Delhi Excise Policy Case: ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੂੰ ED ਦਾ ਸੰਮਨ
Published : Mar 30, 2024, 10:24 am IST
Updated : Mar 30, 2024, 11:25 am IST
SHARE ARTICLE
ED summons minister Kailash Gahlot in Delhi Excise Policy Case
ED summons minister Kailash Gahlot in Delhi Excise Policy Case

ਅੱਜ ਪੁੱਛਗਿੱਛ ਲਈ ਬੁਲਾਇਆ

Delhi Excise Policy Case: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ. ਨੇ ਦਿੱਲੀ ਦੀ ਹੁਣ ਰੱਦ ਹੋ ਚੁੱਕੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੂੰ ਅੱਜ ਪੁੱਛਗਿੱਛ ਲਈ ਤਲਬ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ।

ਗਹਿਲੋਤ (49), ਨਜਫਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿਚ ਟਰਾਂਸਪੋਰਟ, ਗ੍ਰਹਿ ਅਤੇ ਕਾਨੂੰਨ ਮੰਤਰੀ ਹਨ। ਸੂਤਰਾਂ ਨੇ ਦਸਿਆ ਕਿ ਗਹਿਲੋਤ ਨੂੰ ਇਸ ਮਾਮਲੇ 'ਚ ਪੁੱਛਗਿੱਛ ਲਈ ਪੇਸ਼ ਹੋਣ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਅਪਣਾ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਹੈ।

ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਦਿੱਲੀ ਸਰਕਾਰ ਦੀ ਵਿਵਾਦਗ੍ਰਸਤ ਆਬਕਾਰੀ ਨੀਤੀ ਨੂੰ ਬਾਅਦ ਵਿਚ ਰੱਦ ਕਰ ਦਿਤਾ ਗਿਆ ਸੀ। 'ਆਪ' ਆਗੂਆਂ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਇਸ ਮਾਮਲੇ 'ਚ ਪਹਿਲਾਂ ਈਡੀ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਹ ਨਿਆਂਇਕ ਹਿਰਾਸਤ 'ਚ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਵੀਰਵਾਰ ਨੂੰ ਇਕ ਅਦਾਲਤ ਨੇ ਉਨ੍ਹਾਂ ਦੀ ਈਡੀ ਦੀ ਹਿਰਾਸਤ 1 ਅਪ੍ਰੈਲ ਤਕ ਵਧਾ ਦਿਤੀ ਸੀ।

(For more Punjabi news apart from ED summons minister Kailash Gahlot in Delhi Excise Policy Case, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement