BJP Manifesto Committee: ਭਾਜਪਾ ਨੇ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਕਮੇਟੀ ਬਣਾਈ, ਰਾਜਨਾਥ ਹੋਣਗੇ ਪ੍ਰਧਾਨ 
Published : Mar 30, 2024, 4:49 pm IST
Updated : Mar 30, 2024, 4:49 pm IST
SHARE ARTICLE
BJP has formed a manifesto committee for the Lok Sabha elections, Rajnath will be the president
BJP has formed a manifesto committee for the Lok Sabha elections, Rajnath will be the president

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਨਵੀਨਰ ਹੋਣਗੇ ਅਤੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਸਹਿ-ਕਨਵੀਨਰ ਹੋਣਗੇ।

BJP Manifesto Committee: ਨਵੀਂ ਦਿੱਲੀ -  ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਗਾਮੀ ਲੋਕ ਸਭਾ ਚੋਣਾਂ ਲਈ ਸ਼ਨੀਵਾਰ ਨੂੰ 27 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਕਮੇਟੀ ਦੇ ਮੁਖੀ ਹੋਣਗੇ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕਨਵੀਨਰ ਹੋਣਗੇ ਅਤੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਸਹਿ-ਕਨਵੀਨਰ ਹੋਣਗੇ।

ਭਾਜਪਾ ਦੇ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ ਬਿਆਨ ਮੁਤਾਬਕ ਪਾਰਟੀ ਪ੍ਰਧਾਨ ਜੇ ਪੀ ਨੱਡਾ ਨੇ ਇਸ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। 
ਇਸ ਕਮੇਟੀ ਵਿਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਭੁਪੇਂਦਰ ਯਾਦਵ, ਅਸ਼ਵਨੀ ਵੈਸ਼ਣਵ, ਧਰਮਿੰਦਰ ਪ੍ਰਧਾਨ, ਸਮ੍ਰਿਤੀ ਇਰਾਨੀ ਅਤੇ ਰਾਜੀਵ ਚੰਦਰਸ਼ੇਖਰ ਤੋਂ ਇਲਾਵਾ ਪਾਰਟੀ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਕੁਝ ਸਾਬਕਾ ਉਪ ਮੁੱਖ ਮੰਤਰੀ ਸ਼ਾਮਲ ਹਨ। 

ਮੁੱਖ ਮੰਤਰੀਆਂ ਵਿਚ ਗੁਜਰਾਤ ਦੇ ਭੁਪੇਂਦਰ ਪਟੇਲ, ਮੱਧ ਪ੍ਰਦੇਸ਼ ਦੇ ਮੋਹਨ ਯਾਦਵ, ਅਸਾਮ ਦੇ ਹਿਮੰਤ ਬਿਸਵਾ ਸਰਮਾ ਅਤੇ ਛੱਤੀਸਗੜ੍ਹ ਦੇ ਵਿਸ਼ਨੂੰ ਦੇਵ ਸਾਈ ਸ਼ਾਮਲ ਹਨ, ਜਦੋਂ ਕਿ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਵਸੁੰਧਰਾ ਰਾਜੇ ਹਨ। ਕਮੇਟੀ ਦੇ ਹੋਰ ਮੈਂਬਰਾਂ ਵਿਚ ਸਾਬਕਾ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ, ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ, ਰਾਧਾ ਮੋਹਨ ਦਾਸ ਅਗਰਵਾਲ, ਰਾਸ਼ਟਰੀ ਸਕੱਤਰ ਮਨਜਿੰਦਰ ਸਿੰਘ ਸਿਰਸਾ, ਓਪੀ ਧਨਖੜ ਅਤੇ ਅਨਿਲ ਐਂਟਨੀ ਸ਼ਾਮਲ ਹਨ।

ਭਾਜਪਾ ਨੇ ਪਿਛਲੇ ਮਹੀਨੇ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਪਾਰਟੀ ਨੇ ਲੋਕਾਂ ਤੋਂ ਸੁਝਾਅ ਲੈਣ ਲਈ ਵੱਖ-ਵੱਖ ਖੇਤਰਾਂ ਵਿਚ 'ਰੱਥਾਂ' ਨੂੰ ਵੀ ਹਰੀ ਝੰਡੀ ਦਿਖਾਈ। ਭਾਜਪਾ ਆਪਣੇ ਮੈਨੀਫੈਸਟੋ ਨੂੰ 'ਸੰਕਲਪ ਪੱਤਰ' ਕਹਿੰਦੀ ਹੈ। ਸੂਤਰਾਂ ਮੁਤਾਬਕ ਇਸ ਵਾਰ ਮੈਨੀਫੈਸਟੋ ਗਰੀਬਾਂ, ਨੌਜਵਾਨਾਂ, ਕਿਸਾਨਾਂ ਅਤੇ ਔਰਤਾਂ ਨੂੰ ਧਿਆਨ 'ਚ ਰੱਖ ਕੇ ਬਣਾਇਆ ਜਾ ਰਿਹਾ ਹੈ। ਇਸ ਵਾਰ ਪਾਰਟੀ ਦਾ ਮੈਨੀਫੈਸਟੋ ਵੀ 2047 ਤੱਕ ਦੇਸ਼ ਦੇ ਵਿਕਾਸ ਦੀ 'ਯੋਜਨਾ' 'ਤੇ ਅਧਾਰਤ ਹੋਵੇਗਾ। ਸੂਤਰਾਂ ਮੁਤਾਬਕ ਪਾਰਟੀ 19 ਅਪ੍ਰੈਲ ਨੂੰ ਪਹਿਲੇ ਪੜਾਅ ਦੀ ਵੋਟਿੰਗ ਤੋਂ ਪਹਿਲਾਂ ਆਪਣਾ ਮੈਨੀਫੈਸਟੋ ਜਾਰੀ ਕਰ ਸਕਦੀ ਹੈ।

(For more news apart from 'BJP has formed a manifesto committee for the Lok Sabha elections, Rajnath will be the president  News in punjabi' stay tuned to Rozana Spokesman)

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement