ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਰਾਹੁਲ ਗਾਂਧੀ ਦਾ ਪੀਐਮ ਮੋਦੀ ’ਤੇ ਹਮਲਾ, ਪੜ੍ਹੋ ਪੂਰੀ ਖ਼ਬਰ
Published : Mar 30, 2022, 3:39 pm IST
Updated : Mar 30, 2022, 3:39 pm IST
SHARE ARTICLE
Rahul Gandhi and PM Modi
Rahul Gandhi and PM Modi

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ

 


ਨਵੀਂ ਦਿੱਲੀ:  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਨਾ, ਸਰਕਾਰੀ ਕੰਪਨੀਆਂ ਨੂੰ ਵੇਚਣਾ ਅਤੇ ਕਿਸਾਨਾਂ ਨੂੰ ਬੇਵੱਸ ਕਰਨਾ ਉਹਨਾਂ ਦਾ ਰੋਜ਼ ਦਾ ਕੰਮ ਬਣ ਗਿਆ ਹੈ।

TweetTweet

ਰਾਹੁਲ ਗਾਂਧੀ ਨੇ ਟਵੀਟ ਕੀਤਾ, “ਪ੍ਰਧਾਨ ਮੰਤਰੀ ਦੀ ਰੋਜ਼ਾਨਾ ਕੰਮ ਕਰਨ ਦੀ ਸੂਚੀ:  ਪੈਟਰੋਲ-ਡੀਜ਼ਲ ਤੇ ਗੈਸ ਦੇ ਰੇਟ ਕਿੰਨੇ ਵਧਾਏ ਜਾਣ? ਲੋਕਾਂ ਦੀ 'ਖਰਚੇ ’ਤੇ ਚਰਚਾ' ਨੂੰ ਕਿਵੇਂ ਰੋਕਿਆ ਜਾਵੇ?  ਨੌਜਵਾਨਾਂ ਨੂੰ ਰੁਜ਼ਗਾਰ ਦੇ ਖਾਲੀ ਸੁਪਨੇ ਕਿਵੇਂ ਦਿਖਾਏ ਜਾਣ? ਅੱਜ ਕਿਹੜੀ ਸਰਕਾਰੀ ਕੰਪਨੀ ਵੇਚਣੀ ਚਾਹੀਦੀ ਹੈ? ਕਿਸਾਨਾਂ ਨੂੰ ਹੋਰ ਬੇਵੱਸ ਕਿਵੇਂ ਬਣਾਇਆ ਜਾਵੇ?”

Petrol price hiked 30 paise, diesel up 35 paise; sixth increase in 7 daysPetrol price hiked

ਦੱਸ ਦੇਈਏ ਕਿ ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਹੁਣ 100.21 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 101.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 91.47 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 92.27 ਰੁਪਏ ਪ੍ਰਤੀ ਲੀਟਰ ਹੋ ਗਈ ਹੈ। .

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement