ਚੰਡੀਗੜ੍ਹ ਹੋਇਆ ਕੇਂਦਰ ਹਵਾਲੇ, ਸੈਂਟਰਲ ਸਰਵਿਸ ਨਿਯਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ
Published : Mar 30, 2022, 10:48 am IST
Updated : Mar 30, 2022, 10:48 am IST
SHARE ARTICLE
Chandigarh
Chandigarh

1 ਅਪ੍ਰੈਲ ਤੋਂ ਹੋਵੇਗਾ ਲਾਗੂ

 

 

ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਸਿਟੀ ਬਿਊਟੀਫੁੱਲ ਚੰਡੀਗੜ੍ਹ ਹੁਣ ਕੇਂਦਰ ਦੇ ਹਵਾਲੇ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ 'ਚ ਸੈਂਟਰਲ ਸਰਵਿਸ ਨਿਯਮ ਲਾਗੂ ਕਰਨ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਬੀਤੇ ਐਤਵਾਰ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਪੰਜਾਬ 'ਚ ਇਸ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ।

 

 

ChandigarhChandigarh

 

ਬੀਤੇ ਦਿਨ ਵੀ ਲੋਕ ਸਭਾ 'ਚ ਪੰਜਾਬ ਦੇ ਕਈ ਸੰਸਦ ਮੈਂਬਰਾਂ ਨੇ ਇਹ ਨੋਟੀਫਿਕੇਸ਼ਨ ਨਾ ਜਾਰੀ ਕਰਨ ਦੀ ਮੰਗ ਕੀਤੀ ਸੀ ਪਰ ਕੇਂਦਰ ਵੱਲੋਂ ਬੀਤੀ ਰਾਤ ਨੂੰ ਇਹ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਇਹ ਨੋਟੀਫਿਕੇਸ਼ਨ ਇਕ ਅਪ੍ਰੈਲ ਤੋਂ ਲਾਗੂ ਹੋਣਗੇ। ਇਹ ਨਿਯਮ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਮੁਲਾਜ਼ਮਾਂ ‘ਤੇ ਲਾਗੂ ਹੋਣਗੇ। ਕੇਂਦਰ ਸਰਕਾਰ ਦਾ ਇਹ ਪੰਜਾਬ ਦੇ ਹੱਕਾਂ ਉੱਪਰ ਇਕ ਹੋਰ ਡਾਕਾ ਹੈ ਅਤੇ ਪੰਜਾਬ ਪੁਨਰਗਠਨ ਐਕਟ 1966 ਦੇ ਉਲਟ ਫੈਸਲਾ ਹੈ। ਇਸ ਤੋਂ ਪਹਿਲਾਂ ਵੀ ਇਸੇ ਤਰ੍ਹਾਂ ਭਾਖੜਾ ਡੈਮ ਸਬੰਧੀ ਪਹਿਲੇ ਨਿਯਮ ਨੂੰ ਰੱਦ ਕਰਕੇ ਡੈਮ ਸਬੰਧੀ ਸਾਰੇ ਭਾਰਤ ਵਿੱਚੋਂ ਕਿਤੋਂ ਵੀ ਮੈਂਬਰ ਲੈਣ ਦਾ ਐਲਾਨ ਕੀਤਾ ਗਿਆ।

 

PHOTO
PHOTO

ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ ਹੁਣ 60 ਸਾਲ ਹੋਵੇਗੀ ਅਤੇ ਪ੍ਰੋਫੈਸਰ ਆਦਿ ਦੀ 65 ਹੋ ਜਾਵੇਗੀ। ਸਿੱਖਿਅਕਾਂ ਨੂੰ ਸਫ਼ਰ ਕਰਨ ਲਈ ਭੱਤਾ ਮਿਲੇਗਾ। ਮਹਿਲਾ ਮੁਲਾਜ਼ਮਾਂ ਨੂੰ ਚਾਈਲਡ ਕੇਅਰ ਲਈ 2 ਸਾਲ ਦੀ ਛੁੱਟੀ ਮਿਲੇਗੀ ਅਤੇ 12ਵੀਂ ਜਮਾਤ ਤੱਕ 2 ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਭੱਤਾ ਮਿਲੇਗਾ। ਇਸ ਤੋਂ ਇਲਾਵਾ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੂੰ ਹੋਰ ਵੀ ਬਹੁਤ ਸਾਰੀਆਂ ਸਹੂਲਤਾਂ ਮਿਲਣਗੀਆਂ।

PHOTOPHOTO

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement