Kalpana Soren Meets Sunita Kejriwal: ਹੇਮੰਤ ਸੋਰੇਨ ਦੀ ਪਤਨੀ ਨੇ ਦਿੱਲੀ ’ਚ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ 
Published : Mar 30, 2024, 7:43 pm IST
Updated : Mar 30, 2024, 7:43 pm IST
SHARE ARTICLE
Hemant Soren's wife met Sunita Kejriwal in Delhi
Hemant Soren's wife met Sunita Kejriwal in Delhi

‘ਆਪ’ ਨੇਤਾਵਾਂ ਨੇ ਦਸਿਆ ਕਿ ਸੁਨੀਤਾ ਕੇਜਰੀਵਾਲ ਦੇ ਵੀ ਰੈਲੀ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

Kalpana Soren Meets Sunita Kejriwal: ਨਵੀਂ ਦਿੱਲੀ: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਨੇ ਸਨਿਚਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। 

ਅਧਿਕਾਰੀਆਂ ਨੇ ਦਸਿਆ ਕਿ ਕਲਪਨਾ ਸੋਰੇਨ 6, ਫਲੈਗਸਟਾਫ ਰੋਡ ਸਥਿਤ ਦਿੱਲੀ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਗਈ ਅਤੇ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਬੈਠਕ ਲਗਭਗ 15 ਤੋਂ 20 ਮਿੰਟ ਤਕ ਚੱਲੀ। 

ਹੇਮੰਤ ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਝਾਰਖੰਡ ’ਚ ਕਥਿਤ ਜ਼ਮੀਨ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਇਕ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ ਅਤੇ ਉਦੋਂ ਤੋਂ ਉਹ ਜੇਲ੍ਹ ’ਚ ਹੈ। ਕਲਪਨਾ ਸੋਰੇਨ ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ ਨਾਲ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਗੱਠਜੋੜ ਦੇ ਨੇਤਾਵਾਂ ਦੀ ਰੈਲੀ ’ਚ ਸ਼ਾਮਲ ਹੋਣ ਵਾਲੀ ਹੈ। ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਰੈਲੀ ਦਾ ਐਲਾਨ ਕੀਤਾ ਗਿਆ ਸੀ। 

‘ਆਪ’ ਨੇਤਾਵਾਂ ਨੇ ਦਸਿਆ ਕਿ ਸੁਨੀਤਾ ਕੇਜਰੀਵਾਲ ਦੇ ਵੀ ਰੈਲੀ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕੇਜਰੀਵਾਲ ਨੂੰ ਈ.ਡੀ. ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement