
ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਦੀ ਤੰਦਰੁਸਤੀ ਅਤੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।
ਨਵੀਂ ਦਿੱਲੀ:ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਬਾਈਪਾਸ ਸਰਜਰੀ ਸਫਲਤਾਪੂਰਵਕ ਹੋਈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵਿੱਟਰ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਸਫਲ ਆਪ੍ਰੇਸ਼ਨ ਲਈ ਡਾਕਟਰਾਂ ਦੀ ਟੀਮ ਨੂੰ ਵਧਾਈ ਦਿੰਦਾ ਹਾਂ। ਅਸੀਂ ਰਾਸ਼ਟਰਪਤੀ ਦੀ ਸਿਹਤ ਬਾਰੇ ਜਾਣਨ ਲਈ ਏਮਜ਼ ਦੇ ਡਾਇਰੈਕਟਰ ਨਾਲ ਵੀ ਗੱਲ ਕੀਤੀ ਹੈ। ਇਸ ਦੇ ਨਾਲ,ਰੱਖਿਆ ਮੰਤਰੀ ਨੇ ਕਿਹਾ ਕਿ ਮੈਂ ਉਨ੍ਹਾਂ ਦੀ ਤੰਦਰੁਸਤੀ ਅਤੇ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।
photo
ਦੋ ਦਿਨ ਪਹਿਲਾਂ,27 ਮਾਰਚ ਨੂੰ ਰਾਸ਼ਟਰਪਤੀ ਭਵਨ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਜਦੋਂ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਤਾਂ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ। ਉਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਡਾਕਟਰਾਂ ਨੇ ਬਾਈਪਾਸ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਗਈ। ਇਸ ਦੇ ਨਾਲ ਹੀ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ ਹੈ।
Ram nath kovindਦੱਸ ਦੇਈਏ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ,ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਜਾਂਚ ਵਿਚ ਪਾਇਆ ਗਿਆ ਕਿ ਉਹ ਬਾਈਪਾਸ ਸਰਜਰੀ ਕਰਾਉਣਗੇ। ਏਮਜ਼ ਦੇ ਡਾਕਟਰਾਂ ਦੀ ਟੀਮ ਉਸਦੀ ਸਿਹਤ ਦਾ ਪੂਰਾ ਖਿਆਲ ਰੱਖ ਰਹੀ ਹੈ।