ਪੈਟਰੋਲ-ਡੀਜ਼ਲ ਦੀਆਂ ਕੀਮਤਾਂ Out Of Control, ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਹੋਇਆ ਵਾਧਾ
Published : Mar 30, 2022, 9:34 am IST
Updated : Mar 30, 2022, 10:15 am IST
SHARE ARTICLE
Photo
Photo

9 ਦਿਨਾਂ 'ਚ ਅੱਠਵੀਂ ਵਾਰ ਵਧੀਆਂ ਕੀਮਤਾਂ

 

 ਨਵੀਂ ਦਿੱਲੀ : ਆਮ ਆਦਮੀ 'ਤੇ ਹਰ ਰੋਜ਼ ਮਹਿੰਗਾਈ ਦੀ ਮਾਰ ਪੈ ਰਹੀ ਹੈ। ਤੇਲ ਕੰਪਨੀਆਂ ਨੇ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਪੈਟਰੋਲ ਦੀ ਕੀਮਤ ‘ਚ 76 ਤੋਂ 85 ਪੈਸੇ ਦਾ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀ ਕੀਮਤ ‘ਚ ਵੀ 67 ਤੋਂ 75 ਪੈਸੇ ਦਾ ਵਾਧਾ ਹੋਇਆ ਹੈ। ਦਿੱਲੀ ‘ਚ ਪੈਟਰੋਲ ਦੀ ਕੀਮਤ ‘ਚ 80 ਪੈਸੇ ਅਤੇ ਡੀਜ਼ਲ ਦੀ ਕੀਮਤ ‘ਚ ਵੀ 80 ਪੈਸੇ ਦਾ ਵਾਧਾ ਹੋਇਆ ਹੈ। ਪੰਜਾਬ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ 1 ਲੀਟਰ ਪੈਟਰੋਲ ਦੀ ਕੀਮਤ 99.63 ਰੁਪਏ ਅਤੇ ਡੀਜ਼ਲ ਦੀ ਕੀਮਤ 85.99 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

 

 

Petrol price hiked 30 paise, diesel up 35 paise; sixth increase in 7 daysPetrol price 

 

ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਅੱਜ ਪੈਟਰੋਲ ਦੀ ਕੀਮਤ ‘ਚ ਵਾਧਾ ਹੋਇਆ ਹੈ।ਇੱਥੇ ਅੱਜ ਪੈਟਰੋਲ ਦੀ ਕੀਮਤ 100.78 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.51 ਰੁਪਏ ਪ੍ਰਤੀ ਲੀਟਰ ਹੈ। ਅੱਜ ਜਲੰਧਰ ‘ਚ ਪੈਟਰੋਲ ਦੀ ਕੀਮਤ 100.32 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.07 ਰੁਪਏ ਪ੍ਰਤੀ ਲੀਟਰ ਹੈ। ਲੁਧਿਆਣਾ ਵਿੱਚ ਅੱਜ ਪੈਟਰੋਲ ਦੀ ਕੀਮਤ 100.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.32 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

 

petrol price petrol price

ਮੁੰਬਈ ਵਿੱਚ ਪੈਟਰੋਲ ਦੀ ਕੀਮਤ ਵਿੱਚ 84 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 85 ਪੈਸੇ ਦਾ ਵਾਧਾ ਹੋਇਆ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ ‘ਚ 84 ਪੈਸੇ, ਡੀਜ਼ਲ ਦੀ ਕੀਮਤ ‘ਚ 80 ਪੈਸੇ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਚੇਨਈ ਵਿੱਚ ਪੈਟਰੋਲ ਦੀ ਕੀਮਤ ਵਿੱਚ 75 ਪੈਸੇ, ਡੀਜ਼ਲ ਦੀ ਕੀਮਤ ਵਿੱਚ 76 ਪੈਸੇ ਦਾ ਵਾਧਾ ਹੋਇਆ ਹੈ।

 

Petrol rate in india delhi mumbai noida lucknow petrol price Petrol rate 

ਸਰਕਾਰ ਦੇ ਸਿਆਸੀ ਵਿਰੋਧੀਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਪੰਜ ਰਾਜਾਂ ਦੀਆਂ ਚੋਣਾਂ ਕਾਰਨ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਤੋਂ ਰੋਕਿਆ ਹੈ। ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 112 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚਣ ਤੋਂ ਬਾਅਦ ਤੇਲ ਕੰਪਨੀਆਂ ਨੇ ਐਤਵਾਰ ਨੂੰ ਡੀਜ਼ਲ ਦੇ ਥੋਕ ਖਰੀਦਦਾਰਾਂ ਲਈ ਕੀਮਤ 25 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਤੇਲ ਡੀਲਰਾਂ ਦਾ ਕਹਿਣਾ ਹੈ ਕਿ ਪ੍ਰਚੂਨ ਮੁੱਲ ਹੌਲੀ-ਹੌਲੀ ਵਧਾਇਆ ਜਾਵੇਗਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement