ਨਿਊਜ਼ਕਲਿੱਕ ਕੇਸ: ਦਿੱਲੀ ਪੁਲਿਸ ਨੇ ਦਾਇਰ ਕੀਤੀ ਚਾਰਜਸ਼ੀਟ
Published : Mar 30, 2024, 9:34 pm IST
Updated : Mar 30, 2024, 9:34 pm IST
SHARE ARTICLE
Prabir Purkayastha
Prabir Purkayastha

ਸੰਪਾਦਕ ਪੁਰਕਾਯਸਥ ਦਾ ਨਾਂ ਵੀ ਸ਼ਾਮਲ

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਤਹਿਤ ਦਰਜ ਇਕ ਮਾਮਲੇ ’ਚ ਨਿਊਜ਼ ਪੋਰਟਲ ਨਿਊਜ਼ਕਲਿੱਕ ਵਿਰੁਧ ਸਨਿਚਰਵਾਰ ਨੂੰ 8,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕਰ ਦਿਤੀ ਹੈ। ਪੋਰਟਲ ਅਤੇ ਪੁਰਕਾਯਸਥ ’ਤੇ ਅਪਣੀਆਂ ਖ਼ਬਰਾਂ ਰਾਹੀਂ ਚੀਨ ਪੱਖੀ ਪ੍ਰਚਾਰ ਲਈ ਵੱਡੀ ਰਕਮ ਪ੍ਰਾਪਤ ਕਰਨ ਦਾ ਦੋਸ਼ ਹੈ। ਸੂਤਰਾਂ ਮੁਤਾਬਕ ਚਾਰਜਸ਼ੀਟ ਕਈ ਹਜ਼ਾਰ ਪੰਨਿਆਂ ਦੀ ਹੈ। 

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵਧੀਕ ਸੈਸ਼ਨ ਜੱਜ ਹਰਦੀਪ ਕੌਰ ਦੇ ਸਾਹਮਣੇ ਅੰਤਿਮ ਰੀਪੋਰਟ ਦਾਇਰ ਕੀਤੀ। ਵਿਸ਼ੇਸ਼ ਸਰਕਾਰੀ ਵਕੀਲ ਅਖੰਡ ਪ੍ਰਤਾਪ ਸਿੰਘ ਅਤੇ ਸੂਰਜ ਰਾਠੀ ਅਨੁਸਾਰ ਪੁਰਕਾਯਸਥ ਅਤੇ ਪੀ.ਪੀ.ਕੇ. ਨਿਊਜ਼ਕਲਿੱਕ ਸਟੂਡੀਓ ਪ੍ਰਾਈਵੇਟ ਲਿਮਟਿਡ ਨੂੰ ਚਾਰਜਸ਼ੀਟ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। 

ਅਦਾਲਤ ਦੇ ਸੂਤਰਾਂ ਨੇ ਦਸਿਆ ਕਿ ਚਾਰਜਸ਼ੀਟ ’ਚ 8,000 ਤੋਂ ਵੱਧ ਪੰਨੇ ਹਨ। ਮਾਮਲੇ ਦੀ ਅਗਲੀ ਸੁਣਵਾਈ 16 ਅਪ੍ਰੈਲ ਨੂੰ ਹੋਵੇਗੀ। ਪੁਲਿਸ ਨੇ ਪਿਛਲੇ ਸਾਲ ਯੂ.ਏ.ਪੀ.ਏ. ਦੀ ਧਾਰਾ 13, 16, 17, 18 ਅਤੇ 22 ਦੇ ਨਾਲ-ਨਾਲ ਭਾਰਤੀ ਦੰਡਾਵਲੀ ਦੀ ਧਾਰਾ 153ਏ (ਧਰਮ, ਨਸਲ, ਜਨਮ ਸਥਾਨ, ਰਿਹਾਇਸ਼, ਭਾਸ਼ਾ ਆਦਿ ਦੇ ਆਧਾਰ ’ਤੇ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਉਤਸ਼ਾਹਤ ਕਰਨਾ) ਅਤੇ 120ਬੀ (ਅਪਰਾਧਕ ਸਾਜ਼ਸ਼) ਤਹਿਤ ਮਾਮਲਾ ਦਰਜ ਕੀਤਾ ਸੀ। 

ਅਦਾਲਤ ਨੇ ਪਹਿਲਾਂ ਦਿੱਲੀ ਪੁਲਿਸ ਨੂੰ ਪਿਛਲੇ ਸਾਲ ਦਸੰਬਰ ’ਚ ਚਾਰਜਸ਼ੀਟ ਦਾਇਰ ਕਰਨ ਦਾ ਸਮਾਂ ਦਿਤਾ ਸੀ ਅਤੇ ਫਿਰ ਇਸ ਸਾਲ ਫ਼ਰਵਰੀ ਵਿਚ। ਬਾਅਦ ਵਿਚ 20 ਮਾਰਚ ਨੂੰ ਸਰਕਾਰੀ ਵਕੀਲਾਂ ਦੀਆਂ ਦਲੀਲਾਂ ਨੂੰ ਧਿਆਨ ਵਿਚ ਰਖਦੇ ਹੋਏ ਅੰਤਿਮ ਰੀਪੋਰਟ ਦਾਇਰ ਕਰਨ ਲਈ ਲੋੜੀਂਦਾ ਸਮਾਂ ਮੁੜ ਵਧਾ ਕੇ 10 ਦਿਨ ਕਰ ਦਿਤਾ ਗਿਆ।  ਪੁਲਿਸ ਨੇ ਨਿਊਜ਼ਕਲਿਕ ਦੇ ਸੰਸਥਾਪਕ ਪ੍ਰਬੀਰ ਪੁਰਕਾਯਸਥ ਅਤੇ ਐਚ.ਆਰ. ਵਿਭਾਗ ਦੇ ਮੁਖੀ ਅਮਿਤ ਚੱਕਰਵਰਤੀ ਨੂੰ ਵੀ 3 ਅਕਤੂਬਰ, 2023 ਨੂੰ ਗ੍ਰਿਫਤਾਰ ਕੀਤਾ ਸੀ। ਇਸ ਸਾਲ ਜਨਵਰੀ ’ਚ ਅਦਾਲਤ ਨੇ ਚੱਕਰਵਰਤੀ ਦੀ ਸਰਕਾਰੀ ਗਵਾਹ ਬਣਨ ਦੀ ਇਜਾਜ਼ਤ ਮੰਗਣ ਵਾਲੀ ਅਰਜ਼ੀ ਮਨਜ਼ੂਰ ਕਰ ਲਈ ਸੀ।

Tags: newsclick

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement