ਪੀਐੱਮ ਮੋਦੀ ਦੇ ਦੌਰੇ ਦੇ ਮੱਦੇਨਜ਼ਰ ਪੁਡੂਚੇਰੀ ਵਿਚ ਡ੍ਰੋਨ ਤੇ UAV 'ਤੇ ਪਾਬੰਦੀ
Published : Mar 30, 2021, 8:39 am IST
Updated : Mar 30, 2021, 8:39 am IST
SHARE ARTICLE
Drones, Unmanned Aerial Vehicles Prohibited In Puducherry In View Of PM’s Visit
Drones, Unmanned Aerial Vehicles Prohibited In Puducherry In View Of PM’s Visit

ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਅ੍ਰਪੈਲ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਉਮੀਦਵਾਰਾਂ ਦੇ ਸਮਰਥਨ ਵਿਚ ਅੱਜ ਇੱਥੇ ਇਕ ਚੁਣਾਵੀ ਰੈਲੀ ਨੂੰ ਸੰਬੋਧਨ ਕਰਨਗੇ

ਪੁਡੂਚੇਰੀ - ਪੁਡੂਚੇਰੀ ਵਿਚ ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਸੁਨਿਸ਼ਚਿਤ ਕਰਨ ਨੂੰ ਲੈ ਕੇ 29 ਅਤੇ 30 ਮਾਰਚ ਨੂੰ ਇਥੇ ਡ੍ਰੋਨ ਅਤੇ ਹੋਰ ਮਨੁੱਖ ਰਹਿਤ ਯਾਨ (ਯੂਏਵੀ) ਦੀਆਂ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਅਧਿਕਾਰੀ ਪੁਰਵਾ ਗਰਗ ਨੇ ਸੋਮਵਾਰ ਨੂੰ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਡ੍ਰੋਨ ਅਤੇ ਹੋਰ ਮਾਨਵਰਤ ਯਾਨ ਉਡਾਨਾਂ 'ਤੇ ਰੋਕ ਲਗਾਉਣ ਦੇ ਲਈ ਪੂਰੇ ਪੁਡੂਚੇਰੀ ਖੇਤਰ ਵਿਚ ਧਾਰਾ 144 ਲਗਾਈ ਗਈ ਹੈ।

PM ModiPM Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਅ੍ਰਪੈਲ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਉਮੀਦਵਾਰਾਂ ਦੇ ਸਮਰਥਨ ਵਿਚ ਅੱਜ ਇੱਥੇ ਇਕ ਚੁਣਾਵੀ ਰੈਲੀ ਨੂੰ ਸੰਬੋਧਨ ਕਰਨਗੇ। ਦੱਸ ਦਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਗਿਰੀਰਾਜ ਸਿੰਘ ਨੇ ਸ਼ੁੱਕਰਵਾਰ ਨੂੰ ਪੁਡੂਚੇਰੀ ਵਿਚ ਆਯੋਜਿਤ ਹੋਣ ਵਾਲੀਆਂ ਚੋਣਾਂ ਲਈ ਚੋਣ ਲੜਨ ਦਾ ਐਲਾਨ ਕੀਤਾ। ਇੱਥੇ ਛੇ ਅਪਰੈਲ ਨੂੰ 30 ਸੀਟਾਂ ਲਈ ਚੋਣਾਂ ਹੋਣੀਆਂ ਹਨ। ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਕੇਜੀ ਤੋਂ ਪੀਜੀ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਵਧੀਆ ਸਿੱਖਿਆ ਦੇਣ ਅਤੇ ਕਾਲਜ ਦੀਆਂ ਲੜਕੀਆਂ ਨੂੰ ਮੁਫ਼ਤ ਸਕੂਟਰ ਦੇਣ ਵਾਅਦਾ ਕੀਤਾ ਹੈ। 

SHARE ARTICLE

ਏਜੰਸੀ

Advertisement

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM
Advertisement