੀ.ਟੀ-ਸਕੈਨ/ ਐਚ.ਆਰ.ਸੀ.ਟੀ. ਟੈਸਟ ਲਈ 2000 ਰੁਪਏ ਤੋਂ ਵੱਧ ਚਾਰਜ ਨਾ ਕਰੇ ਜਿਸ ਵਿੱਚ ਜੀ.ਐਸ.ਟੀ/ਟੈਕਸਿਜ਼, ਡਾਕੂਮੈਂਟੇਸ਼ਨ ਅਤੇ ਰਿਪੋਰਟਿੰਗ ਸ਼ਾਮਲ ਹੈ।ਇਸੇ ਤਰ੍ਹਾਂ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਕੋਵਿਡ-19 ਦੇ ਆਰ.ਟੀ-ਪੀਸੀਆਰ ਟੈਸਟ ਲਈ 900 ਰੁਪਏ ਤੋਂ ਵੱਧ ਪੈਸੇ ਨਾ ਵਸੂਲੇ।
CORONAਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਲੈਬਾਰਟਰੀਆਂ ਆਈ.ਸੀ.ਐਮ.ਆਰ, ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਸਮੇਂ ਸਮੇਂ `ਤੇ ਜਾਰੀ ਸਾਰੇ ਟੈਸਟਿੰਗ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਲੈਬਾਰਟਰੀਆਂ ਲਈ ਕੋਵੀਡ-19 ਟੈਸਟਾਂ ਦੇ ਨਤੀਜਿਆਂ ਨਾਲ ਸਬੰਧਤ ਜਾਣਕਾਰੀ ਸੂਬਾ ਸਰਕਾਰ ਨਾਲ ਸਾਂਝੀ ਕਰਨੀ ਲਾਜ਼ਮੀ ਹੈ ਅਤੇ ਸਮੇਂ ਸਿਰ ਆਈ.ਸੀ.ਐਮ.ਆਰ. ਪੋਰਟਲ `ਤੇ ਅਪਲੋਡ ਕਰਨੀ ਜ਼ਰੂਰੀ ਹੈ। ਟੈਸਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਟੈਸਟ ਦੀ ਰਿਪੋਰਟ ਮਰੀਜ਼ ਨੂੰ ਭੇਜੀ ਜਾਵੇ ਅਤੇ ਟੈਸਟ ਦੇ ਸਾਰੇ ਨਤੀਜੇ ਤੁਰੰਤ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨ ਅਤੇ ਪੰਜਾਬ ਦੇ ਸਟੇਟ ਆਈ.ਡੀ.ਐਸ.ਪੀ. ਸੈੱਲ ਨੂੰ ਭੇਜੇ ਜਾਣ।